29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1, ਦੁੱਗਰੀ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ’ ਚ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਕਰਵਾਏ ਗਏ ਦੋ ਰੋਜ਼ਾ ਗੁਰਮਤਿ ਸਮਾਗਮਾਂ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਨ੍ਹਾਂ ਸਮਾਗਮਾਂ ਵਿਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਜਥੇ ਵਿਸ਼ੇਸ਼ ਤੌਰ ‘ਤੇ ਹਾਜ਼ਰੀਆਂ ਭਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਕਰਵਾਏ ਗਏ ਦੋ ਰੋਜ਼ਾ ਗੁਰਮਤਿ ਸਮਾਗਮਾਂ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਨ੍ਹਾਂ ਸਮਾਗਮਾਂ ਵਿਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਜਥੇ ਵਿਸ਼ੇਸ਼ ਤੌਰ ‘ਤੇ ਹਾਜ਼ਰੀਆਂ ਭਰ ਰਹੇ ਹਨ। ਸਮਾਗਮ ਦੇ ਪਹਿਲੇ ਦਿਨ ਸ਼ਾਮ ਨੂੰ ਸ੍ਰੀ ਸੋਦਰੁ ਰਹਿਰਾਸ ਸਾਹਿਬ ਜੀ ਦੇ ਪਾਠ, ਉਪਰੰਤ ਪੰਥ ਪ੍ਰਸਿੱਧ ਰਾਗੀ ਭਾਈ ਮਨਜੀਤ ਸਿੰਘ (ਬੰਬੇ ਵਾਲਿਆਂ) ਨੇ ਆਪਣੀ ਰਸਭਿੰਨੀ ਆਵਾਜ਼ ਵਿਚ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਵਿਚ ਆ ਕੇ ਗੁਰਮਤਿ ਮਰਿਆਦਾ ਅਨੁਸਾਰ ਕੀਰਤਨ ਅਤੇ ਕਥਾ ਸਰਵਣ ਕਰਨ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਚਰਨਜੀਤ ਸਿੰਘ (ਗੁਰਦੁਆਰਾ ਸ੍ਰੀ ਅੰਬ ਸਾਹਿਬ, ਮੋਹਾਲੀ ਵਾਲੇ) ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਚੱਲ ਰਹੀ ਲੜੀਵਾਰ ਕਥਾ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਦੇ ਅਰਥਾਂ ਨਾਲ ਜੋੜਿਆ ਅਤੇ ਗੁਰੂ ਘਰ ਦੀ ਮਰਿਆਦਾ ਅਨੁਸਾਰ ਕਥਾ-ਕੀਰਤਨ ਸਰਵਣ ਕਰਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ। ਸਮਾਗਮ ਦੇ ਅੰਤ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਕੁਲਵਿੰਦਰ ਸਿੰਘ ਬੈਨੀਪਾਲ, ਗੁਰਦੀਪ ਸਿੰਘ ਕਾਲੜਾ ਅਤੇ ਵਰਿੰਦਰ ਮੋਹਨ ਸਿੰਘ ਵਲੋਂ ਭਾਈ ਮਨਜੀਤ ਸਿੰਘ (ਬੰਬੇ ਵਾਲਿਆਂ) ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਵਾਹਿਗੁਰੂਪ੍ਰੀਤ ਸਿੰਘ ਵਲੋਂ ਗਿਆਨੀ ਚਰਨਜੀਤ ਸਿੰਘ (ਅੰਬ ਸਾਹਿਬ ਵਾਲਿਆਂ) ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਚਰਨਜੀਤ ਸਿੰਘ ਪਾਇਲ, ਮਲਕੀਤ ਸਿੰਘ, ਤਰਲੋਕ ਸਿੰਘ ਸਚਦੇਵਾ, ਜਸਪਾਲ ਸਿੰਘ, ਰਘਬੀਰ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਹਰਪਾਲ ਸਿੰਘ, ਪਰਮਜੀਤ ਸਿੰਘ, ਤਰਲੋਕ ਸਿੰਘ, ਬਲਵੀਰ ਸਿੰਘ ਜੌੜਾ ਘਰ ਵਾਲੇ, ਬਲਵੀਰ ਸਿੰਘ (ਏ.ਜੀ.ਐਮ. ਸਾਹਿਬ), ਸਰਬਜੀਤ ਸਿੰਘ ਝੱਗੜ ਅਤੇ ਜਗਮੋਹਨ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਮਾਪਤੀ ਦੀ ਅਰਦਾਸ ਉਪਰੰਤ ਸੰਗਤਾਂ ਵਾਸਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਸਾਮਾਨ ਸਮੇਤ ਕਾਬੂ ਨਾਮਜ਼ਦ ਦੋਸ਼ੀਆਂ ’ਚ ਪਤੀ-ਪਤਨੀ ਵੀ ਸ਼ਾਮਿਲ ਅਗਲੀ ਖ਼ਬਰ ਇੰਟੈਕਸ ਐਕਸਪੋ -2026 ਦੇ ਤੀਜੇ ਦਿਨ ਵੀ ਦਰਸ਼ਕਾਂ ਦੀ ਦੇਖਣ ਨੂੰ ਮਿਲੀ ਵੱਡੀ ਭੀੜ ਘਰ ਤੇ ਵਪਾਰਕ ਅਦਾਰੇ ਬਣਾਉਣ ਲਈ ਇਕ ਛੱ...
Ad Position 24