11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਦੀਵਾਨ ਟੋਡਰ ਮੱਲ ਜੀ ਦੀ ਮਹਾਨ ਸੇਵਾ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 01-01-2026
ਐੱਸ. ਏ. ਐੱਸ. ਨਗਰ, 31 ਦਸੰਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਦੀਵਾਨ ਟੋਡਰ ਮੱਲ ਜੀ ਦੀ ਮਹਾਨ ਸੇਵਾ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਦਿਹਾੜੇ ਦੇ ਸੰਬੰਧ 'ਚ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਗੁਰਮਤਿ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ਼ੇਰ-ਏ- ਪੰਜਾਬ ਕਵੀਸ਼ਰੀ ਜਥੇ ਨੇ ਬਾਬਾ ਮੋਤੀ ਰਾਮ ਮਹਿਰਾ ਜੀ ਵਲੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਠੰਢੇ ਬੁਰਜ 'ਚ ਦੁੱਧ ਪਿਲਾਉਣ ਦੀ ਸੇਵਾ ਬਾਰੇ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ 'ਚ ਸੁਣਾਇਆ | ਉਨ੍ਹਾਂ ਇਹ ਵੀ ਦੱਸਿਆ ਕਿ ਮੁਗਲ ਹਕੂਮਤ ਨੇ ਇਸ ਸੇਵਾ ਬਦਲੇ ਬਾਬਾ ਮੋਤੀ ਰਾਮ ਮਹਿਰਾ ਜੀ ਨੂੰ ਪੂਰੇ ਪਰਿਵਾਰ ਸਮੇਤ ਕੋਲੂ 'ਚ ਪੀੜ ਕੇ ਸ਼ਹੀਦ ਕਰ ਦਿੱਤਾ ਸੀ | ਇਸ ਤੋਂ ਬਾਅਦ ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਜਥੇ ਨੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਭਾਈ ਸ਼ਮਸ਼ੇਰ ਸਿੰਘ ਕਰਨਾਲ ਵਾਲਿਆਂ ਨੇ ਸੰਗਤਾਂ ਨੂੰ ਦੀਵਾਨ ਟੋਡਰ ਮੱਲ ਜੀ ਵਲੋਂ ਮੁਗਲ ਹਕੂਮਤ ਤੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਸਸਕਾਰ ਲਈ ਸੋਨੇ ਦੀਆਂ ਮੋਹਰਾਂ ਖੜ੍ਹੀਆਂ ਕਰਕੇ ਦੁਨੀਆਂ ਦੀ ਸਭ ਤੋਂ ਮਹਿੰਗੀ ਥਾਂ ਖ਼ਰੀਦਣ ਦਾ ਪ੍ਰਸੰਗ ਸਰਵਣ ਕਰਵਾਇਆ | ਇਸ ਤੋਂ ਇਲਾਵਾ ਭਾਈ ਓਾਕਾਰ ਸਿੰਘ ਹੁਸ਼ਿਆਰਪੁਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ, ਭਾਈ ਤੇਜਿੰਦਰ ਸਿੰਘ, ਬੀਬੀ ਬਲਵਿੰਦਰ ਕੌਰ, ਭਾਈ ਗੁਰਬਖਸ਼ ਸਿੰਘ, ਭਾਈ ਹਰਵਿੰਦਰ ਸਿੰਘ, ਬੀਬੀ ਕੰਵਲਜੀਤ ਕੌਰ, ਭਾਈ ਏਕਮਜੋਤ ਸਿੰਘ, ਭਾਈ ਵਰਿੰਦਰ ਸਿੰਘ, ਭਾਈ ਹਰਸਿਮਰਨਜੀਤ ਸਿੰਘ, ਭਾਈ ਪਿ੍ਤਪਾਲ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਕੁਲਦੀਪ ਸਿੰਘ ਤੇ ਭਾਈ ਸਰੂਪ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ, ਜਦਕਿ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਡਾ. ਚੀਮਾ ਨੇ ਪਾਇਲ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੀਤਾ ਵਿਚਾਰ ਵਟਾਂਦਰਾ <br/> ਅਗਲੀ ਖ਼ਬਰ ਓਮੈਕਸ ਨਿਊ ਚੰਡੀਗੜ੍ਹ ਵਿਖੇ ਬਿਸਮਿਲ, ਜੱਸੀ ਗਿੱਲ ਅਤੇ ਸੁਖਬੀਰ ਦੇ ਰੌਕਿੰਗ ਬੈਸ਼ ਨਾਲ 35,000 ਤੋਂ ਵੱਧ ਦਰਸ਼ਕ ਇਕੱਠੇ...
Ad Position 24