23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਫੂਡ ਸਪਲਾਈ ਵਿਭਾਗ ਵਲੋਂ ਘਰੇਲੂ ਗੈਸ ਸਿਲੰਡਰਾਂ ਦੀ ਹੋ ਰਹੀ ਗੈਰ - ਕਾਨੂੰਨੀ ਵਰਤੋਂ ਬਾਰੇ ਕੀਤਾ ਜਾਗਰੂਕ

ਲੁਧਿਆਣਾ, 23 ਨਵੰਬਰ (ਜਤਿੰਦਰ ਭੰਬੀ)- ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵਲੋਂ ਘਰੇਲੂ ਗੈਸ ਸਿਲੰਡਰਾਂ ਦੀ ਵਪਾਰਕ ਅਦਾਰਿਆਂ ਵਿਚ ਹੋ ਰਹੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਵਿਭਾਗੀ ਕਾਰਵਾਈ ਦੌਰਾਨ ਵੱਖ-ਵੱਖ ਟੀਮਾਂ ਵਲੋਂ ਮਾਡਲ ਟਾਊਨ, ਗੁਲਾਟੀ ਚੌਕ, ਕ੍ਰਿਸ਼ਨਾ ਮੰਦਿਰ, ਜੀ.

Ad Position 21
No active advertisement
ਅਜੀਤ ਡੈਸਕ 24-11-2026
ਲੁਧਿਆਣਾ, 23 ਨਵੰਬਰ (ਜਤਿੰਦਰ ਭੰਬੀ)- ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵਲੋਂ ਘਰੇਲੂ ਗੈਸ ਸਿਲੰਡਰਾਂ ਦੀ ਵਪਾਰਕ ਅਦਾਰਿਆਂ ਵਿਚ ਹੋ ਰਹੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਵਿਭਾਗੀ ਕਾਰਵਾਈ ਦੌਰਾਨ ਵੱਖ-ਵੱਖ ਟੀਮਾਂ ਵਲੋਂ ਮਾਡਲ ਟਾਊਨ, ਗੁਲਾਟੀ ਚੌਕ, ਕ੍ਰਿਸ਼ਨਾ ਮੰਦਿਰ, ਜੀ.ਟੀ.ਬੀ. ਮਾਰਕੀਟ ਤੇ ਦੁੱਗਰੀ ਫੇਜ਼-1 ਦੇ ਵੱਖ-ਵੱਖ ਢਾਬਿਆਂ, ਰੇਹੜੀਆਂ ਅਤੇ ਰੈਸਟੋਰੈਂਟਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਟੀਮ ਵਲੋਂ 6 ਘਰੇਲੂ ਗੈਸ ਸਿਲੰਡਰ ਜ਼ਬਤ ਕੀਤੇ ਗਏ ਅਤੇ ਮੌਕੇ ’ਤੇ ਦੁਕਾਨਾਂ/ਰੈਸਟੋਰੈਂਟਾਂ/ਰੇਹੜੀਆਂ ਵਾਲਿਆਂ ਨੂੰ 14.2 ਕਿੱਲੋ ਵਾਲੇ ਘਰੇਲੂ ਗੈਸ ਸਲੰਡਰ ਨਾ ਵਰਤਣ ਬਾਰੇ ਜਾਗਰੂਕ ਵੀ ਕੀਤਾ ਗਿਆ। ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਘਰੇਲੂ ਗੈਸ ਸਿਲੰਡਰਾਂ ਦੀ ਵਪਾਰਕ ਵਰਤੋਂ ਨਿਯਮਾਂ ਦੀ ਉਲੰਘਣਾ ਹੈ ਅਤੇ ਅਜਿਹੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਮੇਂ-ਸਮੇਂ ਸਿਰ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਵਿਭਾਗ ਵਲੋਂ ਸਪਸ਼ਟ ਕੀਤਾ ਗਿਆ ਕਿ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਅਜਿਹੀਆਂ ਚੈਕਿੰਗਾਂ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪੀ . ਏ . ਯੂ . ਦੇ ਵਿਦਿਆਰਥੀਆਂ ਵਲੋਂ ਪਿੰਡ ਪਮਾਲੀ ਵਿਖੇ ਫ਼ਸਲੀ ਵਿਭਿੰਨਤਾ ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਮਾਤਾ ਪ੍ਰਕਾਸ਼ ਕੌਰ ਦੀ ਬਰਸੀ ਮੌਕੇ ਲੜਕਿਆਂ ਦੀ ਕਬੱਡੀ ਤੇ ਹਲਟ ਮੁਕਾਬਲੇ ਕਰਵਾਏ
Ad Position 24