ਜਗਰਾਉਂ ਪੁਲ ਦੀ ਮਜ਼ਬੂਤੀ ਲਈ ਨਿਗਮ ਕਮਿਸ਼ਮਰ ਮਾਨ ਵਲੋਂ ਨਿਰੀਖਣ ਪ੍ਰੋਜੈਕਟ ਤੇਜ਼ ਕਰਨ ਦੇ ਦਿੱਤੇ ਹੁਕਮ
ਲੁਧਿਆਣਾ, 25 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਦੀ ਜੀਵਨ ਰੇਖਾ ਮੰਨੇ ਜਾਂਦੇ ਜਗਰਾਉਂ ਪੁਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਗਰ ਨਿਗਮ ਵਲੋਂ ਕਦਮ ਤੇਜ਼ ਕੀਤੇ ਜਾ ਰਹੇ ਹਨ। ਇਸ ਸਬੰਧੀ ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਪੁਲ ਦਾ ਨਿਰੀਖਣ ਕਰਦਿਆਂ ਸਮੁੱਚੇ ਮਜ਼ਬੂਤੀਕਰਨ ਪ੍ਰੋਜੈਕਟ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ।
ਲੁਧਿਆਣਾ, 25 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਦੀ ਜੀਵਨ ਰੇਖਾ ਮੰਨੇ ਜਾਂਦੇ ਜਗਰਾਉਂ ਪੁਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਗਰ ਨਿਗਮ ਵਲੋਂ ਕਦਮ ਤੇਜ਼ ਕੀਤੇ ਜਾ ਰਹੇ ਹਨ। ਇਸ ਸਬੰਧੀ ਨਗਰ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਪੁਲ ਦਾ ਨਿਰੀਖਣ ਕਰਦਿਆਂ ਸਮੁੱਚੇ ਮਜ਼ਬੂਤੀਕਰਨ ਪ੍ਰੋਜੈਕਟ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ। ਨਗਰ ਨਿਗਮ ਵਲੋਂ ਜਗਰਾਉਂ ਪੁਲ ਦੀਆਂ ਰਿਟੇਨਿੰਗ ਕੰਧਾਂ ਨੂੰ ਮਜ਼ਬੂਤ ਕਰਨ, ਡਰੇਨੇਜ ਪ੍ਰਬੰਧ ਸੁਧਾਰਨ, ਜੰਗਲੀ ਬਨਸਪਤੀ ਅਤੇ ਡੂੰਘੀਆਂ ਜੜ੍ਹਾਂ ਵਾਲੇ ਦਰਖੱਤਾਂ ਨੂੰ ਹਟਾਉਣ ਸਮੇਤ ਵੱਖ-ਵੱਖ ਕੰਮਾਂ ਦਾ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਲਈ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਨੂੰ ਸਲਾਹਕਾਰ ਵਲੋਂ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਤਕਨੀਕੀ ਮਾਹਿਰਾਂ ਦੀ ਸਲਾਲ ਨਾਲ ਪੁਲ ਦੀ ਮਜਬੂਤੀ ਲਈ ਲੋਂੜੀਂਦੇ ਕਦਮ ਚੁੱਕੇ ਜਾ ਸਕਣ। ਕਮਿਸ਼ਨਰ ਦਮਨਜੀਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਪੁਲ ਦੇ ਵਿਸ਼ਵਕਰਮਾ ਚੌਂਕ ਵੱਲ ਜਾਣ ਵਾਲੇ ਅਪ੍ਰੋਚ ਰੋਡ ਨੂੰ ਚੌੜਾ ਕਰਨ ਦੀਆਂ ਸੰਭਾਵਨਾਵਾਂ ਦੀ ਤਲਾਸ਼ਣ ਲਈ ਕਿਹਾ। ਉਨ੍ਹਾਂ ਪ੍ਰੋਜੈਕਟ ਨਾਲ ਸਬੰਧਤ ਕੰਮਾਂ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕਰਦਿਆਂ ਜੋਰ ਦਿੱਤਾ ਕਿ ਪੁਲ ਦੀ ਮਜ਼ਬੂਤੀ ਲਈ ਲੋਂੜੀਂਦੇ ਕਦਮ ਜਲਦ ਚੁੱਕੇ ਜਾਣ ਤਾਂ ਜੋ ਸ਼ਹਿਰ ਦੇ ਇਸ ਅਹਿਮ ਆਵਾਜਾਈ ਮਾਰਗ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।