28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਅੰਮ੍ਰਿਤਸਰ ਵਾਲਿਆਂ ਦੇ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਨਵਨੀਤ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ, ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦੇਂਦੀ ਹੈ।

Ad Position 21
No active advertisement
ਅਜੀਤ ਡੈਸਕ 29-11-2026
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਅੰਮ੍ਰਿਤਸਰ ਵਾਲਿਆਂ ਦੇ ਜਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਨਵਨੀਤ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ, ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਵੀ ਦੇਂਦੀ ਹੈ। ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਧਰਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ । ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਭਾਈ ਜਸਵਿੰਦਰ ਸਿੰਘ ਤੇ ਭਾਈ ਗਗਨਦੀਪ ਸਿੰਘ ਵਲੋਂ ਕੀਰਤਨੀ ਜਥੇ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕੀਰਤਨ ਸਮਾਗਮ ‘ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਮਹਿੰਦਰ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕੋਹਲੀ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਜੁਨੇਜਾ, ਨਰਿੰਦਰਪਾਲ ਸਿੰਘ ਕਥੂਰੀਆ, ਤਜਿੰਦਰਪਾਲ ਸਿੰਘ ਮੱਕੜ, ਸੁਰਿੰਦਰ ਪਾਲ ਸਿੰਘ ਭੁਟੀਆਣੀ, ਇੰਦਰਬੀਰ ਸਿੰਘ ਬੱਤਰਾ, ਹਰਮੀਤ ਸਿੰਘ ਡੰਗ, ਦਾਨ ਸਿੰਘ, ਸੁਰਜੀਤ ਸਿੰਘ ਮਨਚੰਦਾ, ਪ੍ਰੇਮ ਸਿੰਘ, ਅਵਤਾਰ ਸਿੰਘ ਬੀਕੇ, ਮਨਮੋਹਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ , ਜੀ . ਟੀ . ਬੀ . ਹਸਪਤਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਸੁਆਮੀ ਸੰਤ ਦਾਸ ਦਰਬਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਹੋਇਆ
Ad Position 24