14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸਪੀਕਰ ਵਲੋਂ ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਨੂੰ ਮੁੜ ਵਿਚਾਰਨ ਸੰਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 01-01-2026
ਚੰਡੀਗੜ੍ਹ, 31 ਦਸੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਵੱਲੋਂ ਮਾਈਨਿੰਗ ਰੈਗੂਲੇਸ਼ਨ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਸਪੀਕਰ ਸੰਧਵਾਂ ਨੇ ਕਿਹਾ ਕਿ ਪਹਿਲਾਂ ਸੁਪਰੀਮ ਕੋਰਟ ਨੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੀ ਕਮੇਟੀ ਦੁਆਰਾ ਸਿਫ਼ਾਰਸ਼ ਕੀਤੀ ਅਰਾਵਲੀ ਪਹਾੜੀਆਂ ਦੀ ਨਵੀਂ ਪਰਿਭਾਸ਼ਾ ਨੂੰ ਮਨਜ਼ੂਰੀ ਦੇ ਦਿੱਤੀ ਸੀ, ਪਰ ਇਸ ਨਾਲ ਸਬੰਧਤ ਗੰਭੀਰ ਸ਼ੰਕਾਵਾਂ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਹੁਣ ਇਸ ਮਸਲੇ 'ਤੇ ਮੁੜ ਵਿਚਾਰ ਕੀਤਾ ਹੈ ਅਤੇ ਪਿਛਲੇ ਹੁਕਮਾਂ 'ਤੇ ਰੋਕ ਲਗਾ ਦਿੱਤੀ ਹੈ | ਸਪੀਕਰ ਨੇ ਕਿਹਾ ਕਿ ਵਪਾਰਕ ਉਦੇਸ਼ਾਂ ਦੀ ਬਜਾਏ ਵਾਤਾਵਰਨ ਸੰਭਾਲ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਅਰਾਵਲੀ ਪਹਾੜੀਆਂ ਦੀ 'ਪਰਿਭਾਸ਼ਾ' ਵਿਚ ਬਦਲਾਅ ਕਾਰਨ ਇਹ ਵਿਵਾਦ ਪੈਦਾ ਹੋਇਆ ਹੈ | ਨਵੀਂ ਪਰਿਭਾਸ਼ਾ ਅਨੁਸਾਰ, ਸਿਰਫ਼ ਉਹੀ ਖੇਤਰ ਪਹਾੜੀ ਮੰਨਿਆ ਜਾਵੇਗਾ ਜਿਸਦੀ ਉਚਾਈ ਆਲੇ-ਦੁਆਲੇ ਦੀ ਜ਼ਮੀਨ ਤੋਂ ਘੱਟੋ-ਘੱਟ 100 ਮੀਟਰ ਵੱਧ ਹੋਵੇ | ਵਾਤਾਵਰਨ ਮਾਹਿਰਾਂ ਅਨੁਸਾਰ ਇਸ ਪਰਿਭਾਸ਼ਾ ਨਾਲ ਅਰਾਵਲੀ ਖੇਤਰ ਦੀਆਂ ਲਗਭਗ 90 ਫ਼ੀਸਦ ਛੋਟੀਆਂ ਪਹਾੜੀਆਂ ਨੂੰ ਕਾਨੂੰਨੀ ਸੁਰੱਖਿਆ ਤੋਂ ਬਾਹਰ ਕਰ ਸਕਦੀ ਹੈ, ਜਿਸ ਨਾਲ ਉੱਥੇ ਮਾਈਨਿੰਗ ਅਤੇ ਰੀਅਲ ਅਸਟੇਟ ਗਤੀਵਿਧੀਆਂ ਸ਼ੁਰੂ ਹੋ ਸਕਦੀਆਂ ਹਨ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਰਾਵਲੀ ਪਹਾੜੀਆਂ ਨੂੰ ਨੁਕਸਾਨ ਪਹੁੰਚਦਾ ਹੈ, ਤਾਂ ਮਾਰੂਥਲ ਵਲੋਂ ਆਉਣ ਵਾਲੀਆਂ ਹਵਾਵਾਂ ਦਾ ਵਹਾਅ ਦਿੱਲੀ-ਐਨ.ਸੀ.ਆਰ. ਵੱਲ ਹੋ ਜਾਵੇਗਾ | ਇਹ ਪਹਾੜੀਆਂ 'ਗ੍ਰੀਨ ਵਾਲ' ਵਜੋਂ ਕੰਮ ਕਰਦੀਆਂ ਹਨ ਜੋ ਰੇਤ ਅਤੇ ਧੂੜ ਨੂੰ ਅੱਗੇ ਵਧਣ ਤੋਂ ਰੋਕਦੀਆਂ ਹਨ | ਇਨ੍ਹਾਂ ਪਹਾੜਾਂ ਨੂੰ ਖ਼ਤਮ ਕਰਨ ਨਾਲ ਉੱਤਰੀ ਭਾਰਤ ਵਿਚ ਧੂੜ ਭਰੇ ਤੂਫਾਨਾਂ ਅਤੇ ਹਵਾ ਪ੍ਰਦੂਸ਼ਣ ਦਾ ਖ਼ਤਰਾ ਕਈ ਗੁਣਾ ਵੱਧ ਸਕਦਾ ਹੈ | ਸਪੀਕਰ ਨੇ ਕਿਹਾ ਕਿ ਅਰਾਵਲੀ ਪਹਾੜੀਆਂ ਦੇ ਨੁਕਸਾਨੇ ਜਾਣ 'ਤੇ ਇਸ ਦਾ ਕਿਸੇ ਇਕ ਖੇਤਰ 'ਤੇ ਨਹੀਂ, ਸਗੋਂ ਸਮੁੱਚੇ ਉੱਤਰੀ ਭਾਰਤ ਦੇ ਵਾਤਾਵਰਨ 'ਤੇ ਗੰਭੀਰ ਪ੍ਰਭਾਵ ਪਵੇਗਾ | ਉਨ੍ਹਾਂ ਕਿਹਾ ਕਿ ਅਰਾਵਲੀ ਪਹਾੜੀਆਂ ਦੀ ਪ੍ਰਭਾਵੀ ਅਤੇ ਟਿਕਾਊ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਢੱੁਕਵੇਂ ਅਤੇ ਸਥਾਈ ਕਦਮ ਚੁੱਕੇ ਜਾਣੇ ਚਾਹੀਦੇ ਹਨ |
Ad Position 22
No active advertisement
ਪਿਛਲੀ ਖ਼ਬਰ -ਯੁੱਧ ਨਸ਼ਿਆਂ ਵਿਰੁੱਧ- 305ਵੇਂ ਦਿਨ, ਪੰਜਾਬ ਪੁਲਿਸ ਵਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਰਾਜਪਾਲ ਵਲੋਂ 'ਪੰਜਾਬ: ਵੇਅਰ ਕਲਚਰ, ਹੈਰੀਟੇਜ ਐਂਡ ਨੇਚਰ ਬਿ੍ਦਸ' ਥੀਮ ਆਧਾਰਿਤ ਚਿੱਤਰਾਤਮਕ ਕੈਲੰਡਰ 2026 ਲੋਕ ਅਰਪਣ <...
Ad Position 24