ਕਾਂਗਰਸੀ ਆਗੂ ਨਾਲ ਜਾਇਦਾਦ ਦੇ ਮਾਮਲੇ ਵਿਚ 15 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਔਰਤ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕਾਂਗਰਸੀ ਆਗੂ ਨਾਲ ਜਾਇਦਾਦ ਦੇ ਮਾਮਲੇ ਵਿਚ 15 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਦੁੱਗਰੀ ਦੇ ਰਹਿਣ ਵਾਲੇ ਕਾਂਗਰਸੀ ਆਗੂ ਤਰਸੇਮ ਸਿੰਗਲਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪਿੰਡ ਬੁਆਨੀ, ਤਹਿਸੀਲ ਪਾਇਲ, ਖੰਨਾ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕਾਂਗਰਸੀ ਆਗੂ ਨਾਲ ਜਾਇਦਾਦ ਦੇ ਮਾਮਲੇ ਵਿਚ 15 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਦੁੱਗਰੀ ਦੇ ਰਹਿਣ ਵਾਲੇ ਕਾਂਗਰਸੀ ਆਗੂ ਤਰਸੇਮ ਸਿੰਗਲਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪਿੰਡ ਬੁਆਨੀ, ਤਹਿਸੀਲ ਪਾਇਲ, ਖੰਨਾ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ’ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਜਾਇਦਾਦ ਦੇ ਮਾਮਲੇ ’ਚ ਉਸ ਨਾਲ 15 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ। ਤਰਸੇਮ ਸਿੰਗਲਾ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਉਸ ਪਾਸੋਂ 15 ਲੱਖ ਰੁਪਏ ਲੈ ਲਏ ਪਰ ਨਾ ਤਾਂ ਪਲਾਟ ਦੀ ਰਜਿਸਟਰੀ ਕਰਾਈ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਜਿਸ ’ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਉਚ ਪੁਲਿਸ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ।