ਮਲਕੀਤ ਸਿੰਘ ਰਾਣਾ, ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਵਿਕਰਮਜੀਤ ਸਿੰਘ ਵਿੱਕੀ ਸੋਹਲ, ਜਸਵੰਤ ਸਿੰਘ ਚਹਿਲ
ਅਕਾਲੀ - ਭਾਜਪਾ ਗੱਠਜੋੜ ਅੱਗੇ ਵਿਰੋਧੀ ਟਿਕ ਨਹੀਂ ਸਕਣਗੇ - ਰਾਣਾ , ਹਰਨਾਮਪੁਰਾ , ਚਹਿਲ
ਆਲਮਗੀਰ, 26 ਨਵੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ ਐਨ. ਆਰ.
ਆਲਮਗੀਰ, 26 ਨਵੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ ਐਨ.ਆਰ.ਆਈ. ਵਿੰਗ ਦੇ ਪ੍ਰਧਾਨ ਮਲਕੀਤ ਸਿੰਘ ਰਾਣਾ, ਜਸਪਾਲ ਬਾਂਗਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ, ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਬੀ.ਸੀ. ਵਿੰਗ ਹਲਕਾ ਗਿੱਲ ਦੇ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਸੋਹਲ ਤੇ ਸਰਕਲ ਪ੍ਰਧਾਨ ਜਸਵੰਤ ਸਿੰਘ ਚਹਿਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਨੇ ਕਿਹਾ ਕਿ ਸੂਬਾ ਪੰਜਾਬ ਅੰਦਰ ਵੱਡੇ ਪੱਧਰ ’ਤੇ ਫੈਲ ਚੁੱਕੇ ਨਸ਼ਿਆਂ ਦੇ ਜਾਲ ਨੂੰ ਕੱਟਣ ਲਈ ਅਤੇ ਸੂਬਾ ਵਿਚਲੇ ਵਿਗੜੇ ਕਾਨੂੰਨ ਵਿਵਸਥਾ ਦੇ ਹਾਲਾਤਾਂ ਨਾਲ ਨਜਿੱਠਣ ਤੇ ਗੈਂਗਸਟਰਵਾਦ ਦੇ ਸਫ਼ਾਏ ਲਈ ਅਕਾਲੀ-ਭਾਜਪਾ ਗੱਠਜੋੜ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਸੂਬਾ ਪੰਜਾਬ ਨੂੰ ਸਾਫ਼ ਸੁਥਰਾ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿਚ ਜੇਕਰ ਸਹਿਯੋਗੀ ਪਾਰਟੀਆਂ ਦੀ ਸਰਕਾਰ ਹੋਵੇ ਤਾਂ ਸੂਬੇ ਦੇ ਵਿਕਾਸ ਕਾਰਜਾਂ ਵਿਚ ਜੰਗੀ ਪੱਧਰ ’ਤੇ ਤੇਜ਼ੀ ਆਵੇਗੀ, ਜਿਸ ਨਾਲ ਹਰੇਕ ਵਰਗ ਨੂੰ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ। ਚੇਅਰਮੈਨ ਰਾਣਾ ਤੇ ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਸੂਬਾ ਪੰਜਾਬ ਵਾਸੀਆਂ ਦੇ ਜੋਸ਼ ਨੂੰ ਦੇਖ ਕੇ ਇਹ ਗੱਲ ਦਾਅਵੇ ਨਾਲ ਕਹੀ ਜਾ ਸਕਦੀ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀ ਵਾਗਡੋਰ ਅਕਾਲੀ ਭਾਜਪਾ ਸਰਕਾਰ ਦੇ ਹੱਥ ਵਿਚ ਹੋਵੇਗੀ।