28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਗੁ : ਗਾਉਘਾਟ ਵਿਖੇ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਗਉਘਾਟ ਪਾਤਸ਼ਾਹੀ ਪਹਿਲੀ ਵਿਖੇ ਮਨੁੱਖਤਾ ਦੇ ਭਲੇ ਲਈ ਭਾਈ ਘੱਨਈਆ ਸਿੰਘ ਜੀ ਵੈਲਫੇਅਰ (ਚੈ:) ਟਰਸੱਟ ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 930ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸਾਹਿਬ ਦੇ ਰਿਸੀਵਰ ਸੁਰਦਰਸ਼ਨ ਸਿੰਘ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਮੈਨੇਜਰ ਬਗੀਚਾ ਸਿੰਘ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 29-11-2026
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਗਉਘਾਟ ਪਾਤਸ਼ਾਹੀ ਪਹਿਲੀ ਵਿਖੇ ਮਨੁੱਖਤਾ ਦੇ ਭਲੇ ਲਈ ਭਾਈ ਘੱਨਈਆ ਸਿੰਘ ਜੀ ਵੈਲਫੇਅਰ (ਚੈ:) ਟਰਸੱਟ ਵਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 930ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸਾਹਿਬ ਦੇ ਰਿਸੀਵਰ ਸੁਰਦਰਸ਼ਨ ਸਿੰਘ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਮੈਨੇਜਰ ਬਗੀਚਾ ਸਿੰਘ ਨੇ ਕੀਤਾ। ਇਸ ਸਮੇਂ ਪ੍ਰਕਾਸ਼ ਗੁਰਪੁਰਬ ਤੇ ਹਾਜ਼ਰੀ ਲਵਾਉਣ ਲਈ ਵਿਸ਼ੇਸ਼ ਤੌਰ ‘ਤੇ ਪੁਜੇ ਗੁ: ਸਾਹਿਬ ਵਿਖੇ ਵਿਧਾਇਕ ਪੱਪੀ ਪਰਾਸ਼ਰ ਨੇ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਵਿਚ ਖੂਨਦਾਨੀਆ ਦੀ ਹੌਸਲਾ ਅਫਜ਼ਾਈ ਕਰਦਿਆਂ ਸ਼ਲਾਘਾ ਕੀਤੀ। ਇਸ ਸਮੇਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮੈਨੇਜਰ ਬਗੀਚਾ ਸਿੰਘ ਅਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਖੂਨਦਾਨ ਕੈਂਪ ਦੌਰਾਨ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘੱਨਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਨੇ ਦੱਸਿਆ ਕਿ ਭਾਈ ਘਨੱਈਆ ਸਿੰਘ ਜੀ ਵੈਲਫੇਅਰ (ਚੈ:) ਇੰਡਸ ਮੈਡੀਸਿਟੀ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈਕੇ ਦਿਤਾ ਜਾਵੇਗਾ। ਇਸ ਮੌਕੇ ਹੈਡ ਗ੍ਰੰਥੀ ਸੋਹਣ ਸਿੰਘ, ਹੈਡ ਗ੍ਰੰਥੀ ਸੁਰਜੀਤ ਸਿੰਘ, ਰਾਜੂ ਵੋਹਰਾ, ਰਾਕੇਸ਼ ਕੁਮਾਰ ਜੁਡੀਸ਼ਲ ਕਮਿਸ਼ਨ, ਗੁ: ਇੰ: ਅੰਮ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ ਸਟੋਰ ਕੀਪਰ, ਮਲਕੀਤ ਸਿੰਘ, ਹਰਪਾਲ ਸਿੰਘ, ਨਰਿੰਦਰ ਸਿੰਘ ਕਾਲੜਾ, ਵਰਿੰਦਰ ਸਿੰਘ, ਕੁਲਭੂਸ਼ਨ ਗੋਇਲ, ਕਾਲਾ ਚੌਹਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਆਮੀ ਸੰਤ ਦਾਸ ਦਰਬਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਹੋਇਆ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ
Ad Position 24