23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਦੂਸਰੇ ਦਿਨ ਦੇ ਕੀਰਤਨ ਸਮਾਗਮ ’ ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਰੀ ਹਾਜ਼ਰੀ

ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੀ ਚਾਰ ਰੋਜ਼ਾ ਸਮਾਗਮਾਂ ਦੀ ਲੜੀ ਤਹਿਤ ਦੂਸਰੇ ਦਿਨ ਸ਼ਾਮ ਦੇ ਵਿਸ਼ੇਸ਼ ਕਥਾ ਅਤੇ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਸੋਦਰ ਰਹਿਰਾਸ ਸਾਹਿਬ ਜੀ ਦੀ ਚੌਂਕੀ ਤੋਂ ਉਪਰੰਤ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

Ad Position 21
No active advertisement
ਸਮਾਗਮ ਦੌਰਾਨ ਬੀਬੀ ਗੁਰਮਨਪ੍ਰੀਤ ਕੌਰ ਦੇ ਕੀਰਤਨੀ ਜੱਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਉ ਨਾਲ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਗੁਰਦੀਪ ਸਿੰਘ ਕਾਲੜਾ ਤੇ ਡਾਕਟਰ ਪ੍ਰੇਮ ਸਿੰਘ ਚਾਵਲਾ। ਤਸਵੀਰ-ਸੇਵਕ ਸਿੰਘ 24-11-2026
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੀ ਚਾਰ ਰੋਜ਼ਾ ਸਮਾਗਮਾਂ ਦੀ ਲੜੀ ਤਹਿਤ ਦੂਸਰੇ ਦਿਨ ਸ਼ਾਮ ਦੇ ਵਿਸ਼ੇਸ਼ ਕਥਾ ਅਤੇ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਗਏ। ਸੋਦਰ ਰਹਿਰਾਸ ਸਾਹਿਬ ਜੀ ਦੀ ਚੌਂਕੀ ਤੋਂ ਉਪਰੰਤ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਸਮਾਗਮਾਂ ਦੀ ਸ਼ੁਰੂਆਤ ਵਿਚ ਸਭ ਤੋਂ ਪਹਿਲਾਂ ਬੀਬੀ ਗੁਰਮਨਪ੍ਰੀਤ ਕੌਰ ਲੁਧਿਆਣਾ ਵਾਲੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਹੋਏ ਸੱਚ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਗੁਰਦੀਪ ਸਿੰਘ ਕਾਲੜਾ ਤੇ ਡਾ. ਪ੍ਰੇਮ ਸਿੰਘ ਚਾਵਲਾ ਵਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸ਼੍ਰੋਮਣੀ ਰਾਗੀ ਭਾਈ ਜਸਵੰਤ ਸਿੰਘ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਦੀ ਸਮਾਪਤੀ ਤੋਂ ਬਾਅਦ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਗੁਰਮੀਤ ਸਿੰਘ ਕੁਲਾਰ ਤੇ ਪਰਮਿੰਦਰ ਸਿੰਘ ਵਲੋਂ ਭਾਈ ਜਸਵੰਤ ਸਿੰਘ ਦੇ ਜਥੇ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਅੱਜ ਪ੍ਰਕਾਸ਼ ਪੁਰਬ ਵਾਲੇ ਦਿਨ ਦੇ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦੇ ਪ੍ਰਵਾਹ ਆਰੰਭ ਹੋ ਜਾਣਗੇ ਸਭ ਤੋਂ ਪਹਿਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਰੱਖੇ ਗਏ ਅਖੰਡ ਪਾਠਾਂ ਦੀ ਸਮਾਪਤੀ ਦੀ ਭੋਗ ਪਾਏ ਜਾਣਗੇ ਅਤੇ ਉਨ੍ਹਾਂ ਤੋਂ ਬਾਅਦ ਦੁਪਹਿਰ ਦੇ ਸਮਾਗਮ ਆਰੰਭ ਹੋਣਗੇ , ਜਿਨ੍ਹਾਂ ਵਿਚ ਬੱਚਿਆਂ ਦੇ ਕੀਰਤਨੀ ਜਥੇ ਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਕੀਰਤਨ ਕਰਨਗੀਆਂ। ਇਸ ਉਪਰੰਤ ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਨਾਨਕ ਸਿੰਘ ਜੀ ਸੰਗਤਾਂ ਨਾਲ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਪਾਲ ਸਿੰਘ ਜੀ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸ਼ਾਮ ਦੇ ਸਮਾਗਮਾਂ ਵਿਚ ਸੋਦਰ ਰਹਿਰਾਸ ਸਾਹਿਬ ਜੀ ਦੀ ਚੌਂਕੀ ਤੋਂ ਬਾਅਦ ਭਾਈ ਅਨੰਦ ਸਿੰਘ ਅਤੇ ਭਾਈ ਭੂਪਿੰਦਰ ਸਿੰਘ ਖਾਲਸਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਪਤੀ ਤੇ ਅਰਦਾਸ ਉਪਰੰਤ ਦੁੱਧ-ਜਲੇਬੀਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਇਨ੍ਹਾਂ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਕਥਾ-ਕੀਰਤਨ ਦਾ ਆਨੰਦ ਮਾਣੋ ਅਤੇ ਆਪਣਾ ਜੀਵਨ ਸਫਲਾ ਕਰੋ।
Ad Position 22
No active advertisement
ਪਿਛਲੀ ਖ਼ਬਰ ਮਾਤਾ ਪ੍ਰਕਾਸ਼ ਕੌਰ ਦੀ ਬਰਸੀ ਮੌਕੇ ਲੜਕਿਆਂ ਦੀ ਕਬੱਡੀ ਤੇ ਹਲਟ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਤੇ 50 ਵੀਂ ਵਰ੍ਹੇਗੰਢ ਮੌਕੇ ਗੁਰਮਤਿ ਸਮਾਗਮ
Ad Position 24