25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜਾਇਦਾਦ ਦੇ ਮਾਮਲਿਆਂ ’ਚ ਧੋਖਾਧੜੀ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਪੀਯੂਸ਼ ਭੱਲਾ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ‘ਤੇ ਦਿਲਦਾਰ ਸਿੰਘ, ਦੀਦਾਰ ਸਿੰਘ ਅਤੇ ਅਮਨਦੀਪ ਸਿੰਘ ਪੁੱਤਰ ਦਿਲਦਾਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ।

Ad Position 21
No active advertisement
ਅਜੀਤ ਡੈਸਕ 26-11-2026
ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਪੀਯੂਸ਼ ਭੱਲਾ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ‘ਤੇ ਦਿਲਦਾਰ ਸਿੰਘ, ਦੀਦਾਰ ਸਿੰਘ ਅਤੇ ਅਮਨਦੀਪ ਸਿੰਘ ਪੁੱਤਰ ਦਿਲਦਾਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਇਸ ਤਰ੍ਹਾਂ ਪੁਲਿਸ ਨੇ ਵੈਸ਼ਨੋ ਦਾਸ ਵਾਸੀ ਸਿਵਲ ਲਾਈਨ ਦੀ ਸ਼ਿਕਾਇਤ ‘ਤੇ ਪਰਮਜੀਤ ਸਿੰਘ ਅਤੇ ਸੁਮੀਤ ਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਜਾਅਲੀ ਦਸਤਾਵੇਜ਼ਾਂ ਦੀ ਆਧਾਰ ‘ਤੇ ਉਸ ਦੀ ਫ਼ਰਮ ‘ਤੇ ਕਰੋੜਾਂ ਰੁਪਏ ਦਾ ਕਰਜ਼ਾ ਲੈਣ ਦਾ ਦੋਸ਼ ਲਗਾਇਆ ਹੈ। ਟੈਕਸੀ ’ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੋਤੀ ਨਗਰ ਦੀ ਪੁਲਿਸ ਨੇ ਟੈਕਸੀ ਵਿਚੋਂ ਮਾਲਕਾਂ ਦੇ ਲੱਖਾਂ ਰੁਪਏ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿਚੋਂ ਇਕ ਔਰਤ ਵੀ ਸ਼ਾਮਿਲ ਹੈ। ਪੁਲਿਸ ਵਲੋਂ ਇਸ ਸਬੰਧੀ ਦੁਲਾਰਵਤੀ ਵਾਸੀ ਮੁਸਲਿਮ ਕਾਲੋਨੀ ਦੀ ਸ਼ਿਕਾਇਤ ‘ਤੇ ਸਤਨਾਮ ਸਿੰਘ ਉਰਫ਼ ਮਾਸਟਰ, ਪੁਸ਼ਪਾ ਦੇਵੀ ਅਤੇ ਬੱਬੂ ਨਾਮੀ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਉਤਰ ਪ੍ਰਦੇਸ਼ ਜਾਣ ਲਈ ਇਨੋਵਾ ਕਾਰ ਕਿਰਾਏ ‘ਤੇ ਲਈ ਸੀ ਅਤੇ ਇਸ ਕਾਰ ਵਿਚ ਉਸਨੇ ਆਪਣਾ ਬੈਗ ਰੱਖਿਆ ਸੀ, ਜਿਸ ਵਿਚ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਸਨ। ਉਨ੍ਹਾਂ ਦੱਸਿਆ ਕਿ ਰਸਤੇ ਵਿਚ ਇਹਨਾਂ ਕਥਿਤ ਦੋਸ਼ੀਆਂ ਨੇ ਜੋ ਕਿ ਉਸਦੇ ਨਾਲ ਹੀ ਸਫ਼ਰ ਕਰ ਰਹੇ ਸਨ, ਬੈਗ ਚੋਰੀ ਕਰ ਲਿਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜੀ . ਜੀ . ਐਨ . ਆਈ . ਐਮ . ਟੀ . ਦੇ ਵਿਦਿਆਰਥੀਆਂ ਨੇ ਲਾਈਵ ਪ੍ਰੋਜੈਕਟ ਰਾਹੀਂ ਪੇਸ਼ੇਵਰ ਹੁਨਰ ਸਿੱਖੇ ਅਗਲੀ ਖ਼ਬਰ ਟਰਾਂਸਪੋਰਟਰ ਮੇਜਰ ਸਿੰਘ ਤੂਰ ਨੂੰ ਸ਼ਰਧਾਂਜਲੀਆਂ ਭੇਟ ਵਿਧਾਇਕ ਸਿੱਧੂ, ਆਸ਼ੂ, ਕੜਵਲ, ਦਾਖਾ, ਰਾਜਧਾਨੀ, ਜਵੱਦੀ ਸਮੇਤ ਵੱਖ-ਵ...
Ad Position 24