26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਬਚਾਅ ਤੇ ਬਲੈਕ-ਆਊਟ ਮੌਕ ਡਰਿੱਲ ਅੱਜ

ਲੁਧਿਆਣਾ, 26 ਨਵੰਬਰ (ਜਸਵਿੰਦਰ ਸਿੰਘ)- ਗ੍ਰਹਿ ਮੰਤਰਾਲੇ (ਭਾਰਤ ਸਰਕਾਰ) ਦੀਆਂ ਹਦਾਇਤਾਂ ਅਨੁਸਾਰ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ.

Ad Position 21
No active advertisement
ਅਜੀਤ ਡੈਸਕ 27-11-2026
ਲੁਧਿਆਣਾ, 26 ਨਵੰਬਰ (ਜਸਵਿੰਦਰ ਸਿੰਘ)- ਗ੍ਰਹਿ ਮੰਤਰਾਲੇ (ਭਾਰਤ ਸਰਕਾਰ) ਦੀਆਂ ਹਦਾਇਤਾਂ ਅਨੁਸਾਰ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ ਸਿਵਲ ਡਿਫੈਂਸ ਏਅਰ ਰੇਡ ਵਾਰਨਿੰਗ, ਬਚਾਅ ਅਤੇ ਬਲੈਕ-ਆਊਟ ਮੌਕ ਅਭਿਆਸ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਐੱਸ.ਡੀ.ਐਮ. (ਪੱ ਛਮੀ) ਰਿਸ਼ਭ ਬਾਂਸਲ ਨੇ ਵੀਰਵਾਰ ਨੂੰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਐਸ.ਡੀ.ਐਮ. ਨੇ ਦੱਸਿਆ ਕਿ ਇਹ ਅਭਿਆਸ ਸ਼ਾਮ 8:00 ਵਜੇ ਸ਼ੁਰੂ ਹੋਵੇਗਾ, ਜਿਸ ਦੀ ਸ਼ੁਰੂਆਤ ਦੋ ਮਿੰਟ ਤੱਕ ਉੱਚੀ-ਨੀਵੀਂ ਆਵਾਜ਼ ਵਿਚ ਸਾਇਰਨ ਵਜਾ ਕੇ ਕੀਤੀ ਜਾਵੇਗੀ। ਇਸ ਦੌਰਾਨ ਬਲੈਕ-ਆਊਟ ਦਾ ਅਭਿਆਸ ਵੀ ਹੋਵੇਗਾ, ਜਿਸ ਤਹਿਤ ਨਿਵਾਸੀਆਂ ਨੂੰ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ, ਹਾਲਾਂਕਿ ਜ਼ਰੂਰੀ ਸੇਵਾਵਾਂ ਨਿਰਵਿਘਨ ਜਾਰੀ ਰਹਿਣਗੀਆਂ। ਇਸ ਮੌਕ ਡਰਿੱਲ ਵਿਚ ਸਿਵਲ ਡਿਫੈਂਸ, ਨਗਰ ਨਿਗਮ, ਪੰਜਾਬ ਹੋਮ ਗਾਰਡਜ਼, ਸਿਹਤ ਵਿਭਾਗ, ਪੁਲਿਸ, ਫਾਇਰ ਬ੍ਰਿਗੇਡ, ਐਸ.ਡੀ.ਆਰ.ਐਫ. ਅਤੇ ਮਾਲ ਵਿਭਾਗ ਸਾਂਝੇ ਤੌਰ ‘ਤੇ ਹਿੱਸਾ ਲੈਣਗੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਸਿਰਫ਼ ਇਕ ਰੁਟੀਨ ਅਭਿਆਸ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਚਾਰ ਦਿਨਾਂ 35ਵਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਹੋਈ ਆਰੰਭਤਾ ਅਗਲੀ ਖ਼ਬਰ ਹਲਕਾ ਆਤਮ ਨਗਰ ’ਚ 27 ਨੂੰ ਕੱਢਿਆ ਜਾਵੇਗਾ ਇਨਸਾਫ਼ ਮਾਰਚ- ਬੈਂਸ
Ad Position 24