ਸਾਬਕਾ ਕੌਂਸਲਰ ਕਾਕਾ ਵਲੋਂ ਘਰ - ਘਰ ਜਾ ਕੇ ਲੋਕਾਂ ਨਾਲ ਮੁਲਾਕਾਤ
ਲੁਧਿਆਣਾ, 29 ਨਵੰਬਰ (ਭੁਪਿੰਦਰ ਸਿੰਘ ਬੈਂਸ)- ਮਲੇਰਕੋਟਲਾ ਰੋਡ ਸਥਿਤ ਰਣਜੀਤ ਐਵੇਨਿਊ ਫੇਜ-1 ਵਿਖੇ ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਲੁਧਿਆਣਾ, 29 ਨਵੰਬਰ (ਭੁਪਿੰਦਰ ਸਿੰਘ ਬੈਂਸ)- ਮਲੇਰਕੋਟਲਾ ਰੋਡ ਸਥਿਤ ਰਣਜੀਤ ਐਵੇਨਿਊ ਫੇਜ-1 ਵਿਖੇ ਜ਼ਿਲ੍ਹਾ ਭਾਜਪਾ ਦੇ ਮੀਤ ਪ੍ਰਧਾਨ ਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਲੋਕਾਂ ਨਾਲ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਕਾਕਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੀ ਚਿੰਤਾ ਵੱਧ ਗਈ ਹੈ ਅਤੇ ਪੰਜਾਬ ਵਿਚ ਭਾਜਪਾ-ਅਕਾਲੀ ਦਲ (ਬ) ਗੱਠਜੋੜ ਦੀ ਸਰਕਾਰ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹਨ। ਇਸ ਮੌਕੇ ਅਜੈਬ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਮਨਮੋਹਨ ਅਗਰਵਾਲ, ਬਾਬਾ ਜੀਵਨ ਸਿੰਘ ਤੇ ਜਸਪਾਲ ਸਿੰਘ ਆਦਿ ਮੌਜੂਦ ਸਨ।