ਲੁਧਿਆਣਾ, 28 ਨਵੰਬਰ (ਭੁਪਿੰਦਰ ਸਿੰਘ ਬੈਂਸ)-ਬੀ.ਆਰ.ਐਸ. ਨਗਰ ਸਥਿਤ ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਦੇ ਨਾਲ ਬਣੇ ਕੂੜੇ ਦੇ ਡੰਪ ਖ਼ਿਲਾਫ਼ ਸਕੂਲੀ ਬੱਚਿਆਂ ਵਲੋਂ ਰੋਸ ਮਾਰਚ ਕੱਢ ਕੇ ਨਿਗਮ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਭਾਜਪਾ ਆਗੂ ਜਸਪ੍ਰੀਤ ਸਿੰਗ ਹੌਬੀ ਦੀ ਅਗਵਾਈ ਹੇਠ ਕੱਢੇ ਗਏ ਰੋਸ ਮਾਰਚ ਵਿਚ ਸਕੂਲ ਮੈਨੇਜਮੈਂਟ ਦੇ ਆਗੂ ਪ੍ਰਭਜੋਤ ਸਿੰਘ ਜੱਸਲ, ਪ੍ਰਿੰਸੀਪਲ ਸਰਬਜੀਤ ਕੌਰ ਅਤੇ ਕੋਆਰਡੀਨੇਟਰ ਹਰਦੀਪ ਕੌਰ ਸਮੇਤ ਸਕੂਲ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਬੱਚਿਆਂ ਨੇ ਡੰਪ ਕਾਰਨ ਸਿਹਤ ਅਤੇ ਸਫ਼ਾਈ ਨੂੰ ਲੈਕੇ ਚਿੰਤਾ ਜਤਾਉਂਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਸਪ੍ਰੀਤ ਸਿੰਘ ਹੌਬੀ ਅਤੇ ਪ੍ਰਭਜੋਤ ਸਿੰਘ ਜੱਸਲ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨਿਆਂ ਤੋ ਇੱਥੇ ਕੂੜੇ ਦਾ ਡੰਪ ਚੱਲ ਰਿਹਾ ਹੈ, ਜਿਸ ਦਾ ਪਹਿਲਾਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਸੋਮਵਾਰ ਨੂੰ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦੇਕੇ ਡੰਪ ਹਟਾਉਣ ਲਈ 7 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ ਅਤੇ ਹੱਲ ਨਾ ਹੋਣ ਤੇ ਧਰਨਾ ਲਗਾਇਆ ਜਾਵੇਗਾ।
ਕੂੜੇ ਦੇ ਡੰਪ ਖ਼ਿਲਾਫ਼ ਸਕੂਲੀ ਬੱਚਿਆਂ ਦਾ ਰੋਸ ਮਾਰਚ
ਜਸਪ੍ਰੀਤ ਸਿੰਘ ਹੌਬੀ ਨੇ 7 ਦਿਨਾਂ ’ਚ ਡੰਪ ਹਟਾਉਣ ਦਾ ਅਲਟੀਮੇਟਮ ਦਿੱਤਾ
ਅਜੀਤ ਡੈਸਕ
29-11-2026