23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਚਾਰ ਦਹਾਕਿਆਂ ਬਾਅਦ ਸਾਬਕਾ ਵਿਦਿਆਰਥਣ ਨੇ ਆਪਣੇ ਵਿੱਦਿਅਕ ਅਦਾਰੇ ਨਾਲ ਮੁੜ ਸਾਂਝ ਪਾਈ

ਲੁਧਿਆਣਾ, 23 ਨਵੰਬਰ (ਜਤਿੰਦਰ ਭੰਬੀ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕਾਲਜ ਦੀ ਪ੍ਰਬੰਧਕ ਕਮੇਟੀ ਲਈ ਇਹ ਬਹੁਤ ਖੁਸ਼ੀ ਦਾ ਮੌਕਾ ਸੀ, ਜਦੋਂ ਕਾਲਜ ਦੇ 1985-86 ਬੈਚ ਦੀ ਸਾਬਕਾ ਵਿਦਿਆਰਥਣ ਡਾ. ਗੀਤਾ ਵਰਮਾ ਨੇ ਲਗਭਗ ਚਾਰ ਦਹਾਕਿਆਂ ਬਾਅਦ ਆਪਣੇ ਵਿੱਦਿਅਕ ਅਦਾਰੇ ਦਾ ਦੌਰਾ ਕੀਤਾ।

Ad Position 21
No active advertisement
ਅਜੀਤ ਡੈਸਕ 24-11-2026
ਲੁਧਿਆਣਾ, 23 ਨਵੰਬਰ (ਜਤਿੰਦਰ ਭੰਬੀ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕਾਲਜ ਦੀ ਪ੍ਰਬੰਧਕ ਕਮੇਟੀ ਲਈ ਇਹ ਬਹੁਤ ਖੁਸ਼ੀ ਦਾ ਮੌਕਾ ਸੀ, ਜਦੋਂ ਕਾਲਜ ਦੇ 1985-86 ਬੈਚ ਦੀ ਸਾਬਕਾ ਵਿਦਿਆਰਥਣ ਡਾ. ਗੀਤਾ ਵਰਮਾ ਨੇ ਲਗਭਗ ਚਾਰ ਦਹਾਕਿਆਂ ਬਾਅਦ ਆਪਣੇ ਵਿੱਦਿਅਕ ਅਦਾਰੇ ਦਾ ਦੌਰਾ ਕੀਤਾ। ਉਨ੍ਹਾਂ ਦੀ ਇਸ ਫੇਰੀ ਨੇ ਕਾਲਜ ਦੇ ਵਿਦਿਆਰਥੀ ਜੀਵਨ ਨਾਲ ਜੁੜੀਆਂ ਪੁਰਾਣੀਆਂ ਅਤੇ ਸੁਨਹਿਰੀ ਯਾਦਾਂ ਨੂੰ ਮੁੜ ਤਾਜ਼ਾ ਕਰ ਦਿੱਤਾ। ਡਾ. ਗੀਤਾ ਵਰਮਾ ਦਾ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਡਾ. ਗੀਤਾ ਵਰਮਾ ਦੀ ਕਾਲਜ ਵਿਚ ਵਾਪਸੀ ‘ਤੇ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਡਾ. ਗੀਤਾ ਵਰਮਾ ਨੇ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ, ਆਪਣੇ ਤਜਰਬੇ ਸਾਂਝੇ ਕੀਤੇ ਅਤੇ ਮਿਆਰੀ ਅਧਿਆਪਕ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੰਸਥਾ ਵਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ ਪ੍ਰਸੂਤੀ ਤੇ ਇਸਤਰੀ ਰੋਗ ਸੁਸਾਇਟੀ ਆਫ਼ ਨਾਰਦਰਨ ਇੰਡੀਆ ਦੀ ਦੋ ਰੋਜ਼ਾ ਕਾਨਫ਼ਰੰਸ ਅਗਲੀ ਖ਼ਬਰ ਮਾਲਵਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ
Ad Position 24