ਜੀ . ਜੀ . ਐਨ . ਆਈ . ਐਮ . ਟੀ . ਦੇ ਵਿਦਿਆਰਥੀਆਂ ਨੇ ਲਾਈਵ ਪ੍ਰੋਜੈਕਟ ਰਾਹੀਂ ਪੇਸ਼ੇਵਰ ਹੁਨਰ ਸਿੱਖੇ
ਲੁਧਿਆਣਾ, 25 ਨਵੰਬਰ (ਡਾ. ਤਰਲੋਚਨ ਸਿੰਘ)- ਸਿਵਲ ਲਾਈਨਜ਼, ਘੁਮਾਰ ਮੰਡੀ ਸਥਿਤ ਜੀ.
ਲੁਧਿਆਣਾ, 25 ਨਵੰਬਰ (ਡਾ. ਤਰਲੋਚਨ ਸਿੰਘ)- ਸਿਵਲ ਲਾਈਨਜ਼, ਘੁਮਾਰ ਮੰਡੀ ਸਥਿਤ ਜੀ. ਜੀ.ਐਨ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਫ਼ੈਸ਼ਨ ਡਿਜ਼ਾਈਨ ਵਿਭਾਗ ਦੇ 13 ਵਿਦਿਆਰਥੀਆਂ ਨੇ ਤਨਿਸ਼ਕ ਧਨਤੇਰਸ ਲਾਈਵ ਪ੍ਰੋਜੈਕਟ ਵਿਚ ਹਿੱਸਾ ਲਿਆ। ਵਿਦਿਆਰਥੀ ਉਤਪਾਦਾਂ ਦੀ ਪ੍ਰਦਰਸ਼ਨੀ, ਗਾਹਕਾਂ ਨਾਲ ਗੱਲਬਾਤ ਕਰਨ ਅਤੇ ਬਿੱਲ ਬਣਾਉਣ ਵਰਗੇ ਕੰਮਾਂ ਵਿਚ ਸ਼ਾਮਲ ਰਹੇ। ਵਿਦਿਆਰਥੀਆਂ ਨੂੰ ਤਨਿਸ਼ਕ ਦੇ ਫਰੈਂਚਾਈਜ਼ੀ ਹਰਚਰਨ ਸਿੰਘ ਵਲੋਂ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਸੰਸਥਾ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪਹਿਲਕਦਮੀ ਅਤੇ ਸਕਾਰਾਤਮਿਕ ਰਵੱਈਏ ਲਈ ਵਧਾਈ ਦਿੱਤੀ। ਉਨ੍ਹਾਂ ਨੇ ਲਾਈਵ ਪ੍ਰੋਜੈਕਟਾਂ ਦਾ ਪ੍ਰਬੰਧ ਕਰਨ ਲਈ ਟਰੇਨਿੰਗ ਐਂਡ ਪਲੇਸਮੈਂਟ ਸੈੱਲ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਫ਼ੈਸ਼ਨ ਡਿਜ਼ਾਈਨ ਵਿਭਾਗ ਦੀ ਮੁਖੀ ਪ੍ਰੋ. ਗੁਰਲੀਨ ਕੌਰ ਨੇ ਵਿਦਿਆਰਥੀਆਂ ਨੂੰ ਅਜਿਹੇ ਲਾਈਵ ਪ੍ਰੋਜੈਕਟਾਂ ਵਿਚ ਹਿੱਸਾ ਲੈ ਕੇ ਆਪਣੇ ਗਿਆਨ ਅਤੇ ਤਜਰਬੇ ਦਾ ਦਾਇਰਾ ਵਧਾਉਣ ਦੀ ਸਲਾਹ ਦਿੱਤੀ। ਫ਼ੈਸ਼ਨ ਡਿਜ਼ਾਈਨ ਦੇ ਵਿਦਿਆਰਥੀ ਵਿਵੇਕ ਨੇ ਦੱਸਿਆ ਕਿ ਇਸ ਤਜਰਬੇ ਨਾਲ ਉਨ੍ਹਾਂ ਨੂੰ ਉਤਪਾਦਾਂ ਨੂੰ ਆਕਰਸ਼ਕ ਢੰਗ ਨਾਲ ਪ੍ਰਦਰਸ਼ਿਤ ਕਰਨ ਦੀ ਕਲਾ ਦੀ ਮਹੱਤਤਾ ਨੂੰ ਸਮਝਣ ਵਿਚ ਮਦਦ ਮਿਲੀ। ਆਖ਼ਰੀ ਸਮੈਸਟਰ ਦੀ ਵਿਦਿਆਰਥਣ ਦਿਵਿਆ ਨੇ ਕਿਹਾ ਕਿ ਇਸ ਪ੍ਰੋਜੈਕਟ ਨੇ ਉਨ੍ਹਾਂ ਨੂੰ ਖਪਤਕਾਰਾਂ ਦੇ ਵਿਵਹਾਰ ਨੂੰ ਸਮਝਣ ਵਿਚ ਮਦਦ ਕੀਤੀ।