28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਚਾਈਨਾ ਡੋਰ ਦੀ ਵਰਤੋਂ ਬਣ ਸਕਦੀ ਹੈ ਜਾਨਲੇਵਾ ਇਨਸਾਨਾਂ ਦੇ ਨਾਲ-ਨਾਲ ਪੰਛੀਆਂ ਲਈ ਵੀ ਬਣ ਰਹੀ ਵੱਡਾ ਖ਼ਤਰਾ

ਪਤੰਗਬਾਜ਼ੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੂੰ ਚਾਈਨਾ ਡੋਰ ਦੀ ਵਿੱਕਰੀ ਅਤੇ ਇਸ ਦੇ ਭੰਡਾਰ ਖ਼ਿਲਾਫ਼ ਸਖ਼ਤ ਮੁਹਿੰਮ ਚਲਾਉਣ ਦੀ ਲੋੜ ਹੈ। ਦੁਕਾਨਾਂ, ਗੋਦਾਮਾਂ ਅਤੇ ਸ਼ੱਕੀ ਥਾਵਾਂ ‘ਤੇ ਚੈਕਿੰਗ ਕਰਕੇ ਗੈਰ-ਕਾਨੂੰਨੀ ਡੋਰ ਜ਼ਬਤ ਕੀਤੀ ਜਾਵੇ ਅਤੇ ਇਸ ਦੀ ਵਿੱਕਰੀ ਕਰਨ ਵਾਲਿਆਂ ਖ਼ਿਲਾਫ਼ ਹੁਣ ਤੋਂ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

Ad Position 21
No active advertisement
ਅਜੀਤ ਡੈਸਕ 29-11-2026
ਪਤੰਗਬਾਜ਼ੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੂੰ ਚਾਈਨਾ ਡੋਰ ਦੀ ਵਿੱਕਰੀ ਅਤੇ ਇਸ ਦੇ ਭੰਡਾਰ ਖ਼ਿਲਾਫ਼ ਸਖ਼ਤ ਮੁਹਿੰਮ ਚਲਾਉਣ ਦੀ ਲੋੜ ਹੈ। ਦੁਕਾਨਾਂ, ਗੋਦਾਮਾਂ ਅਤੇ ਸ਼ੱਕੀ ਥਾਵਾਂ ‘ਤੇ ਚੈਕਿੰਗ ਕਰਕੇ ਗੈਰ-ਕਾਨੂੰਨੀ ਡੋਰ ਜ਼ਬਤ ਕੀਤੀ ਜਾਵੇ ਅਤੇ ਇਸ ਦੀ ਵਿੱਕਰੀ ਕਰਨ ਵਾਲਿਆਂ ਖ਼ਿਲਾਫ਼ ਹੁਣ ਤੋਂ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸਿਰਫ਼ ਕਾਗ਼ਜ਼ੀ ਪਾਬੰਦੀ ਲਗਾਉਣ ਦੀ ਬਜਾਏ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਕਰਵਾਉਣੀ ਜ਼ਰੂਰੀ ਹੈ। ਇਸ ਦੇ ਨਾਲ ਸਕੂਲਾਂ, ਕਾਲਜਾਂ, ਸਮਾਜਿਕ ਸੰਸਥਾਵਾਂ ਅਤੇ ਮੀਡੀਆ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਚਾਈਨਾ ਡੋਰ ਦੀ ਵਰਤੋਂ ਕਿਸੇ ਦੀ ਜ਼ਿੰਦਗੀ ਖ਼ਤਮ ਕਰ ਸਕਦੀ ਹੈ। ਲੋਕ ਵੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਡੋਰ ਦੀ ਖ਼ਰੀਦ ਅਤੇ ਵਰਤੋਂ ਤੋਂ ਦੂਰ ਰਹਿਣ। ਚਾਈਨਾ ਡੋਰ ਦੀ ਵਰਤੋਂ ਤੋਂ ਪਰਹੇਜ਼ ਕਰਨ ਲੋਕ-ਗਿਆਸਪੁਰਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਤੰਗਬਾਜ਼ੀ ਕਰਨ ਸਮੇਂ ਚਾਈਨਾ ਡੋਰ ਵਰਤਣ ਤੋਂ ਪਰਹੇਜ਼ ਕਰਨ, ਕਿਉਂਕਿ ਇਹ ਡੋਰ ਜਿੱਥੇ ਇਨਸਾਨਾਂ ਲਈ ਘਾਤਕ ਹੈ, ਉਥੇ ਹੀ ਪਸ਼ੂ ਪੰਛੀਆਂ ਲਈ ਵੀ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਲੋਹੜੀ ਦੇ ਤਿਉਹਾਰ ਨੂੰ ਦੇਖਦਿਆਂ ਹੁਣ ਤੋਂ ਹੀ ਚਾਈਨਾ ਡੋਰ ਵੇਚਣ ਵਾਲਿਆਂ ਅਤੇ ਭੰਡਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਤਾਂ ਜੋ ਕੋਈ ਵੀ ਵਿਅਕਤੀ ਇਸ ਡੋਰ ਨਾਲ ਪ੍ਰਭਾਵਿਤ ਨਾ ਹੋਵੇ।
Ad Position 22
No active advertisement
ਪਿਛਲੀ ਖ਼ਬਰ ਚਾਈਨਾ ਡੋਰ ਦੀ ਵਰਤੋਂ ਬਣ ਸਕਦੀ ਹੈ ਜਾਨਲੇਵਾ ਇਨਸਾਨਾਂ ਦੇ ਨਾਲ-ਨਾਲ ਪੰਛੀਆਂ ਲਈ ਵੀ ਬਣ ਰਹੀ ਵੱਡਾ ਖ਼ਤਰਾ ਪਾਬੰਦੀ ਦੇ ਬਾ... ਅਗਲੀ ਖ਼ਬਰ ਮਾਂ ਬਗਲਾ ਮੁਖੀ ਧਾਮ ਵਿਖੇ ਵਿਸ਼ੇਸ਼ ਯੱਗ ਕਰਵਾਇਆ ਮਹੰਤ ਪ੍ਰਵੀਨ ਚੌਧਰੀ ਨੇ ਸ਼ਰਧਾਲੂਆਂ ਨੂੰ ਇਮਾਨਦਾਰੀ ਨਾਲ ਕਾਰੋਬਾਰ ਕਰਨ ਲ...
Ad Position 24