24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸੈਕਰਡ ਸੋਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ’ ਚ ਕੀਤੀ ਸ਼ਮੂਲੀਅਤ

ਫੁੱਲਾਂਵਾਲ, 24 ਨਵੰਬਰ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਜਸਟਿਸ ਗੁਰਨਾਮ ਸਿੰਘ ਮਾਰਗ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਗੁਰਦੁਆਰਾ ਸੁਖਮਨੀ ਸਾਹਿਬ ਵਲੋਂ ਸਜਾਏ ਗਏ ਨਗਰ ਕੀਰਤਨ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਸਤਿਨਾਮ ਸ਼੍ਰੀ ਵਾਹਿਗੁਰੂ ਦਾ ਜਾਪ ਕਰਦਿਆਂ ਪੂਰੇ ਸਤਿਕਾਰ, ਅਨੁਸ਼ਾਸਨ ਅਤੇ ਮਰਿਆਦਾ ਨਾਲ ਨਗਰ ਕੀਰਤਨ ਵਿਚ ਆਪਣੀ ਹਾਜ਼ਰੀ ਲਗਵਾਈ।

Ad Position 21
No active advertisement
ਅਜੀਤ ਡੈਸਕ 25-11-2026
ਫੁੱਲਾਂਵਾਲ, 24 ਨਵੰਬਰ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਜਸਟਿਸ ਗੁਰਨਾਮ ਸਿੰਘ ਮਾਰਗ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਗੁਰਦੁਆਰਾ ਸੁਖਮਨੀ ਸਾਹਿਬ ਵਲੋਂ ਸਜਾਏ ਗਏ ਨਗਰ ਕੀਰਤਨ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਸਤਿਨਾਮ ਸ਼੍ਰੀ ਵਾਹਿਗੁਰੂ ਦਾ ਜਾਪ ਕਰਦਿਆਂ ਪੂਰੇ ਸਤਿਕਾਰ, ਅਨੁਸ਼ਾਸਨ ਅਤੇ ਮਰਿਆਦਾ ਨਾਲ ਨਗਰ ਕੀਰਤਨ ਵਿਚ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਵਨੀਤ ਕੌਰ ਖਨੂਜਾ ਨੇ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਅਧਿਆਪਕਾਂ ਕਰਮਚਾਰੀਆਂ ਸਮੇਤ ਸਮੂਹ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਭਿਆਚਾਰਕ ਸਮਾਗਮਾਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ-ਕੀਮਤਾਂ, ਸੇਵਾ ਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਵਿਕਸਿਤ ਹੁੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਇਹ ਸਮਾਗਮ ਵਿਦਿਆਰਥੀਆਂ ਲਈ ਇਕ ਯਾਦਗਾਰੀ ਅਤੇ ਪ੍ਰੇਰਨਾਦਾਇਕ ਅਨੁਭਵ ਰਿਹਾ, ਜਿਸ ਨੇ ਉਨ੍ਹਾਂ ਅੰਦਰ ਸ਼ਰਧਾ, ਅਨੁਸ਼ਾਸਨ, ਮਾਨਵਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਮਕੈਨੀਕਲ ਅਤੇ ਮੈਟੀਰੀਅਲ ਇੰਜੀਨੀਅਰਿੰਗ ’ ਚ ਉੱਨਤੀ ਅਤੇ ਭਵਿੱਖੀ ਰੁਝਾਨਾਂ ਸੰ... ਅਗਲੀ ਖ਼ਬਰ ਪੀ. ਏ. ਯੂ. ਦੇ ਬਾਇਓਕਮਿਸਟਰੀ ਵਿਭਾਗ ਨੇ ਵਿਸ਼ੇਸ਼ ਭਾਸ਼ਨ ਕਰਵਾਇਆ
Ad Position 24