29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੱਠਜੋੜ ਦੀ ਸਰਕਾਰ ਆਉਣ ’ ਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ ਤੇ ਹੱਲ ਕਰਾਂਗੇ - ਸੁਖਬੀਰ ਸਿੰਘ ਬਾਦਲ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਆਉਣ ’ਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਰੋਡ ਸਥਿਤ ਕਮਿਊਨਿਟੀ ਸੈਂਟਰ ਵਿਚ ਵਪਾਰੀਆ ਨਾਲ ਰੱਖੀ ਇਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 30-11-2026
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਆਉਣ ’ਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ ਰੋਡ ਸਥਿਤ ਕਮਿਊਨਿਟੀ ਸੈਂਟਰ ਵਿਚ ਵਪਾਰੀਆ ਨਾਲ ਰੱਖੀ ਇਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਪਾਰੀਆਂ ਵਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਦੱਸਿਆ। ਵਪਾਰੀਆਂ ਨੇ ਕਿਹਾ ਕਿ ਅੱਜ ਸਰਕਾਰੀ ਦਫ਼ਤਰਾਂ ਵਿਚ ਰਿਸ਼ਵਤਖ਼ੋਰੀ ਵੱਧ ਗਈ ਹੈ ਅਤੇ ਸ਼ਹਿਰ ਵਿਚ ਨਸ਼ਾ ਤਸਕਰੀ ਵਿਚ ਵੀ ਵਾਧਾ ਹੋਇਆ ਹੈ। ਵਪਾਰੀਆਂ ਦਾ ਕਹਿਣਾ ਸੀ ਕਿ ਸਨਅਤੀ ਇਲਾਕਿਆਂ ਵਿਚ ਬਿਜਲੀ ਕੱਟ, ਪਾਣੀ ਦੀ ਸਮੱਸਿਆ ਅਤੇ ਬੁੱਢੇ ਨਾਲੇ ਦੀ ਸਮੱਸਿਆ ਦਾ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਕੋਈ ਹੱਲ ਨਹੀਂ ਹੋ ਰਿਹਾ। ਵਪਾਰੀਆਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਆਉਣ ’ਤੇ ਇਹਨਾਂ ਸਾਰੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋ ਗਈ ਹੈ ਤੇ ਲੋਕ ਇਹਨਾਂ ਤੋਂ ਨਫ਼ਰਤ ਕਰਨ ਲੱਗ ਪਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੱਠਜੋੜ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਬਣਾਉਣ। ਇਸ ਮੌਕੇ ਹਲਕਾ ਪੂਰਬੀ ਦੇ ਇੰਚਾਰਜ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਜਗਬੀਰ ਸਿੰਘ ਸੋਖੀ, ਆਰ.ਡੀ. ਸ਼ਰਮਾ, ਜਸਪਾਲ ਸਿੰਘ ਗਿਆਸਪੁਰਾ, ਕੁਲਵਿੰਦਰ ਸਿੰਘ ਬੈਨੀਪਾਲ, ਤੇਜਾ ਸਿੰਘ ਖਾਲਸਾ, ਅਸ਼ਵਨੀ ਪਾਸੀ, ਸੁਖਦੇਵ ਸਿੰਘ ਗਿੱਲ, ਅਸ਼ੋਕ ਮੱਕੜ, ਅਸ਼ੋਕ ਬੇਦੀ, ਨੇਕ ਸਿੰਘ ਖਾਲਸਾ, ਸਿਮਰਨਜੀਤ ਸਿੰਘ ਸਮਰਾ, ਸੁਖਵਿੰਦਰ ਸਿੰਘ ਢਿੱਲੋਂ, ਬਲਵਿੰਦਰ ਸਿੰਘ ਵੜੈਚ, ਬਲਵਿੰਦਰ ਸਿੰਘ ਐਮ.ਡੀ., ਜਸਵਿੰਦਰ ਸਿੰਘ ਚਾਹਲ, ਲੱਕੀ ਚੋਪੜਾ, ਗੁਰਿੰਦਰ ਸਿੰਘ, ਲੁਧਿਆਣਾ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਤੋਂ ਪ੍ਰਧਾਨ ਬਲਰਾਜ ਸ਼ਰਮਾ, ਦਰਸ਼ਨ ਸਿੰਘ, ਪ੍ਰਿਤਪਾਲ ਸਿੰਘ, ਸਤਵਿੰਦਰ ਸਿੰਘ ਲਵਲੀ, ਸਰਬਜੀਤ ਸਿੰਘ ਲਾਡੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵ . ਅਜੀਤ ਸਿੰਘ ਪੰਧੇਰ ਨੂੰ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਐਸ . ਸੀ . ਡੀ . ਸਰਕਾਰੀ ਕਾਲਜ ( ਲੜਕੇ ) ’ ਚ ਮੈਗਾ ਵੋਟਰ ਰਜਿਸਟਰੇਸ਼ਨ ਕੈਂਪ ਕੱਲ੍ਹ
Ad Position 24