28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੁਖਬੀਰ ਸਿੰਘ ਬਾਦਲ ਦਾ ਲੁਧਿਆਣਾ ਦੌਰਾ ਅੱਜ ਹਲਕਾ ਪੂਰਬੀ ਵਿਖੇ ਵਪਾਰੀਆਂ ਨਾਲ ਕਰਨਗੇ ਮੀਟਿੰਗ-ਢਿੱਲੋਂ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਕ ਦਿਨਾਂ ਲੁਧਿਆਣਾ ਦੌਰੇ ’ਤੇ ਆ ਰਹੇ ਹਨ ਤੇ ਇਸ ਦੌਰਾਨ ਉਹ ਵੱਖ-ਵੱਖ ਥਾਵਾਂ ’ਤੇ ਜਾ ਕੇ ਪਾਰਟੀ ਵਰਕਰਾਂ, ਵਪਾਰੀਆਂ ਤੇ ਹੋਰ ਲੋਕਾਂ ਨਾਲ ਮੁਲਾਕਾਤ ਕਰਨਗੇ। ਹਲਕਾ ਪੂਰਬੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਦੌਰੇ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ਫੇਰੀ ਨੂੰ ਦੇਖਦੇ ਹੋਏ ਸਾਰੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ।

Ad Position 21
No active advertisement
ਅਜੀਤ ਡੈਸਕ 29-11-2026
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਕ ਦਿਨਾਂ ਲੁਧਿਆਣਾ ਦੌਰੇ ’ਤੇ ਆ ਰਹੇ ਹਨ ਤੇ ਇਸ ਦੌਰਾਨ ਉਹ ਵੱਖ-ਵੱਖ ਥਾਵਾਂ ’ਤੇ ਜਾ ਕੇ ਪਾਰਟੀ ਵਰਕਰਾਂ, ਵਪਾਰੀਆਂ ਤੇ ਹੋਰ ਲੋਕਾਂ ਨਾਲ ਮੁਲਾਕਾਤ ਕਰਨਗੇ। ਹਲਕਾ ਪੂਰਬੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਦੌਰੇ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ਫੇਰੀ ਨੂੰ ਦੇਖਦੇ ਹੋਏ ਸਾਰੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਸੈਕਟਰ 39 ਸਥਿਤ ਕਮਿਊਨਿਟੀ ਸੈਂਟਰ ਵਿਖੇ ਸੁਖਬੀਰ ਸਿੰਘ ਬਾਦਲ ਵਪਾਰੀਆਂ ਨਾਲ ਇਕ ਮੀਟਿੰਗ ਕਰਨਗੇ। ਉਨ੍ਹਾਂ ਦੱਸਿਆ ਕੀ ਸੁਖਬੀਰ ਸਿੰਘ ਬਾਦਲ ਦੀ ਫੇਰੀ ਨੂੰ ਲੈ ਕੇ ਵਪਾਰੀਆਂ ਵਿਚ ਭਾਰੀ ਉਤਸ਼ਾਹ ਹੈ ਤੇ ਵੱਡੀ ਗਿਣਤੀ ’ਚ ਵਪਾਰੀਆਂ ਦੇ ਇਸ ਮੀਟਿੰਗ ’ਚ ਪਹੁੰਚਣ ਦੀ ਉਮੀਦ ਹੈ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੁਸ਼ਕਿਲਾਂ ਸੁਖਬੀਰ ਸਿੰਘ ਬਾਦਲ ਨੂੰ ਦੱਸਣ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਣਾ ’ਤੇ ਉਨ੍ਹਾਂ ਦੇ ਹੱਲ ਲਈ ਠੋਸ ਨੀਤੀਆਂ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸਵਿੰਦਰਪਾਲ ਸਿੰਘ ਰੀਤੂ, ਨੇਕ ਸਿੰਘ ਸੇਖੇਵਾਲ, ਕੁਲਵੰਤ ਸਿੰਘ, ਕੁਲਦੀਪ ਸਿੰਘ ਸੈਣੀ, ਸੁਖਵਿੰਦਰ ਸਿੰਘ ਢਿੱਲੋਂ ਅਤੇ ਸਿਮਰਨਜੀਤ ਸਿੰਘ ਸਮਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੇਅਰ ਸਲੂਨ ਕੰਪਨੀ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੀ ਮੈਨੇਜਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸ਼ਹਿਰ ਵਿਚ ਗੰਨ ਕਲਚਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ * ਨਵ-ਨਿਯੁਕਤ ਪੁਲਿਸ ਕਮਿਸ਼ਨਰ ਨੇ ਸੰਭਾਲਿਆ ਅਹੁਦਾ
Ad Position 24