23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਤੇ 50 ਵੀਂ ਵਰ੍ਹੇਗੰਢ ਮੌਕੇ ਗੁਰਮਤਿ ਸਮਾਗਮ

ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)- ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਸਕੂਲ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਸੇਵਾਮੁਕਤ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 24-11-2026
ਲੁਧਿਆਣਾ, 23 ਨਵੰਬਰ (ਭੁਪਿੰਦਰ ਸਿੰਘ ਬੈਂਸ)- ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਸਕੂਲ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਸੇਵਾਮੁਕਤ ਪ੍ਰਿੰਸੀਪਲ ਡਾ. ਪ੍ਰਦੀਪ ਕੁਮਾਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸਹਿਜ ਪਾਠ ਦੇ ਭੋਗ ਉਪਰੰਤ ਅਰਦਾਸ ਨਾਲ ਹੋਈ। ਭਾਈ ਗੁਰਸੇਵਕ ਸਿੰਘ ਰਿਆੜ ਵਲੋਂ ਰੂਹਾਨੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੀ ਬਾਣੀ ਨਾਲ ਜੋੜਿਆ ਗਿਆ। ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਧਾਰਮਿਕ ਪੇਸ਼ਕਾਰੀਆਂ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਬੰਧੀ ਵਿਚਾਰ ਪ੍ਰਗਟ ਕੀਤੇ ਗਏ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ, ਸੇਵਾ, ਸਮਾਨਤਾ, ਨਿਮਰਤਾ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਕੰਠ ਬਾਣੀ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ 595 ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਵਿਚ ਬ੍ਰਹਮਬੀਰ ਸਿੰਘ ਨੇ 3-1 ਬਾਣੀਆਂ ਕੰਠ ਕਰਕੇ ਵਿਸ਼ੇਸ਼ ਪ੍ਰਾਪਤੀ ਹਾਸਲ ਕੀਤੀ। ਜੇਤੂ ਵਿਦਿਆਰਥੀਆਂ ਨੂੰ ਕਮੇਟੀ ਪ੍ਰਧਾਨ ਜਸਬੀਰ ਸਿੰਘ ਅਤੇ ਰਿਆਇਤ ਅਤੇ ਕਮੇਟੀ ਮੈਂਬਰ ਦਲਵਿੰਦਰ ਕੌਰ ਵਲੋਂ ਟਰਾਫੀਆਂ ਦੇਕੇ ਸਨਮਾਨਿਤ ਕਤਿਾ ਗਿਆ। ਸਕੂਲ ਦੀ ਪ੍ਰਿਸੀਪਲ ਦਰਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਆਪਣੇ ਜੀਵਨ ਵਿਚ ਅਪਣਾਉਣ ਅਤੇ ਸੇਵਾ, ਸਦਭਾਵਨਾ ਤੇ ਮਨੁੱੱਖਤਾ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਦੂਸਰੇ ਦਿਨ ਦੇ ਕੀਰਤਨ ਸਮਾਗਮ ’ ਚ ਵੱਡੀ ਗਿਣਤੀ ਵਿ... ਅਗਲੀ ਖ਼ਬਰ ਮਾਲਵਾ ਸੱਭਿਆਚਾਰਕ ਮੰਚ ਵਲੋਂ ਮੀਟਿੰਗ ਡਾ. ਨਿਰਜੀਤ, ਸੋਨੀਆ, ਮਨਜੀਤ, ਸੰਤੋਖ, ਭੱਲਾ, ਨੀਰਜ ਬਾਵਾ, ਮੰਚ ਦੇ ਅਹੁਦੇਦਾਰ ਬਣ...
Ad Position 24