ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਬੰਗਲੌਰ ਤੇ ਤਾਮਿਲਨਾਡੂ ਦੇ ਵਪਾਰੀਆਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ੇਅਰ ਮਾਰਕੀਟ ਵਿਚ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ 99 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਬੰਗਲੌਰ ਅਤੇ ਤਾਮਿਲਨਾਡੂ ਦੇ ਵਪਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਵਨ ਖੁਰਾਨਾ ਅਤੇ ਸੰਜੀਵ ਸੀਕਰੀ ਵਾਸੀ ਚੰਡੀਗੜ੍ਹ ਰੋਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਤਾਮਿਲਨਾਡੂ ਦੇ ਰਹਿਣ ਵਾਲੇ ਸਤੀਸ਼ ਕੁਮਾਰ ਤੇ ਅਜੇ ਨਈਅਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ੇਅਰ ਮਾਰਕੀਟ ਵਿਚ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ 99 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਬੰਗਲੌਰ ਅਤੇ ਤਾਮਿਲਨਾਡੂ ਦੇ ਵਪਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਵਨ ਖੁਰਾਨਾ ਅਤੇ ਸੰਜੀਵ ਸੀਕਰੀ ਵਾਸੀ ਚੰਡੀਗੜ੍ਹ ਰੋਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਤਾਮਿਲਨਾਡੂ ਦੇ ਰਹਿਣ ਵਾਲੇ ਸਤੀਸ਼ ਕੁਮਾਰ ਤੇ ਅਜੇ ਨਈਅਰ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਉਸ ਨੂੰ ਸ਼ੇਅਰ ਮਾਰਕੀਟ ਵਿਚ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਉਨ੍ਹਾਂ ਪਾਸੋਂ 99 ਲੱਖ ਰੁਪਏ ਦੀ ਰਕਮ ਲੈ ਲਈ, ਪਰ ਕਥਿਤ ਦੋਸ਼ੀਆਂ ਨੇ ਨਾ ਤਾਂ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਤੇ ਨਾ ਹੀ ਮੁਨਾਫ਼ਾ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।