25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਡੀ . ਆਈ . ਜੀ . ਦਫ਼ਤਰ ਨੇੜੇ ਖੁੱਲ੍ਹੇ ’ ਚ ਸੁੱਟਿਆ ਕੂੜਾ ਨਗਰ ਨਿਗਮ ਨੇ ਚੁਕਵਾਇਆ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾਣਗੇ ਚਾਲਾਨ

ਲੁਧਿਆਣਾ, 25 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਵਿਚ ਸਫ਼ਾਈ ਮੁਹਿੰਮ ਨੂੰ ਤੇਜ ਕਰਦਿਆਂ ਨਗਰ ਨਿਗਮ ਵਲੋਂ ਡੀ. ਆਈ.

Ad Position 21
No active advertisement
ਅਜੀਤ ਡੈਸਕ 26-11-2026
ਲੁਧਿਆਣਾ, 25 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਵਿਚ ਸਫ਼ਾਈ ਮੁਹਿੰਮ ਨੂੰ ਤੇਜ ਕਰਦਿਆਂ ਨਗਰ ਨਿਗਮ ਵਲੋਂ ਡੀ.ਆਈ.ਜੀ. ਰੇਂਜ ਦਫ਼ਤਰ ਨੇੜੇ ਖੁੱਲ੍ਹੇ ਵਿਚ ਸੁੱਟਿਆ ਕੂੜਾ ਚੁਕਵਾ ਦਿੱਤਾ ਗਿਆ ਹੈ। ਇਸਦੇ ਨਾਲ ਹੀ ਇਲਾਕੇ ਵਿਚ ਮੁੜ ਕੂੜਾ ਸੁੱਟਣ ਵਾਲਿਆਂ ‘ਤੇ ਨਜ਼ਰ ਰੱਖਣ ਅਤੇ ਭਾਰੀ ਚਾਲਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਨਗਰ ਨਿਗਮ ਦੀ ਸਿਹਤ ਸ਼ਾਖਾ ਦੇ ਅਧਿਕਾਰੀਆਂ ਨੂੰ ਇਲਾਕੇ ਦੀ ਨਿਯਮਤ ਨਿਗਰਾਨੀ ਕਰਨ ਅਤੇ ਖੁੱਲ੍ਹੇ ਵਿਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਤਿਉਹਾਰੀ ਸੀਜ਼ਨ ਦੌਰਾਨ ਇਕੱਠੇ ਹੋਏ ਕੂੜੇ ਨੂੰ ਹਟਾ ਦਿੱਤਾ ਗਿਆ ਹੈ ਅਤੇ ਉਲੰਘਣਾ ਕਰਨ ਵਾਲਿਆਂ ’ਤੇ ਨਜ਼ਰ ਰੱਖਣ ਲਈ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੇ ਕਮਿਸ਼ਨਰ ਦਮਨਜੀਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਖੁੱਲ੍ਹੇ ਵਿਚ ਨਾ ਸੁੱਟਣ ਅਤੇ ਨਾ ਹੀ ਇਸ ਨੂੰ ਅੱਗ ਲਗਾਉਣ, ਕਿਉਂਕਿ ਸ਼ਹਿਰ ਨੂੰ ਸਾਫ਼ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਨਗਰ ਨਿਗਮ ਨੇ ਚੇਤਾਵਨੀ ਦਿੱਤੀ ਹੈ ਕਿ ਖੁੱਲ੍ਹੇ ਵਿਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਭਾਰੀ ਜੁਰਮਾਨੇ ਤੇ ਚਲਾਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਹਿਰਾਸਤ ’ਚੋਂ ਹਵਾਲਾਤੀ ਫ਼ਰਾਰ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਦੀ ਖ਼ੁਸ਼ੀ ’ ਚ ਹਲਕਾ ਗਿੱਲ ਵਿਖੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ
Ad Position 24