26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਹਲਕਾ ਗਿੱਲ ਸੰਗੋਵਾਲ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ- ਜੈਨ, ਉਪਮਾ ਮੋਗਾ ਰੈਲੀ ਵਿਚ ਵੱਡੇ ਪੱਧਰ ’ਤੇ ਪੁੱਜਣ ਲਈ ਕੀਤਾ ਧੰਨਵਾਦ

ਲੁਧਿਆਣਾ, 26 ਨਵੰਬਰ (ਭੁਪਿੰਦਰ ਸਿੰਘ ਬੈਂਸ)- ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ, ਵਿਖੇ ਐੱਨ. ਸੀ.

Ad Position 21
No active advertisement
ਅਦਿੱਤਿਆ ਜੈਨ, ਉਪਮਾ ਸ਼ਰਮਾ 27-11-2026
ਲੁਧਿਆਣਾ, 26 ਨਵੰਬਰ (ਭੁਪਿੰਦਰ ਸਿੰਘ ਬੈਂਸ)- ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ, ਵਿਖੇ ਐੱਨ.ਸੀ.ਸੀ. ਕੈਡਿਟਾਂ ਤੇ ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਪਰਮਬੀਰ ਸਿੰਘ ਵਲੋਂ ਕੈਡਿਟਾਂ ਤੇ ਵਲੰਟੀਅਰਾਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਇਤਿਹਾਸ ਅਤੇ ਕਦਰਾਂ-ਕੀਮਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਸੰਵਿਧਾਨ ਸਾਨੂੰ ਕੇਵਲ ਮੌਲਿਕ ਅਧਿਕਾਰ ਹੀ ਨਹੀਂ ਦਿੰਦਾ, ਸਗੋਂ ਦੇਸ਼ ਪ੍ਰਤੀ ਸਾਡੇ ਮੌਲਿਕ ਕਰਤੱਵਾਂ ਦੀ ਵੀ ਯਾਦ ਦਿਵਾਉਂਦਾ ਹੈ। ਪ੍ਰੋਗਰਾਮ ਦੀ ਸ਼ੁਰੂਆਤ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਕੀਤੀ ਗਈ। ਐੱਨ.ਸੀ.ਸੀ. ਕੈਡਿਟਾਂ ਤੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲ ਵੱਲੋਂ ਇਕ ਵਿਸ਼ੇਸ਼ ਫਿਲਮ ਵੀ ਦਿਖਾਈ ਗਈ। ਵਿਦਿਆਰਥੀਆਂ ਨੇ ਡਾ. ਬੀ.ਆਰ. ਅੰਬੇਡਕਰ ਜੀ ਦੇ ਜੀਵਨ ਅਤੇ ਯੋਗਦਾਨ ਅਤੇ ਸੰਵਿਧਾਨ ਦੇ ਨਿਰਮਾਣ ‘ਤੇ ਪ੍ਰੇਰਨਾਦਾਇਕ ਭਾਸ਼ਣ, ਕਵਿਤਾਵਾਂ ਅਤੇ ਛੋਟੀਆਂ ਪੇਸ਼ਕਾਰੀਆਂ ਵੀ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਕਰਮਜੀਤ ਸਿੰਘ, ਮਨਦੀਪ ਕੌਰ, ਗੁਰਪ੍ਰੀਤ ਕੌਰ ਤੇ ਮਨਦੀਪ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਮੀਡੀਆ ’ ਤੇ ਦੇਵੀ ਦੇਵਤਿਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ’ ਚ ਗਾਇਕ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਅੱਤਵਾਦ ਵਿਰੁੱਧ ਲੜਾਈ ’ਚ ਭਾਰਤ ਦੇ ਨਾਲ ਹਾਂ- ਇਜ਼ਰਾਈਲ
Ad Position 24