‘ ਆਪ ’ ਦੀ ਅੱਜ ਹੋਣ ਵਾਲੀ ਰੈਲੀ ਪੰਜਾਬ ’ ਚ ਮੁੜ ਤੋਂ ਸਰਕਾਰ ਬਣਾਉਣ ਦੀ ਰੱਖੇਗੀ ਨੀਂਹ - ਵਿਜੈ ਦਾਨਵ
ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਆਮ ਆਦਮੀ ਪਾਰਟੀ ਵਲੋਂ ਅੱਜ ਮੋਗਾ ਵਿਖੇ ਕਰਾਈ ਜਾ ਰਹੀ ਰੈਲੀ ਦੀ ਤਿਆਰੀਆਂ ਸੰਬੰਧੀ ਦਲਿਤ ਵਿਕਾਸ ਬੋਰਡ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਚੰਡੀਗੜ੍ਹ ਵਿਖੇ ਬੋਰਡ ਦੇ ਪੰਜਾਬ ਚੇਅਰਮੈਨ ਵੀਰੇਸ਼ ਵਿਜੇ ਦਾਨਵ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐਸ. ਸੀ.
ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਆਮ ਆਦਮੀ ਪਾਰਟੀ ਵਲੋਂ ਅੱਜ ਮੋਗਾ ਵਿਖੇ ਕਰਾਈ ਜਾ ਰਹੀ ਰੈਲੀ ਦੀ ਤਿਆਰੀਆਂ ਸੰਬੰਧੀ ਦਲਿਤ ਵਿਕਾਸ ਬੋਰਡ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਚੰਡੀਗੜ੍ਹ ਵਿਖੇ ਬੋਰਡ ਦੇ ਪੰਜਾਬ ਚੇਅਰਮੈਨ ਵੀਰੇਸ਼ ਵਿਜੇ ਦਾਨਵ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐਸ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਐਸ.ਸੀ. ਵਿੰਗ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੋਂ ਇਲਾਵਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਬੋਰਡ ਚੇਅਰਮੈਨ ਅਤੇ ਵਾਈਸ ਚੇਅਰਮੈਨਾਂ ਨੇ ਵੀ ਸ਼ਿਰਕਤ ਕੀਤੀ। ਇਸ ਮੀਟਿੰਗ ‘ਚ ਹਿੱਸਾ ਲੈਣ ਉਪਰੰਤ ਗੱਲਬਾਤ ਕਰਦਿਆਂ ਦਲਿਤ ਵਿਕਾਸ ਬੋਰਡ ਵੀਰੇਸ਼ ਵਿਜੇ ਦਾਨਵ ਨੇ ਦੱਸਿਆ ਕਿ ਮੀਟਿੰਗ ਦੌਰਾਨ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਆਮ ਆਦਮੀ ਪਾਰਟੀ ਦੀ ‘ਖ਼ੁਸ਼ਹਾਲ ਪੰਜਾਬ’ ਮਹਾਰੈਲੀ ਨੂੰ ਸਫਲ ਬਨਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਮੋਗਾ ਰੈਲੀ ਵਿਚ ਪੰਜਾਬ ਭਰ ਤੋਂ ਐਸ.ਸੀ. ਭਾਈਚਾਰਾ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗਾ। ਉਨ੍ਹਾਂ ਕਿਹਾ ਕਿ 26 ਦੀ ਰੈਲੀ ਦਾ ਰਿਕਾਰਡ ਤੋੜ ਇਕੱਠ ਪੰਜਾਬ ਵਿਚ ਨਵਾਂ ਇਤਿਹਾਸ ਲਿਖੇਗਾ ਜਿਸ ਨਾਲ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੀ ਤਿਆਰੀਆਂ ਆਰੰਭ ਕਰੇਗੀ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ 26 ਨਵੰਬਰ ਦੀ ਰੈਲੀ ਇਸ ਗੱਲ ਦੀ ਤਸਦੀਕ ਬਣੇਗੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਰਿਕਾਰਡ ਜਿੱਤ ਦਰਜ ਕਰਕੇ ਸੱਤਾ ‘ਚ ਵਾਪਸੀ ਕਰਨ ਜਾ ਰਹੀ ਹੈ।ਇਸ ਮੌਕੇ ਸਚਿਨ ਧੀਂਗਾਨ, ਲੱਕੀ ਸਰਵੱਟਾ ਆਦਿ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।