28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਐਚ . ਵੀ . ਐਮ . ਗਲੋਬਲ ਸਕੂਲ ’ ਚ ਤੀਜੀ ਸਾਲਾਨਾ ਐਥਲੈਟਿਕ ਮੀਟ

ਲੁਧਿਆਣਾ, 28 ਨਵੰਬਰ (ਭੁਪਿੰਦਰ ਸਿੰਘ ਬੈਂਸ)-ਐਚ. ਵੀ.

Ad Position 21
No active advertisement
ਅਜੀਤ ਡੈਸਕ 29-11-2026
ਲੁਧਿਆਣਾ, 28 ਨਵੰਬਰ (ਭੁਪਿੰਦਰ ਸਿੰਘ ਬੈਂਸ)-ਐਚ.ਵੀ.ਐਮ. ਗਲੋਬਲ ਸਕੂਲ, ਸੈਕਟਰ 32 ਵਿਖੇ ਤੀਜੀ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ, ਮਾਰਚ ਪਾਸਟ ਅਤੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ’ਚ ਮੁੱਖ ਮਹਿਮਾਨ ਡਾ. ਹਿਮਾਂਸ਼ੂ ਆਨੰਦ, ਸੰਸਥਾਪਕ ਬਾਲ ਰੋਗ ਵਿਸ਼ੇਸ਼ਤਾ ਅਤੇ ਬਲੂਮ ਹਸਪਤਾਲ ਫ਼ਾਰ ਚਿਲਡਰਨ, ਜਦਕਿ ਵਿਸ਼ੇਸ਼ ਮਹਿਮਾਨ ਡਾ. ਨੀਰੂ ਗੋਇਲ, ਪ੍ਰੋ. ਐਨਾਟਮੀ ਵਿਭਾਗ, ਡੀ.ਐਮ.ਸੀ. ਨੇ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਡੀ.ਪੀ. ਸ਼ਰਮਾ, ਡਾਇਰੈਕਟਰ ਮੀਨਾ ਸ਼ਰਮਾ ਅਤੇ ਪ੍ਰਿੰਸੀਪਲ ਪ੍ਰਗਤੀ ਕਪੂਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਵਿਦਿਆਰਥੀਆਂ ਵਲੋ ਮਾਰਚ ਪਾਸਟ, ਖੇਡ ਸਹੁੰ, ਹਰਡਲ ਰੇਸ, ਜਿਗ-ਜੈਗ ਰੇਸ, ਸਲੋ ਸਾਈਕਲਿੰਗ ਅਤੇ ਰਿਲੇਅ ਰੇਸ ਸਮੇਤ ਕਈ ਮੁਕਾਬਲਿਆਂ ਵਿਚ ਹਿੱਸਾ ਲਿਆ ਗਿਆ। ਇਸ ਮੌਕੇ ਪੰਜਾਬੀ ਸਭਿਆਚਾਰ ਨੂੰ ਦਰਸਾਉਂਦੀ ਪੰਜਾਬ ਦੀ ਸ਼ਾਨ-ਭੰਗੜਾਂ ਪੇਸ਼ਕਾਰੀ ਨੇ ਦਰਸ਼ਕਾਂ ਦਾ ਖ਼ਾਸ ਧਿਆਨ ਖਿੱਚਿਆ। ਪ੍ਰੋਗਰਾਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਅਤੇ ਧੰਨਵਾਦ ਪ੍ਰਸਤਾਵ ਨਾਲ ਸਮਾਗਮ ਦੀ ਸਮਾਪਤੀ ਹੋਈ।
Ad Position 22
No active advertisement
ਪਿਛਲੀ ਖ਼ਬਰ ਸਿਹਤਮੰਦ ਗੋਡੇ ਤੁਰਨ - ਫਿਰਨ ਦਾ ਹੀ ਨਹੀਂ , ਸਗੋਂ ਆਤਮ ਨਿਰਭਰ ਅਤੇ ਖ਼ੁਸ਼ਹਾਲ ਜ਼ਿੰਦਗੀ ਦਾ ਆਧਾਰ - ਡਾ . ਪਾਸੀ ਅਗਲੀ ਖ਼ਬਰ ਲੁਧਿਆਣਾ ਅਪਰਾਧਨਾਮਾ
Ad Position 24