25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਸਮਾਗਮ ਅਮਿਟ ਯਾਦਾਂ ਛੱਡ ਦੇ ਹੋਏ ਸੰਪੰਨ ਵਿਧਾਇਕ ਚੌਧਰੀ

ਲਾਡੋਵਾਲ, 25 ਨਵੰਬਰ (ਬਲਬੀਰ ਸਿੰਘ ਰਾਣਾ)- ਇਥੋਂ ਥੋੜੀ ਦੂਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ ਆਰੰਭ ਕੀਤੇ ਪੰਜ ਰੋਜ਼ਾ ਧਾਰਮਿਕ ਸਮਾਗਮ ਚੜ੍ਹਦੀ ਕਲਾ ਨਾਲ ਅਮਿਟ ਯਾਦਾਂ ਛੱਡ ਦੇ ਸੰਪੰਨ ਹੋਏ, ਜਿਸ ਵਿਚ ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਦੀਆਂ ਮਾਨਯੋਗ ਸ਼ਖਸ਼ੀਅਤਾਂ ਤੇ ਹੋਰਾਂ ਨੇ ਸਮਾਗਮਾਂ ਵਿਚ ਭਰਮੀਂ ਹਾਜ਼ਰੀ ਲਗਵਾਈ। ਇਸ ਮੌਕੇ ਹਲਕਾ ਫਿਲੌਰ ਦੇ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਅਤੇ ਹੋਰਾਂ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਡੇਰੇ ਮੁੱਖੀ ਸੰਤ ਬਾਬਾ ਜਰਨੈਲ ਸਿੰਘ ਜੀ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਦੇ ਯਤਨਾਂ ਸਦਕਾ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਤੇ ਸੱਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਸੰਧੂ ਦੀ ਬਰਸੀ ਸਮਾਗਮ ਵੱਡੇ ਪੱਧਰ ’ਤੇ ਕਰਵਾਏ ਜਾਂਦੇ ਹਨ ।

Ad Position 21
No active advertisement
ਅਜੀਤ ਡੈਸਕ 26-11-2026
ਲਾਡੋਵਾਲ, 25 ਨਵੰਬਰ (ਬਲਬੀਰ ਸਿੰਘ ਰਾਣਾ)- ਇਥੋਂ ਥੋੜੀ ਦੂਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ਼੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਵਿਖੇ ਆਰੰਭ ਕੀਤੇ ਪੰਜ ਰੋਜ਼ਾ ਧਾਰਮਿਕ ਸਮਾਗਮ ਚੜ੍ਹਦੀ ਕਲਾ ਨਾਲ ਅਮਿਟ ਯਾਦਾਂ ਛੱਡ ਦੇ ਸੰਪੰਨ ਹੋਏ, ਜਿਸ ਵਿਚ ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਦੀਆਂ ਮਾਨਯੋਗ ਸ਼ਖਸ਼ੀਅਤਾਂ ਤੇ ਹੋਰਾਂ ਨੇ ਸਮਾਗਮਾਂ ਵਿਚ ਭਰਮੀਂ ਹਾਜ਼ਰੀ ਲਗਵਾਈ। ਇਸ ਮੌਕੇ ਹਲਕਾ ਫਿਲੌਰ ਦੇ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਅਤੇ ਹੋਰਾਂ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਡੇਰੇ ਮੁੱਖੀ ਸੰਤ ਬਾਬਾ ਜਰਨੈਲ ਸਿੰਘ ਜੀ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਦੇ ਯਤਨਾਂ ਸਦਕਾ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਤੇ ਸੱਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਸੰਧੂ ਦੀ ਬਰਸੀ ਸਮਾਗਮ ਵੱਡੇ ਪੱਧਰ ’ਤੇ ਕਰਵਾਏ ਜਾਂਦੇ ਹਨ । ਉਨ੍ਹਾਂ ਕਿਹਾ ਕਿ ਡੇਰੇ ਵੱਲੋਂ ਲੜਕੇ ਤੇ ਲੜਕੀਆਂ ਦੇ ਕਬੱਡੀ ਮੁਕਾਬਲੇ ਇਸ ਲਈ ਕਰਵਾਏ ਜਾਂਦੇ ਹਨ ਕਿ ਨੌਜਵਾਨ ਬੱਚੇ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਦੀ ਸਿਰਜਣਾ ਕਰ ਸਕਣ, ਕਿਉਂਕਿ ਖੇਡਾਂ ਤੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਂਦੇ ਹਨ, ਖੇਡਾਂ ਸਾਡੇ ਸਰੀਰ ਦਾ ਅਨਿਖੜਵਾਂ ਅੰਗ ਹੋਣ ਕਰਕੇ ਸਾਡੇ ਸਰੀਰ ਨੂੰ ਤਾਕਤ ਭਰਪੂਰ ਬਣਾਉਂਦੀਆਂ ਹਨ, ਖੇਡਾਂ ਜਿਥੇ ਸਾਨੂੰ ਸਰੀਰਕ ਬਿਮਾਰੀਆਂ ਨਾਲ ਲੜਨਾ ਸਿਖਾਉਂਦੀਆਂ ਹਨ, ਉਥੇ ਖੇਡਾਂ ਸਾਡੇ ਮਨੋਵਲ ਨੂੰ ਉੱਚਾ ਚੁੱਕਣ ਵਿਚ ਬਹੁਤ ਸਹਾਈ ਹੁੰਦੀਆਂ ਹਨ । ਇਸ ਲਈ ਨੌਜਵਾਨਾਂ ਨੂੰ ਖੇਡਾਂ ਦੇ ਖੇਡ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੇ ਅੰਦਰ ਚੁਸਤੀ ਅਤੇ ਫੁਰਤੀ ਪੈਦਾ ਕਰਨੀ ਚਾਹੀਦੀ ਹੈ । ਇਸ ਮੌਕੇ ਕਬੱਡੀ ਮੁਕਾਬਲੇ ਵਿਚੋਂ ਪਿੰਡ ਮਾਓ ਸਾਹਿਬ ਦੀ ਲੜਕੀਆਂ ਦੀ ਟੀਮ ਨੇ ਆਪਣੀ ਸਰੀਰਕ ਸ਼ਕਤੀ ਦਾ ਪ੍ਰਦਰਸ਼ਨ ਕਰਦਿਆਂ ਪਹਿਲੇ ਇਨਾਮ ਤੇ ਜਿੱਤ ਦਰਜ ਕਰਕੇ ਨਕਦ ਇਨਾਮ ਜਿੱਤ ਕੇ ਸਰੋਤਿਆਂ ਤੋਂ ਵਾਹ ਵਾਹ ਖੱਟੀ, ਇਸੇ ਤਰ੍ਹਾਂ ਲੜਕਿਆਂ ਦੀ ਜੇਤੂ ਟੀਮ ਨੇ ਜੋਰਦਾਰ ਪ੍ਰਦਰਸ਼ਨ ਕਰਕੇ ਟਰੈਫਿਕ ਤੇ ਇਨਾਮ ਹਾਸਲ ਕੀਤਾ। ਇਸ ਮੌਕੇ ਖਿਡਾਰੀਆਂ ਨੂੰ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ, ਸੰਤ ਬਾਬਾ ਜਰਨੈਲ ਸਿੰਘ, ਸੰਤ ਬਾਬਾ ਸੁਖਵਿੰਦਰ ਸਿੰਘ, ਮੇਜਰ ਸਿੰਘ ਆਲੋਵਾਲ ਅਤੇ ਹੋਰਾਂ ਨੇ ਸਾਂਝੇ ਤੌਰ ਤੇ ਇਨਾਮਾਂ ਦੀ ਵੰਡ ਕੀਤੀ l ਜਦ ਕਿ ਸਮਾਗਮ ਵਿਚ ਪੁੱਜੀਆਂ ਮਾਣਯੋਗ ਸ਼ਖਸ਼ੀਅਤਾਂ ਨੂੰ ਡੇਰੇ ਵੱਲੋਂ ਸਨਮਾਨ ਚਿੰਨ ਤੇ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਗਾਇਕ ਕਰਮਜੀਤ ਸਿੰਘ ਸੰਦੀਲਾ ਐਂਡ ਪਾਰਟੀ ਨੇ ਧਾਰਮਿਕ ਗੀਤ ਗਾ ਕੇ ਸੰਗਤਾਂ ਦਾ ਮਨੋਰੰਜਨ ਕੀਤਾ, ਜਦ ਕਿ ਹਰਮੇਸ਼ ਰਾਹੀ ਨੇ ਸਟੇਜ ਸੈਕਟਰੀ ਦੀ ਭੂਮਿਕਾ ਬਾਖੂਬੀ ਨਿਭਾਈ । ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ,ਮੇਜਰ ਸਿੰਘ ਆਲੋਵਾਲ, ਸਰਪੰਚ ਕੁਲਦੀਪ ਸਿੰਘ ਆਲੋਵਾਲ, ਡਾ. ਮਲਕੀਤ ਸਿੰਘ, ਰਵਿੰਦਰਵੀਰ ਸਿੰਘ ਬੌਬੀ, ਡਾ. ਗੁਰਮੀਤ ਸਿੰਘ ਸਹੋਤਾ, ਦਾਰਾ ਸਿੰਘ, ਅੱਖਾਂ ਦੇ ਸਪੈਸ਼ਲਿਸਟ ਡਾ. ਅਮਨਦੀਪ ਸਿੰਘ ਅਰੋੜਾ, ਲਾਲਾ ਅਸ਼ੋਕ ਕੁਮਾਰ, ਹਰਜੀਤ ਸਿੰਘ ਸੋਢੀ, ਹਰਜਿੰਦਰ ਸਿੰਘ ਖਹਿਰਾ, ਕਾਂਗਰਸੀ ਆਗੂ ਰਾਜਿੰਦਰ ਕੁਮਾਰ ਸੰਧੂ, ਜਸਵਿੰਦਰ ਸਿੰਘ ਲਾਡੀ, ਕਿਸਾਨ ਆਗੂ ਬਲਵਿੰਦਰ ਸਿੰਘ,ਭਾਈ ਓਕਾਰ ਸਿੰਘ, ਭਾਈ ਬਲਦੇਵ ਸਿੰਘ, ਭਾਈ ਮਨਜੀਤ ਸਿੰਘ, ਭਾਈ ਹਰਜੀਤ ਸਿੰਘ, ਭਾਈ ਦਾਰਾ ਸਿੰਘ ਅਸ਼ੋਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ l
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਰਹਿਬਰ-ਇੰਦਰਜੀਤ ਸਿੰਘ ਮੱਕੜ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ ਤੇ ਲਿਆਵੇਗਾ - ਰਮੇਸ਼ ਕੱਕੜ
Ad Position 24