26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗਲੋਬਲ ਸਪਾਰਕ ਸਕੂਲ ਲੁਹਾਰਾ ਨੇੜੇ ਲੱਗੇ ਕੂੜੇ ਦੇ ਢੇਰ

ਡਾਬਾ/ਲੁਹਾਰਾ, 26 ਨਵੰਬਰ (ਕੁਲਵੰਤ ਸਿੰਘ ਸੱਪਲ)- ਦੱਖਣੀ ਹਲਕੇ ਵਿਚ ਨਗਰ ਨਿਗਮ ਦੇ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਇਕ ਵਾਰ ਫਿਰ ਸਾਹਮਣੇ ਆਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਗਲੋਬਲ ਸਪਾਰਕਸ ਸਕੂਲ ਲੁਹਾਰਾ ਦੇ ਨੇੜੇ ਸੜਕ ਕਿਨਾਰੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਇਹ ਉਹੀ ਸੜਕ ਹੈ, ਜੋ ਕਿ ਹਲਕਾ ਵਿਧਾਇਕ ਦੇ ਦਫ਼ਤਰ ਨੂੰ ਜਾਂਦੀ ਸੜਕ ‘ਤੇ ਹੀ ਸਫ਼ਾਈ ਵਿਵਸਥਾ ਦੀ ਇਹ ਮਾੜੀ ਹਾਲਤ ਨਗਰ ਨਿਗਮ ਦੇ ਪ੍ਰਬੰਧਾਂ ‘ਤੇ ਕਈ ਸਵਾਲ ਖੜ੍ਹੇ ਕਰਦੀ ਹੈ।

Ad Position 21
No active advertisement
ਅਜੀਤ ਡੈਸਕ 27-11-2026
ਡਾਬਾ/ਲੁਹਾਰਾ, 26 ਨਵੰਬਰ (ਕੁਲਵੰਤ ਸਿੰਘ ਸੱਪਲ)- ਦੱਖਣੀ ਹਲਕੇ ਵਿਚ ਨਗਰ ਨਿਗਮ ਦੇ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਇਕ ਵਾਰ ਫਿਰ ਸਾਹਮਣੇ ਆਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਗਲੋਬਲ ਸਪਾਰਕਸ ਸਕੂਲ ਲੁਹਾਰਾ ਦੇ ਨੇੜੇ ਸੜਕ ਕਿਨਾਰੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਇਹ ਉਹੀ ਸੜਕ ਹੈ, ਜੋ ਕਿ ਹਲਕਾ ਵਿਧਾਇਕ ਦੇ ਦਫ਼ਤਰ ਨੂੰ ਜਾਂਦੀ ਸੜਕ ‘ਤੇ ਹੀ ਸਫ਼ਾਈ ਵਿਵਸਥਾ ਦੀ ਇਹ ਮਾੜੀ ਹਾਲਤ ਨਗਰ ਨਿਗਮ ਦੇ ਪ੍ਰਬੰਧਾਂ ‘ਤੇ ਕਈ ਸਵਾਲ ਖੜ੍ਹੇ ਕਰਦੀ ਹੈ। ਸੜਕ ਦੇ ਕਿਨਾਰਿਆਂ ‘ਤੇ ਇਕੱਠੀ ਹੋਈ ਗੰਦਗੀ ਕਾਰਨ ਜਿੱਥੇ ਇਲਾਕੇ ਦੀ ਸੁੰਦਰਤਾ ਪ੍ਰਭਾਵਿਤ ਹੋ ਰਹੀ ਹੈ, ਉੱਥੇ ਹੀ ਸਥਾਨਕ ਵਸਨੀਕਾਂ ਅਤੇ ਰਾਹਗੀਰਾਂ ਨੂੰ ਵੀ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਢੇਰ ਇਕ ਸਕੂਲ ਦੇ ਬਿਲਕੁਲ ਨੇੜੇ ਲੱਗੇ ਹੋਏ ਹਨ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਬੱਚੇ ਆਉਂਦੇ-ਜਾਂਦੇ ਹਨ। ਸਕੂਲ ਦੇ ਨੇੜੇ ਪਈ ਗੰਦਗੀ ਕਾਰਨ ਬਦਬੂ ਅਤੇ ਮੱਛਰਾਂ ਦੀ ਸਮੱਸਿਆ ਪੈਦਾ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਨਾਲ ਬੱਚਿਆਂ ਦੀ ਸਿਹਤ ‘ਤੇ ਮਾੜਾ ਅਸਰ ਪੈਣ ਦੀ ਸੰਭਾਵਨਾ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਗੰਭੀਰ ਸਮੱਸਿਆ ਨੂੰ ਸਮਾਜ ਸੇਵਕ ਪ੍ਰਦੀਪ ਲਾਲਾ ਨੇ ਪ੍ਰਮੁੱਖਤਾ ਨਾਲ ਉਠਾਉਂਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਕੂਲ ਵਰਗੀ ਸੰਵੇਦਨਸ਼ੀਲ ਜਗ੍ਹਾ ਦੇ ਨੇੜੇ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਸਫ਼ਾਈ ਵਿਵਸਥਾ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਗਲੋਬਲ ਸਪਾਰਕਸ ਸਕੂਲ ਦੇ ਨੇੜੇ ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰਾਂ ਨੂੰ ਤੁਰੰਤ ਹਟਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਮੋਗਾ ਦੀ ‘ ਖੁਸ਼ਹਾਲ ਪੰਜਾਬ ਮਹਾਂ ਰੈਲੀ ‘ ਚ ਭਾਰੀ ਇਕੱਠ ਨੇ ਵਿਰੋਧੀ ਪਾਰਟੀਆਂ ਦੇ ਉਡਾਏ ਹੋਸ਼ - ਵਿਧਾਇਕ ਗਰੇਵਾਲ
Ad Position 24