25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੈਬਨਿਟ ਮੰਤਰੀ ਮੋਹਿੰਦਰ ਭਗਤ ਬਾਗ਼ਬਾਨੀ ਵਿਕਾਸ ਕੇਂਦਰ ਲਾਢੋਵਾਲ ਦਾ ਭਲਕੇ ਕਰਨਗੇ ਦੌਰਾ - ਡਿਪਟੀ ਡਾਇਰੈਕਟਰ

ਲੁਧਿਆਣਾ, 25 ਨਵੰਬਰ (ਜਸਵਿੰਦਰ ਸਿੰਘ)- ਦਫ਼ਤਰ ਬਾਗ਼ਬਾਨੀ, ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡਾ. ਦਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਗ਼ਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਆਗਾਮੀ ਕਲ ਬਾਗ਼ਬਾਨੀ ਵਿਕਾਸ ਕੇਂਦਰ, ਲਾਢੋਵਾਲ ਵਿਖੇ ਵਿਸ਼ੇਸ਼ ਦੌਰਾ ਕਰਨਗੇ।

Ad Position 21
No active advertisement
ਅਜੀਤ ਡੈਸਕ 26-11-2026
ਲੁਧਿਆਣਾ, 25 ਨਵੰਬਰ (ਜਸਵਿੰਦਰ ਸਿੰਘ)- ਦਫ਼ਤਰ ਬਾਗ਼ਬਾਨੀ, ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡਾ. ਦਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਗ਼ਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਆਗਾਮੀ ਕਲ ਬਾਗ਼ਬਾਨੀ ਵਿਕਾਸ ਕੇਂਦਰ, ਲਾਢੋਵਾਲ ਵਿਖੇ ਵਿਸ਼ੇਸ਼ ਦੌਰਾ ਕਰਨਗੇ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਭਗਤ ਵਲੋਂ ਆਪਣੇ ਦੌਰੇ ਦੌਰਾਨ ਹਾਈਟੈੱਕ ਨਰਸਰੀਆਂ ਦਾ ਉਦਘਾਟਨ ਕੀਤਾ ਜਾਣਾ ਹੈ ਅਤੇ ਨਵ-ਨਿਰਮਾਣ ਹੋਣ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਾਈਟੈੱਕ ਨਰਸਰੀਆਂ ਦੀ ਸਥਾਪਨਾ ਨਾਲ ਕਿਸਾਨਾਂ ਨੂੰ ਉਨਤ ਕਿਸਮ ਦੇ, ਸਿਹਤਮੰਦ ਅਤੇ ਬਿਮਾਰੀ ਰਹਿਤ ਪੌਦੇ ਸਥਾਨਕ ਪੱਧਰ ‘ਤੇ ਹੀ ਉਪਲਬਧ ਹੋ ਸਕਣਗੇ। ਇਸ ਨਾਲ ਕਿਸਾਨਾਂ ਦਾ ਖਰਚਾ ਘਟੇਗਾ ਅਤੇ ਆਮਦਨ ਵਧੇਗੀ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਹੀ ਆਉਣ ਵਾਲੇ ਸਮੇਂ ਦੀ ਖੇਤੀ ਹੈ। ਕਿਸਾਨ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਖੇਤੀ ਅਪਣਾ ਕੇ ਆਪਣੀ ਆਮਦਨ ਦੁੱਗਣੀ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਚੋਣਾਂ ਦੌਰਾਨ ਸੋਨੇ ’ ਤੇ ਸੁਹਾਗਾ ਸਾਬਤ ਹੋਵੇਗਾ - ਸਿੰਮਕ , ਤਨੇਜਾ ਅਗਲੀ ਖ਼ਬਰ ‘ ਆਪ ’ ਦੀ ਅੱਜ ਹੋਣ ਵਾਲੀ ਰੈਲੀ ਪੰਜਾਬ ’ ਚ ਮੁੜ ਤੋਂ ਸਰਕਾਰ ਬਣਾਉਣ ਦੀ ਰੱਖੇਗੀ ਨੀਂਹ - ਵਿਜੈ ਦਾਨਵ
Ad Position 24