29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਵੈਟਰਨਰੀ ਯੂਨੀਵਰਸਿਟੀ ਵਲੋਂ ‘’ ਆਓ ਮਹਾਨ ਕਾਰਜਾਂ ਨੂੰ ਸਾਕਾਰ ਕਰੀਏ ’’ ਵਿਸ਼ੇ ’ ਤੇ ਭਾਸ਼ਨ ਕਰਵਾਇਆ

ਲੁਧਿਆਣਾ, 29 ਨਵੰਬਰ (ਜਸਵਿੰਦਰ ਸਿੰਘ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਮਨੁੱਖੀ ਸਾਧਨ ਪ੍ਰਬੰਧਨ ਕੇਂਦਰ ਵਲੋਂ ‘’ਆਓ ਮਹਾਨ ਕਾਰਜਾਂ ਨੂੰ ਸਾਕਾਰ ਕਰੀਏ’’ ਵਿਸ਼ੇ ‘ਤੇ ਇਕ ਮਾਹਿਰ ਲੈਕਚਰ ਕਰਵਾਇਆ ਗਿਆ। ਇਸ ਮੌਕੇ ‘ਆਤਮ ਪ੍ਰਗਾਸ ਸੋਸ਼ਲ ਵੈੱਲਫੇਅਰ ਕੌਂਸਲ’ ਦੇ ਚੇਅਰਮੈਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਪ੍ਰਮੁੱਖ ਵਿਗਿਆਨੀ, ਡਾ.

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਜਸਵਿੰਦਰ ਸਿੰਘ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਮਨੁੱਖੀ ਸਾਧਨ ਪ੍ਰਬੰਧਨ ਕੇਂਦਰ ਵਲੋਂ ‘’ਆਓ ਮਹਾਨ ਕਾਰਜਾਂ ਨੂੰ ਸਾਕਾਰ ਕਰੀਏ’’ ਵਿਸ਼ੇ ‘ਤੇ ਇਕ ਮਾਹਿਰ ਲੈਕਚਰ ਕਰਵਾਇਆ ਗਿਆ। ਇਸ ਮੌਕੇ ‘ਆਤਮ ਪ੍ਰਗਾਸ ਸੋਸ਼ਲ ਵੈੱਲਫੇਅਰ ਕੌਂਸਲ’ ਦੇ ਚੇਅਰਮੈਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਪ੍ਰਮੁੱਖ ਵਿਗਿਆਨੀ, ਡਾ. ਵਰਿੰਦਰਪਾਲ ਸਿੰਘ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਵੈਟਰਨਰੀ ਸਾਇੰਸ ਕਾਲਜ ਦੇ ਡੀਨ, ਡਾ. ਸਵਰਨ ਸਿੰਘ ਰੰਧਾਵਾ ਨੇ ਮੁੱਖ ਬੁਲਾਰੇ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ, ਉਨ੍ਹਾਂ ਨਾਲ ਆਪਣਾ ਗਿਆਨ ਅਤੇ ਜੀਵਨ ਦੇ ਤਜਰਬੇ ਸਾਂਝੇ ਕਰਨ ਲਈ ਤਜਰਬੇਕਾਰ ਮਾਹਿਰ ਦੀ ਸ਼ਲਾਘਾ ਕਰਦੇ ਹੋਏ ਅਜਿਹੇ ਭਾਸ਼ਣਾਂ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਭਾਸ਼ਣ ਦੌਰਾਨ ਡਾ: ਸਿੰਘ ਨੇ ਸਾਰਥਿਕ ਟੀਚਿਆਂ ਦੀ ਪ੍ਰਾਪਤੀ ਲਈ ਸਕਾਰਾਤਮਿਕ ਸੋਚ, ਦ੍ਰਿੜ੍ਹਤਾ ਅਤੇ ਸਮੂਹਿਕ ਯਤਨਾਂ ਦੀ ਮਹੱਤਤਾ ਬਾਰੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਕਿਹਾ ਕਿ ਮਹਾਨ ਪ੍ਰਾਪਤੀਆਂ ਸਕਾਰਾਤਮਿਕ ਮਾਨਸਿਕਤਾ, ਸਪਸ਼ਟ ਦ੍ਰਿਸ਼ਟੀਕੋਣ ਅਤੇ ਪਹਿਲ ਕਰਨ ਦੀ ਇੱਛਾ ਨਾਲ ਸ਼ੁਰੂ ਹੁੰਦੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਫਲਤਾ ਕੇਵਲ ਇਕ ਵਿਅਕਤੀਗਤ ਪ੍ਰਾਪਤੀ ਨਹੀਂ ਹੈ ਬਲਕਿ ਅਕਸਰ ਟੀਮ ਭਾਵਨਾ, ਆਪਸੀ ਵਿਸ਼ਵਾਸ, ਸਹਿਯੋਗ ਅਤੇ ਸਾਂਝੇ ਉਦੇਸ਼ਾਂ ਪ੍ਰਤੀ ਸਾਂਝੀ ਵਚਨਬੱਧਤਾ ਦਾ ਨਤੀਜਾ ਹੈ। ਡਾ. ਵਰਿੰਦਰ ਉੱਪਲ, ਨਿਰਦੇਸ਼ਕ ਮਨੁੱਖੀ ਸਾਧਨ ਪ੍ਰਬੰਧਨ ਕੇਂਦਰ ਨੇ ਸਭਨਾਂ ਦਾ ਧੰਨਵਾਦ ਕੀਤਾ ਅਤੇ ਆਪਣੇ ਕੀਮਤੀ ਤਜਰਬੇ ਅਤੇ ਪ੍ਰੇਰਨਾਦਾਇਕ ਵਿਚਾਰ ਸਾਂਝੇ ਕਰਨ ਲਈ ਮਹਿਮਾਨ ਸਪੀਕਰ ਦੀ ਤਹਿ ਦਿਲੋਂ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਿੱਖ ਫ਼ਾਰ ਬਿਜਨਸ ਵਲੋਂ ਸੁਰਿੰਦਰ ਕੌਰ ਖ਼ਾਲਸਾ ਤੇ ਪ੍ਰਭਜੋਤ ਸਿੰਘ ਜੱਸਲ ਦਾ ਸਨਮਾਨ ਅਗਲੀ ਖ਼ਬਰ ਸੂਬੇ ਅੰਦਰ ਅਕਾਲੀ - ਭਾਜਪਾ ਸਰਕਾਰ ਆਉਣ ’ ਤੇ ਰਜਿਸਟਰੀਆਂ ’ ਤੇ ਐਨ . ਓ . ਸੀ . ਦੀ ਸ਼ਰਤ ਕਰਾਂਗੇ ਖ਼ਤਮ - ਸੁਖਬੀਰ ਸਿੰਘ...
Ad Position 24