28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਦੇਸ਼ ਦੀ ਆਜ਼ਾਦੀ ਦੀ ਪਹਿਲੀ ਲਹਿਰ “ ਕੂਕਾ ਵਿਦਰੋਹ ” ਦਾ ਮਿਊਜ਼ਿਕ ਰਿਲੀਜ਼

ਲੁਧਿਆਣਾ, 27 ਨਵੰਬਰ (ਡਾ. ਤਰਲੋਚਨ ਸਿੰਘ)- ਜੰਗੇ ਆਜ਼ਾਦੀ ਦੇ ਮੋਢੀ ਸਤਿਗੁਰੂ ਰਾਮ ਸਿੰਘ ਜੀ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ 1857 ਈਸਵੀ ਵਿਚ ਕੂਕਾ ਲਹਿਰ ਦੀ ਸਥਾਪਨਾ ਕੀਤੀ ਸੀ।

Ad Position 21
No active advertisement
ਦੇਸ਼ ਦੀ ਆਜ਼ਾਦੀ ਦੀ ਪਹਿਲੀ ਲਹਿਰ “ ਕੂਕਾ ਵਿਦਰੋਹ ” ਦਾ ਮਿਊਜ਼ਿਕ ਰਿਲੀਜ਼ 28-11-2026
ਲੁਧਿਆਣਾ, 27 ਨਵੰਬਰ (ਡਾ. ਤਰਲੋਚਨ ਸਿੰਘ)- ਜੰਗੇ ਆਜ਼ਾਦੀ ਦੇ ਮੋਢੀ ਸਤਿਗੁਰੂ ਰਾਮ ਸਿੰਘ ਜੀ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ 1857 ਈਸਵੀ ਵਿਚ ਕੂਕਾ ਲਹਿਰ ਦੀ ਸਥਾਪਨਾ ਕੀਤੀ ਸੀ। ਇਸ ਲਹਿਰ ਨੂੰ ਖ਼ਤਮ ਕਰਨ ਲਈ ਅੰਗਰੇਜ਼ ਹਕੂਮਤ ਨੇ 66 ਨਾਮਧਾਰੀ ਸਿੰਘਾਂ ਨੂੰ ਮਲੇਰਕੋਟਲਾ ਵਿਖੇ ਤੋਪਾਂ ਨਾਲ ਉਡਾ ਕੇ ਸ਼ਹੀਦ ਕੀਤਾ, 4 ਨਾਮਧਾਰੀ ਸਿੰਘਾਂ ਨੂੰ ਸ੍ਰੀ ਅੰਮ੍ਰਿਤਸਰ, 3 ਨੂੰ ਰਾਏਕੋਟ ਤੇ 2 ਸਿੰਘਾਂ ਨੂੰ ਲੁਧਿਆਣਾ ਵਿਖੇ ਫਾਂਸੀ ਦੇ ਕੇ ਸ਼ਹੀਦ ਕੀਤਾ ਤੇ ਸੈਂਕੜੇ ਨਾਮਧਾਰੀਆਂ ਨੂੰ ਕਾਲੇ ਪਾਣੀ ਦੀਆਂ ਸਜਾਵਾਂ ਤੇ ਅਨੇਕਾਂ ਤਸੀਹੇ ਦਿੱਤੇ ਗਏ। ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਜੀ ਦੀ ਕਿਰਪਾ ਸਦਕਾ ਤਰਨਜੀਤ ਸਿੰਘ ਵਲੋਂ ਇਹਨਾਂ ਸ਼ਹੀਦਾਂ ਨੂੰ ਸਮਰਪਿਤ ਡਾਕੂਮੈਂਟਰੀ ਫ਼ਿਲਮ “ਕੂਕਾ ਵਿਦਰੋਹ” ਤਿਆਰ ਕੀਤੀ ਗਈ ਹੈ, ਜਿਸ ਦਾ ਅੱਜ ਲੁਧਿਆਣਾ ਵਿਖੇ ਮਿਊਜ਼ਿਕ ਰਿਲੀਜ਼ ਕੀਤਾ ਗਿਆ। ਸਤਿਗੁਰੂ ਜੀ ਨੇ ਦੱਸਿਆ ਕਿ ਦਸੰਬਰ ਵਿਚ ਇਹ ਡਾਕੂਮੈਂਟਰੀ ਦਿੱਲੀ ‘ਚ ਰਿਲੀਜ਼ ਕੀਤੀ ਜਾਵੇਗੀ। ਇਸ ਫ਼ਿਲਮ ਰਾਹੀਂ ਇਤਿਹਾਸ ਦੇ ਪੰਨਿਆਂ ਬਾਰੇ ਜਾਣਕਾਰੀ ਮਿਲੇਗੀ। ਨੌਜਵਾਨ ਪੀੜੀ ਲਈ ਇਹ ਵਰਦਾਨ ਸਾਬਤ ਹੋਵੇਗੀ। ਇਸ ਮੌਕੇ ਸਤਿਗੁਰੂ ਜੀ ਨੇ ਗੀਤਕਾਰ ਇਮਰੋਜ ਮਾਨ, ਰਾਗੀ ਬਲਵੰਤ ਸਿੰਘ, ਰਾਗੀ ਹਰਬੰਸ ਸਿੰਘ ਘੁੱਲਾ ਤੇ ਜਥੇਦਾਰ ਕਮਾਲ ਸਿੰਘ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੂਜਨੀਕ ਮਾਤਾ ਗੁਰਸ਼ਰਨ ਕੌਰ, ਸੇਵਕ ਕਰਤਾਰ ਸਿੰਘ, ਸੇਵਕ ਆਸਾ ਸਿੰਘ ਮਾਨ, ਐਮ. ਡੀ. ਜੈ ਸਿੰਘ ਸੰਧੂ, ਪ੍ਰਧਾਨ ਸੂਬਾ ਬਲਵਿੰਦਰ ਸਿੰਘ ਝੱਲ ਤੇ ਪ੍ਰੈੱਸ ਸਕੱਤਰ ਲਖਵੀਰ ਸਿੰਘ ਬੱਦੋਵਾਲ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਦੂਸ਼ਿਤ ਹਵਾ ਵਿਚ ਲੰਬੇ ਸਮੇਂ ਤੱਕ ਸਾਹ ਲੈਣਾ ਸਰੀਰ ਵਿਚ ਸੋਜ਼ਸ਼ ਅਤੇ ਆਕਸੀਡੇਟਿਵ ਤਣਾਅ ਵਧਾ ਸਕਦਾ ਹੈ-ਡਾ. ਗੁਰਪ੍ਰੀਤ ਸਿ... ਅਗਲੀ ਖ਼ਬਰ ਹਲਕਾ ਗਿੱਲ ਤੋਂ ਸੰਨੀ ਕੈਂਥ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਦੇਣ ਦੀ ਮੰਗ ਜੀ . ਏ . ਡੀ . ਸਕੂਲ ਬਚਿੱਤਰ ਨਗਰ ਵਿਖੇ ਸ...
Ad Position 24