24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਐਸ . ਜੀ . ਪੀ . ਸੀ . ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਆਲਮਗੀਰ ਦਾ ਡੇਰਾ ਕਾਰ ਸੇਵਾ ਵਿਖੇ ਹੋਇਆ ਸਨਮਾਨ

ਆਲਮਗੀਰ, 24 ਨਵੰਬਰ (ਜਰਨੈਲ ਸਿੰਘ ਪੱਟੀ)-ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਅਤੇ ਗੁਰਦੁਆਰਾ ਕਲਿਆਣਸਰ ਸਾਹਿਬ ਆਲਮਗੀਰ ਵਿਖੇ ਇਮਾਰਤਾਂ ਦੀ ਕਾਰਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰ ਸੇਵਾ ਆਲਮਗੀਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਸ੍ਰੀ ਸਾਹਿਬ, ਸਿਰੋਪਾਉ ਅਤੇ ਗੁਰੂਘਰ ਦੇ ਸੁੰਦਰ ਸਰੂਪ ਨਾਲ ਸਨਮਾਨਿਤ ਕੀਤਾ। ਉਪਰੰਤ ਮੈਂਬਰ ਜਥੇਦਾਰ ਆਲਮਗੀਰ ਨੇ ਕਿਹਾ ਕਿ ਪੁਰਾਤਨ ਸਮੇਂ ਵਿਚ ਆਲਮਗੀਰ ਦੀ ਧਰਤੀ ਇਕ ਥੇਹ ਵਜੋਂ ਜਾਣੀ ਜਾਂਦੀ ਸੀ ਅਤੇ 1704 ਈਸਵੀ ਨੂੰ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਅਸਥਾਨ ਉੱਪਰ ਆਏ ਅਤੇ ਆਪਣੇ ਤੀਰ ਨਾਲ ਇਕ ਪਵਿੱਤਰ ਜਲ ਦਾ ਸੋਮਾ ਪ੍ਰਗਟ ਕੀਤਾ।

Ad Position 21
No active advertisement
ਅਜੀਤ ਡੈਸਕ 25-11-2026
ਆਲਮਗੀਰ, 24 ਨਵੰਬਰ (ਜਰਨੈਲ ਸਿੰਘ ਪੱਟੀ)-ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਅਤੇ ਗੁਰਦੁਆਰਾ ਕਲਿਆਣਸਰ ਸਾਹਿਬ ਆਲਮਗੀਰ ਵਿਖੇ ਇਮਾਰਤਾਂ ਦੀ ਕਾਰਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰ ਸੇਵਾ ਆਲਮਗੀਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਸ੍ਰੀ ਸਾਹਿਬ, ਸਿਰੋਪਾਉ ਅਤੇ ਗੁਰੂਘਰ ਦੇ ਸੁੰਦਰ ਸਰੂਪ ਨਾਲ ਸਨਮਾਨਿਤ ਕੀਤਾ। ਉਪਰੰਤ ਮੈਂਬਰ ਜਥੇਦਾਰ ਆਲਮਗੀਰ ਨੇ ਕਿਹਾ ਕਿ ਪੁਰਾਤਨ ਸਮੇਂ ਵਿਚ ਆਲਮਗੀਰ ਦੀ ਧਰਤੀ ਇਕ ਥੇਹ ਵਜੋਂ ਜਾਣੀ ਜਾਂਦੀ ਸੀ ਅਤੇ 1704 ਈਸਵੀ ਨੂੰ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਅਸਥਾਨ ਉੱਪਰ ਆਏ ਅਤੇ ਆਪਣੇ ਤੀਰ ਨਾਲ ਇਕ ਪਵਿੱਤਰ ਜਲ ਦਾ ਸੋਮਾ ਪ੍ਰਗਟ ਕੀਤਾ। ਇਸਤੋਂ ਇਲਾਵਾ ਗੁਰਦੁਆਰਾ ਕਲਿਆਣਸਰ ਸਾਹਿਬ ਸਥਿਤ ਖੂਹ ਵਿਚ ਇਕ ਸਰਾਲ ਰਹਿੰਦੀ ਸੀ, ਜਿਸ ਨੂੰ ਗੁਰੂ ਜੀ ਨੇ ਮੁਕਤੀ ਬਖਸ਼ਿਸ਼ ਕੀਤੀ ਅਤੇ ਉਨ੍ਹਾਂ ਦੀ ਯਾਦ ਵਿਚ ਉਸਾਰੇ ਜਾ ਰਹੇ ਗੁਰੂਘਰ ਦੀਆਂ ਇਮਾਰਤਾਂ ਦੀ ਕਾਰਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਤੇ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਆਲਮਗੀਰ ਵੱਡੇ ਭਾਗਾਂ ਵਾਲੇ ਹਨ, ਜੋ ਗੁਰੂ ਘਰ ਦੀਆਂ ਇਮਾਰਤਾਂ ਦੀਆਂ ਸੇਵਾਵਾਂ ਆਪਣੇ ਹੱਥੀ ਕਰਵਾ ਰਹੇ ਹਨ। ਮੈਂਬਰ ਆਲਮਗੀਰ ਨੇ ਕਿਹਾ ਕਿ ਗੁਰੂ ਘਰਾਂ ਦੀ ਸੇਵਾ ਸੰਭਾਲ ਅਤੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਗੁਰਦੀਪ ਸਿੰਘ ਰਾਜੂ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਜਥੇਦਾਰ ਬਲਜੀਤ ਸਿੰਘ ਲੰਗਰ ਇੰਚਾਰਜ, ਮਨਪ੍ਰੀਤ ਸਿੰਘ ਮਨੀ ਖੱਟੜਾ, ਤਲਵਿੰਦਰ ਸਿੰਘ ਮੁਲਤਾਨੀ, ਅਮਨਦੀਪ ਸਿੰਘ, ਜਥੇਦਾਰ ਬਲਜੀਤ ਸਿੰਘ ਬੰਟੀ ਸਮੇਤ ਹੋਰ ਵੀ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਾਸੀ ਦੀ ਟੀਮ ਵਲੋਂ ਫੁੱਟਬਾਲ ਕੱਪ ਜਿੱਤਣ ’ ਤੇ ਗਰੇਵਾਲ ਪਰਿਵਾਰ ਵਲੋਂ ਟੀਮ ਦਾ ਸਨਮਾਨ ਅਗਲੀ ਖ਼ਬਰ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਮਕੈਨੀਕਲ ਅਤੇ ਮੈਟੀਰੀਅਲ ਇੰਜੀਨੀਅਰਿੰਗ ’ ਚ ਉੱਨਤੀ ਅਤੇ ਭਵਿੱਖੀ ਰੁਝਾਨਾਂ ਸੰ...
Ad Position 24