25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਰਹਿਬਰ-ਇੰਦਰਜੀਤ ਸਿੰਘ ਮੱਕੜ

ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਮਨੁੱਖਤਾ ਦੇ ਰਹਿਬਰ ਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਦਿਆਂ ਹੋਇਆ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਲੁਧਿਆਣਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਹਿਆ ਗਿਆ, ਜਿਸ ਅੰਦਰ ਵੱਡੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਗੁਰਮਤਿ ਸਮਾਗਮ ਵਿਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਜਸ ਗਾਉਦਿਆ ਤੇ ਸੱਚ ਦਾ ਉਪਦੇਸ਼ ਦਿੰਦਿਆਂ ਜੋ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ, ਆਉ ਉਨ੍ਹਾਂ ਦੇ ਵੱਧ ਤੋਂ ਵੱਧ ਧਾਰਨੀ ਬਣੀਏ।

Ad Position 21
No active advertisement
ਅਜੀਤ ਡੈਸਕ 26-11-2026
ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਮਨੁੱਖਤਾ ਦੇ ਰਹਿਬਰ ਤੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਦਿਆਂ ਹੋਇਆ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਲੁਧਿਆਣਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਹਿਆ ਗਿਆ, ਜਿਸ ਅੰਦਰ ਵੱਡੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਗੁਰਮਤਿ ਸਮਾਗਮ ਵਿਚ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਜਸ ਗਾਉਦਿਆ ਤੇ ਸੱਚ ਦਾ ਉਪਦੇਸ਼ ਦਿੰਦਿਆਂ ਜੋ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ, ਆਉ ਉਨ੍ਹਾਂ ਦੇ ਵੱਧ ਤੋਂ ਵੱਧ ਧਾਰਨੀ ਬਣੀਏ। ਇਸ ਦੌਰਾਨ ਸ. ਮਕੱੜ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤੀ ਬਖਸ਼ਣ।ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਆਨੰਦ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਭਾਈ ਜਸਪਿੰਦਰ ਸਿੰਘ ਦੇ ਕੀਰਤਨੀ ਜੱਥਿਆਂ ਨੇ ਹਾਜ਼ਰੀਆ ਭਰ ਕੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਸਮੇਂ ਗੁਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਹਰਮੀਤ ਸਿੰਘ ਡੰਗ, ਅਵਤਾਰ ਸਿੰਘ ਬੀ.ਕੇ, ਸੁਖਵਿੰਦਰ ਸਿੰਘ ਹੈਪੀ ਕੋਚਰ, ਭੁਪਿੰਦਰ ਸਿੰਘ ਜੁਨੇਜਾ, ਸੁਰਿੰਦਰਪਾਲ ਸਿੰਘ ਭੁਟੀਆਨੀ, ਭੁਪਿੰਦਰ ਸਿੰਘ ਮਨੀ ਜਿਊਲਰਜ਼, ਇੰਦਰਬੀਰ ਸਿੰਘ ਬੱਤਰਾ, ਗੁਰਦੀਪ ਸਿੰਘ ਡੀਮਾਰਟੇ, ਐਨ.ਐਸ ਕਥੂਰੀਆ, ਰਣਜੀਤ ਸਿੰਘ ਖਾਲਸਾ, ਪ੍ਰੇਮ ਸਿੰਘ ਤੇ ਦਾਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਹੋਣ ਨਾਲ ਪੰਜਾਬ ਦੇ ਲੋਕਾਂ ’ ਚ ਖ਼ੁਸ਼ੀ ਦੀ ਲਹਿਰ - ਲਵ ਦ੍ਰਾਵਿੜ ਅਗਲੀ ਖ਼ਬਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਸਮਾਗਮ ਅਮਿਟ ਯਾਦਾਂ ਛੱਡ ਦੇ ਹੋਏ ਸੰਪੰਨ ਵਿਧਾਇਕ ਚੌਧਰੀ
Ad Position 24