11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਲੋਕ ਸੰਪਰਕ ਵਿਭਾਗ 'ਚ 32 ਸਾਲ ਦੀ ਸ਼ਾਨਦਾਰ ਸੇਵਾ ਉਪਰੰਤ ਸੇਵਾ ਮੁਕਤ ਹੋਏ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 01-01-2026
ਚੰਡੀਗੜ•੍ਹ, 31 ਦਸੰਬਰ (ਅ.ਬ.)-ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਲੋਂ ਫੋਟੋ ਸਿਨੇਮਾ ਅਫ਼ਸਰ ਅਰਵਿੰਦਰ ਸਿੰਘ ਨੂੰ ਉਨ•੍ਹਾਂ ਦੀ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ, ਜੋ ਆਪਣੇ ਤਿੰਨ ਦਹਾਕਿਆਂ ਤੋਂ ਵੱਧ ਦੇ ਸ਼ਾਨਦਾਰ ਸੇਵਾਕਾਲ ਤੋਂ ਬਾਅਦ ਅੱਜ ਸੇਵਾ ਮੁਕਤ ਹੋਏ ਹਨ | ਵਿਭਾਗ ਨਾਲ ਅਰਵਿੰਦਰ ਸਿੰਘ ਦਾ ਸਫ਼ਰ 9 ਅਗਸਤ, 1993 ਨੂੰ ਸ਼ੁਰੂ ਹੋਇਆ ਸੀ, ਜਦੋਂ ਉਹ ਇੱਕ ਜੂਨੀਅਰ ਫੋਟੋਗ੍ਰਾਫਰ ਵਜੋਂ ਭਰਤੀ ਹੋਏ ਸਨ | ਇੰਨੇ ਸਾਲਾਂ ਦੇ ਸਮਰਪਣ, ਤਕਨੀਕੀ ਮੁਹਾਰਤ ਅਤੇ ਫੋਟੋਗ੍ਰਾਫੀ ਲਈ ਜਨੂੰਨ ਨੇ ਉਨ੍ਹ•ਾਂ ਨੂੰ ਕਈ ਵੱਡੀਆਂ ਅਤੇ ਮੁੱਖ ਭੂਮਿਕਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ | ਵਿਭਾਗ ਵਲੋਂ ਅਰਵਿੰਦਰ ਸਿੰਘ ਦੇ ਸ਼ਾਨਦਾਰ ਯੋਗਦਾਨ ਦੇ ਸਨਮਾਨ 'ਚ ਸੇਵਾ ਮੁਕਤੀ ਸਮਾਰੋਹ ਰੱਖਿਆ ਗਿਆ ਸੀ, ਜਿਸ 'ਚ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜਾਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ, ਮਨਵਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਅਰਵਿੰਦਰ ਸਿੰਘ ਵਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਰੂਸ ਦਾ ਚੰਡੀਗੜ੍ਹ ਨਾਲ ਦੋਸਤੀ ਦਾ ਇਜ਼ਹਾਰ, ਮੇਅਰ ਲਈ ਵਿਸ਼ੇਸ਼ ਪੁਸਤਕ ਭੇਟ <br/> ਅਗਲੀ ਖ਼ਬਰ ਨਗਰ ਕੌਂਸਲ ਗੋਬਿੰਦਗੜ੍ਹ ਦੀ ਵਾਰਡਬੰਦੀ 'ਚ ਧਾਂਦਲੀਆਂ ਕਰ ਕੇ ਲੋਕਾਂ ਦੇ ਦਿਲਾਂ 'ਤੇ ਰਾਜ ਨਹੀਂ ਕਰ ਸਕਦੀ 'ਆਪ' ਸਰਕਾਰ-ਰ...
Ad Position 24