29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ’ਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਪ੍ਰਦੁਮਨ ਭਾਰਦਵਾਜ ਅਤੇ ਅਜੇ ਵਾਸੀ ਗੋਲਡਨ ਵਿਹਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਪ੍ਰਦੁਮਨ ਭਾਰਦਵਾਜ ਅਤੇ ਅਜੇ ਵਾਸੀ ਗੋਲਡਨ ਵਿਹਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਉਸਦੀ ਲੜਕੀ ਨੂੰ ਵੱਖ-ਵੱਖ ਥਾਵਾਂ ‘ਤੇ ਲਿਜਾ ਕੇ ਜਬਰ ਜਨਾਹ ਕਰਦੇ ਰਹੇ ਅਤੇ ਬਾਅਦ ਵਿਚ ਕਥਿਤ ਦੋਸ਼ੀਆਂ ਨੇ ਲੜਕੀ ਨੂੰ ਦਵਾਈ ਵੀ ਖੁਆ ਦਿੱਤੀ ਤਾਂ ਜੋ ਉਹ ਗਰਭਵਤੀ ਨਾ ਹੋਵੇ। ਲੜਕੀ ਵਲੋਂ ਇਹ ਗੱਲ ਆਪਣੇ ਮਾਪਿਆਂ ਨੂੰ ਦੱਸੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹਾਈ ਬੀਮ ਤੇਜ਼ ਰੌਸ਼ਨੀ ਵਾਲੀਆਂ ਐਲ. ਈ. ਡੀ. ਟਿਊਬਾਂ ਬਣ ਰਹੀਆਂ ਹਾਦਸੇ ਦਾ ਕਾਰਨ ਧੁੰਦ ਦੇ ਦਿਨਾਂ ਵਿਚ ਲੋਕ ਸੁਚੇਤ ਹੋ ਕੇ... ਅਗਲੀ ਖ਼ਬਰ ਪ੍ਰਾਈਵੇਟ ਸੁਰੱਖਿਆ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲੇ ਛੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
Ad Position 24