25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਖੁੱਲ੍ਹੇ ’ ਚ ਕੂੜਾ ਸੁੱਟਣ ਤੋਂ ਰੋਕਣ ’ ਤੇ ਨਿਗਮ ਮੁਲਾਜ਼ਮਾਂ ਨਾਲ ਕੁੱਟਮਾਰ

ਲੁਧਿਆਣਾ, 25 ਨਵੰਬਰ (ਭੁਪਿੰਦਰ ਸਿੰਘ ਬੈਂਸ)- ਖੁੱਲ੍ਹੇ ਵਿਚ ਕੂੜਾ ਸੁੱਟਣ ਤੋਂ ਰੋਕਣ ‘ਤੇ ਨਗਰ ਨਿਗਮ ਦੇ ਕਰਮਚਾਰੀਆਂ ਨਾਲ ਕੁੱਟਮਾਰ ਅਤੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਮੋਤੀ ਨਗਰ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ ਨਾਮਜ਼ਦ ਨਿਗਮ ਸਫ਼ਾਈ ਕਰਮਚਾਰੀ ਪ੍ਰਵੀਨ ਲਾਲਾ ਨੂੰ ਕਮਿਸ਼ਨਰ ਦਮਨਜੀਤ ਸਿੰਘ ਮਾਨ ਵਲੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 26-11-2026
ਲੁਧਿਆਣਾ, 25 ਨਵੰਬਰ (ਭੁਪਿੰਦਰ ਸਿੰਘ ਬੈਂਸ)- ਖੁੱਲ੍ਹੇ ਵਿਚ ਕੂੜਾ ਸੁੱਟਣ ਤੋਂ ਰੋਕਣ ‘ਤੇ ਨਗਰ ਨਿਗਮ ਦੇ ਕਰਮਚਾਰੀਆਂ ਨਾਲ ਕੁੱਟਮਾਰ ਅਤੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਮੋਤੀ ਨਗਰ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ ਨਾਮਜ਼ਦ ਨਿਗਮ ਸਫ਼ਾਈ ਕਰਮਚਾਰੀ ਪ੍ਰਵੀਨ ਲਾਲਾ ਨੂੰ ਕਮਿਸ਼ਨਰ ਦਮਨਜੀਤ ਸਿੰਘ ਮਾਨ ਵਲੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ਿਕਾਇਤ ਅਨੁਸਾਰ ਵਿਅਕਤੀ ਟਾਟਾ ਇਸ ਗੱਡੀ ਵਿਚ ਸਵਾਰ ਹੋਕੇ ਸ਼ੇਰਪੁਰ ਕਲਾਂ ਦੀ 100 ਫੁੱਟਾਂ ਰੋਡ ਤੇ ਖੁੱਲ੍ਹੇ ਵਿਚ ਕੂੜਾ ਸੁੱਟ ਰਹੇ ਸਨ। ਨਿਗਮ ਕਰਮਚਾਰੀਆਂ ਵਲੋਂ ਰੋਕਣ ਤੇ ਮੁਲਜ਼ਮ ਕੁੱਝ ਦੂਰੀ ਤੇ ਜਾ ਕੇ ਉਨ੍ਹਾਂ ਨਾਲ ਕੁੱਟਮਾਰ ਕਰਨ ਲੱਗੇ ਅਤੇ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ। ਸੀ.ਐਸ.ਆਈ. ਨਿਸ਼ੂ ਘਈ ਦੀ ਸ਼ਿਕਾਇਤ ’ਤੇ ਪੁਲਿਸ ਨੇ ਪ੍ਰਵੀਨ ਲਾਲਾ, ਵਿਵੇਕ ਧੀਰੀ, ਰਾਹੁਲ, ਗੌਤਮ ਅਤੇ 10-15 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਮਾਮਲਾ ਭਾਰਤੀ ਨਿਆਂ ਸੰਘਤਾ ਦੀਆਂ ਧਾਰਾਵਾਂ 132, 221, 121 (1) 351 (2), 191 (3) ਅਤੇ 190 ਤਹਿਤ ਦਰਜ ਕੀਤਾ ਗਿਆ ਹੈ। ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਨਗਰ ਨਿਗਮ ਕਮਿਸ਼ਨਰ ਨੇ ਮੁਲਜ਼ਮ ਸਫ਼ਾਈ ਕਰਮਚਾਰੀ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਨਾਲ ਹੀ ਅਧਿਕਾਰੀਆਂ ਨੂੰ ਖੁੱਲ੍ਹੇ ਵਿਚ ਕੂੜਾ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖਣ ਦੀਆਂ ਹਿਦਾਇਤਾਂ ਦਿੱਤੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸ਼ੇਰਪੁਰ ਚੌਕ ਸਥਿਤ ਕੰਕਰੀਟ ਪਲਾਂਟ 30 ਤੱਕ ਨਾ ਚੁੱਕਿਆ ਤਾਂ 1 ਦਸੰਬਰ ਤੋਂ ਲੱਗੇਗਾ ਧਰਨਾ ਅਗਲੀ ਖ਼ਬਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦਾ ਤਬਾਦਲਾ, ਸਤਿੰਦਰ ਸਿੰਘ ਨਵੇਂ ਪੁਲਿਸ ਕਮਿਸ਼ਨਰ
Ad Position 24