28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਲਾਡੋਵਾਲ ’ ਚ ਬਾਗਬਾਨੀ ਵਿਕਾਸ ਕੇਂਦਰ ਦਾ ਰੱਖਿਆ ਨੀਂਹ ਪੱਥਰ

ਲੁਧਿਆਣਾ, 27 ਨਵੰਬਰ (ਜਸਵਿੰਦਰ ਸਿੰਘ)- ਬਾਗਬਾਨੀ ਮੰਤਰੀ, ਪੰਜਾਬ ਮੋਹਿੰਦਰ ਭਗਤ ਵਲੋਂ ਅੱਜ ਲਾਡੋਵਾਲ, ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਹਾਈਟੈੱਕ ਪੌਲੀਹਾਊਸ ਯੂਨਿਟ ਦਾ ਉਦਘਾਟਨ ਕੀਤਾ ਗਿਆ। ਇਹ ਪ੍ਰੋਜੈਕਟ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਕੁੱਲ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 28-11-2026
ਲੁਧਿਆਣਾ, 27 ਨਵੰਬਰ (ਜਸਵਿੰਦਰ ਸਿੰਘ)- ਬਾਗਬਾਨੀ ਮੰਤਰੀ, ਪੰਜਾਬ ਮੋਹਿੰਦਰ ਭਗਤ ਵਲੋਂ ਅੱਜ ਲਾਡੋਵਾਲ, ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਹਾਈਟੈੱਕ ਪੌਲੀਹਾਊਸ ਯੂਨਿਟ ਦਾ ਉਦਘਾਟਨ ਕੀਤਾ ਗਿਆ। ਇਹ ਪ੍ਰੋਜੈਕਟ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਕੁੱਲ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਖੇਤੀਬਾੜੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਅਤੇ ਪੇਂਡੂ ਖੇਤਰਾਂ ਵਿਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿਚ ਬਾਗਬਾਨੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗਬਾਨੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਅਤੇ ਵੱਧ ਮੁੱਲ ਵਾਲੀਆਂ ਫ਼ਸਲਾਂ ਦੀ ਕਾਸ਼ਤ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਪ੍ਰੋਜੈਕਟ ਅਧੀਨ ਪ੍ਰਬੰਧਕੀ ਕੰਪਲੈਕਸ, ਪਲਾਂਟ ਹੈਲਥ ਕਲੀਨਿਕ, ਚਾਰ ਹਾਈਟੈੱਕ ਪੌਲੀਹਾਊਸ, ਆਧੁਨਿਕ ਮਸ਼ੀਨਰੀ ਅਤੇ ਉਪਕਰਨਾਂ ਤੋਂ ਇਲਾਵਾ ਬੀਜ ਸਟੋਰ ਸ਼ੈੱਡ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਚਾਰ ਹਾਈਟੈੱਕ ਪੌਲੀਹਾਊਸਾਂ ਵਿਚੋਂ ਦੋ ਸਬਜ਼ੀਆਂ ਦੀਆਂ ਪਨੀਰੀਆਂ ਤਿਆਰ ਕਰਨ ਲਈ ਸਮਰਪਿਤ ਹੋਣਗੇ, ਜਿਨ੍ਹਾਂ ਦੀ ਸਾਲਾਨਾ ਉਤਪਾਦਨ ਸਮਰੱਥਾ ਲਗਪਗ 40 ਲੱਖ ਪਨੀਰੀਆਂ ਹੋਵੇਗੀ, ਜਦਕਿ ਬਾਕੀ ਦੋ ਪੌਲੀਹਾਊਸ ਅਮਰੂਦ ਦੀ ਨਰਸਰੀ ਤਿਆਰ ਕਰਨ ਲਈ ਵਰਤੇ ਜਾਣਗੇ, ਜਿਨ੍ਹਾਂ ਦੀ ਸਾਲਾਨਾ ਉਤਪਾਦਨ ਸਮਰੱਥਾ ਲਗਪਗ 50,000 ਬੂਟੇ ਹੋਵੇਗੀ। ਅਰਸ਼ਦੀਪ ਸਿੰਘ ਥਿੰਦ, ਆਈ.ਏ.ਐੱਸ., ਪ੍ਰਬੰਧਕੀ ਸਕੱਤਰ, ਬਾਗਬਾਨੀ ਵਿਭਾਗ, ਪੰਜਾਬ ਸਰਕਾਰ ਨੇ ਕਿਹਾ ਕਿ ਇਸ ਕੇਂਦਰ ਦੀ ਸਥਾਪਨਾ ਵਿਭਾਗ ਦੇ ਸੰਸਥਾਗਤ ਅਤੇ ਤਕਨੀਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਹੈ। ਮਨੀਸ਼ ਕੁਮਾਰ, ਆਈ.ਐੱਫ.ਐੱਸ., ਡਾਇਰੈਕਟਰ ਬਾਗਬਾਨੀ, ਪੰਜਾਬ ਨੇ ਵਿਭਾਗ ਵਲੋਂ ਬਾਗਬਾਨੀ ਵਿਭਿੰਨਤਾ, ਸੁਰੱਖਿਅਤ ਕਾਸ਼ਤ, ਮਿਆਰੀ ਨਰਸਰੀ ਉਤਪਾਦਨ ਅਤੇ ਆਧੁਨਿਕ ਖੇਤੀ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹਰਮੇਲ ਸਿੰਘ, ਸੰਯੁਕਤ ਡਾਇਰੈਕਟਰ ਬਾਗਬਾਨੀ, ਗੁਰਸ਼ਰਨ ਸਿੰਘ, ਸੰਯੁਕਤ ਡਾਇਰੈਕਟਰ ਬਾਗਬਾਨੀ ਅਤੇ ਦਲਬੀਰ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ, ਵਿਜੈ ਪ੍ਰਤਾਪ, ਸਹਾਇਕ ਡਾਇਰੈਕਟਰ ਬਾਗਬਾਨੀ, ਸਮੂਹ ਬਾਗਬਾਨੀ ਵਿਕਾਸ ਅਫ਼ਸਰ ਅਤੇ ਸਟਾਫ਼ ਵੀ ਹਾਜ਼ਰ ਸਨ। ਇਸ ਪ੍ਰੋਗਰਾਮ ਵਿਚ 150 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ, ਜੋ ਕਿ ਆਧੁਨਿਕ ਬਾਗਬਾਨੀ ਤਕਨੀਕਾਂ ਪ੍ਰਤੀ ਕਿਸਾਨ ਭਾਈਚਾਰੇ ਦੀ ਵਧ ਰਹੀ ਦਿਲਚਸਪੀ ਨੂੰ ਦਰਸਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ-ਧੀਰ ਅਗਲੀ ਖ਼ਬਰ ‘ ਆਪ ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ਼੍ਰੀ ਤਿਰੂਪਤੀ ਬਾਲਾਜੀ ਰੱਥ ਯਾਤਰਾ ਦਾ ਪ੍ਰਬੰਧਕਾਂ ਨੇ ਦਿੱਤਾ ਸੱਦਾ
Ad Position 24