ਸਿਰਜਣਧਾਰਾ ਸਾਹਿਤਕ ਸੰਸਥਾ ਦੀ ਮਹੀਨਾਵਾਰ ਮੀਟਿੰਗ ਹੋਈ
ਲੁਧਿਆਣਾ, 29 ਨਵੰਬਰ (ਡਾ. ਤਰਲੋਚਨ ਸਿੰਘ)- ਸਿਰਜਣਧਾਰਾ ਸਾਹਿਤਕ ਸੰਸਥਾ ਦੀ ਮਹੀਨਾਵਾਰ ਮੀਟਿੰਗ ਪੰਜਾਬੀ ਭਵਨ ਵਿਖੇ ਸੰਸਥਾ ਦੀ ਪ੍ਰਧਾਨ ਡਾ.
ਲੁਧਿਆਣਾ, 29 ਨਵੰਬਰ (ਡਾ. ਤਰਲੋਚਨ ਸਿੰਘ)- ਸਿਰਜਣਧਾਰਾ ਸਾਹਿਤਕ ਸੰਸਥਾ ਦੀ ਮਹੀਨਾਵਾਰ ਮੀਟਿੰਗ ਪੰਜਾਬੀ ਭਵਨ ਵਿਖੇ ਸੰਸਥਾ ਦੀ ਪ੍ਰਧਾਨ ਡਾ. ਗੁਰਚਰਨ ਕੌਰ ਕੋਚਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ: ਰਾਵਿੰਦਰ ਭੱਠਲ, ਮੌਜੂਦਾ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਅਤੇ ਪ੍ਰਿੰ. ਕ੍ਰਿਸ਼ਨ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਮੀਟਿੰਗ ਦੇ ਆਰੰਭ ਵਿਚ ਡਾ. ਗੁਰਚਰਨ ਕੌਰ ਕੋਚਰ ਨੇ ਬੀਤੇ ਦਿਨੀਂ ਪੰਜਾਬੀ ਸਾਹਿਤ ਅਕਾਦਮੀ ਵਲੋਂ ਕਰਵਾਏ ਚਾਰ ਦਿਨਾਂ ਪੁਸਤਕ ਮੇਲੇ ਦੀਆਂ ਅਕਾਦਮੀ ਨੂੰ ਮੁਬਾਰਕਾਂ ਦਿੱਤੀਆਂ ਤੇ ਕਿਹਾ ਕਿ ਸਾਹਿਤ ਅਕਾਦਮੀ ਦਾ ਪੁਸਤਕ ਮੇਲਾ ਕਰਵਾਉਣਾ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਪ੍ਰਸਾਰ ਦਾ ਇਕ ਵਧੀਆ ਉਪਰਾਲਾ ਹੈ। ਪ੍ਰੋ. ਰਵਿੰਦਰ ਭੱਠਲ ਅਤੇ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਕਿਤਾਬਾਂ ਹਨੇਰੇ ਵਿਚ ਚਾਨਣ ਹਨ, ਜਿਨ੍ਹਾਂ ਨੂੰ ਪੜ੍ਹਨ ਦੇ ਨਾਲ ਜੀਵਨ ਵਿਚ ਨਿਖਾਰ ਆਉਂਦਾ ਹੈ। ਉਪਰੰਤ ਹੋਏ ਕਵੀ ਦਰਬਾਰ ਵਿਚ ਪ੍ਰੋ. ਰਵਿੰਦਰ ਭੱਠਲ, ਪ੍ਰਿੰ. ਕ੍ਰਿਸ਼ਨ ਸਿੰਘ, ਕੇ. ਸਾਧੂ ਸਿੰਘ, ਅਮਰਜੀਤ ਸ਼ੇਰਪੁਰੀ, ਪ੍ਰਿੰ. ਰਣਜੀਤ ਸਿੰਘ, ਅਮਨਦੀਪ ਮਲਿਕਾ, ਜੋਰਾਵਰ ਸਿੰਘ ਪੰਛੀ, ਗੁਰਦੀਪ ਸਿੰਘ ਤੇ ਹੋਰਾਂ ਨੇ ਆਪਣੀਆਂ ਰਚਨਾਵਾ ਸੁਣਾ ਕੇ ਵਧੀਆ ਰੌਣਕ ਲਾਈ। ਇਸ ਮੌਕੇ ਬਾਪੂ ਬਲਕੌਰ ਸਿੰਘ ਵੀ ਹਾਜ਼ਰ ਸਨ। ਅੰਤ ਵਿਚ ਡਾ. ਗੁਰਚਰਨ ਕੌਰ ਕੋਚਰ ਨੇ ਆਪਣੀ ਗ਼ਜ਼ਲ ‘ਦੁਸ਼ਮਣ ਦੀ ਗੱਲ ਛੱਡੋ, ਉਸ ਤੋਂ ਵਾਕਫ਼ ਹਾਂ’, ਪੇਸ਼ ਕਰਕੇ ਅਜੋਕੇ ਹਾਲਾਤਾਂ ’ਤੇ ਚਾਨਣਾ ਪਾਇਆ ਤੇ ਮੀਟਿੰਗ ਵੀ ਹਾਜ਼ਰ ਸਭਨਾਂ ਦਾ ਧੰਨਵਾਦ ਕੀਤਾ।