ਗੁਰੂ ਨਾਨਕ ਪਬਲਿਕ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ
ਲੁਧਿਆਣਾ, 28 ਨਵੰਬਰ (ਭੁਪਿੰਦਰ ਸਿੰਘ ਬੈਂਸ)- ਗੁਰੂ ਨਾਨਕ ਪਬਲਿਕ ਸਕੂਲ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਐਲ. ਕੇ.
ਲੁਧਿਆਣਾ, 28 ਨਵੰਬਰ (ਭੁਪਿੰਦਰ ਸਿੰਘ ਬੈਂਸ)- ਗੁਰੂ ਨਾਨਕ ਪਬਲਿਕ ਸਕੂਲ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਐਲ. ਕੇ. ਜੀ. ਦੇ ਵਿਦਿਆਰਥੀਆਂ ਲਈ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਨੰਨ੍ਹੇ ਵਿਦਿਆਰਥੀਆਂ ਅੰਦਰ ਸਵੈ-ਪ੍ਰਗਟਾਵੇ, ਰਚਨਾਤਮਕ ਅਤੇ ਮੰਚ ਤੇ ਆਤਮ ਵਿਸ਼ਵਾਸ ਨਾਲ ਬੋਲਣ ਦੀ ਯੋਗਤਾ ਨੂੰ ਉਤਸ਼ਾਹਿਤ ਕਰਨਾ ਸੀ। ਮੁਕਾਬਲੇ ਦੌਰਾਨ ਬੱਚਿਆਂ ਨੇ ਵੱਖ-ਵੱਖ ਪਹਿਰਾਵਿਆਂ, ਦਿਲਚਸਪ ਕਿਰਦਾਰਾਂ ਅਤੇ ਆਪਣੀ ਕਲਾਤਮਕ ਪ੍ਰਤਿਭਾ ਰਾਹੀਂ ਸਭ ਦਾ ਧਿਆਨ ਖਿੱਚਿਆ। ਨੰਨ੍ਹੇ ਬੱਚਿਆਂ ਨੇ ਆਪਣੇ-ਆਪਣੇ ਪਾਤਰਾਂ ਦੀ ਸ਼ਾਨਦਾਰ ਪੇਸ਼ਕਾਰੀ ਕਰਦਿਆਂ ਮੰਚ ‘ਤੇ ਉਤਸ਼ਾਹ ਤੇ ਆਤਮ ਵਿਸ਼ਵਾਸ ਨਾਲ ਭਾਗ ਲਿਆ। ਉਨ੍ਹਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਰੰਗਾਰੰਗ ਅਤੇ ਯਾਦਗਾਰੀ ਬਣਾ ਦਿੱਤਾ। ਸਕੂਲ ਦੇ ਪ੍ਰਿੰਸੀਪਲ ਦਰਸਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।