14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਕ੍ਰਾਈਮ ਬ੍ਰਾਂਚ ਵਲੋਂ 21.66 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 01-01-2026
ਚੰਡੀਗੜ੍ਹ, 31 ਦਸੰਬਰ (ਕਪਿਲ ਵਧਵਾ)– ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਕਾਰਵਾਈ ਦੌਰਾਨ ਅਮਿਤ ਕੁਮਾਰ ਨਿਵਾਸੀ ਪਿੰਡ ਫੈਦਾ ਨਿਜਾਮਪੁਰ ਨੂੰ ਸੈਕਟਰ-46 ਸੀ ਤੋਂ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 21.66 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਮੁਤਾਬਿਕ ਇਹ ਕਾਰਵਾਈ 30 ਦਸੰਬਰ ਨੂੰ ਅੰਜਾਮ ਦਿੱਤੀ ਗਈ | ਜਾਣਕਾਰੀ ਅਨੁਸਾਰ ਮੁਲਜ਼ਮ ਖ਼ਿਲਾਫ਼ ਕ੍ਰਾਈਮ ਬ੍ਰਾਂਚ ਪੁਲਿਸ ਸਟੇਸ਼ਨ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਵਲੋਂ ਮੁਲਜ਼ਮ ਨੂੰ ਕਾਬੂ ਕਰਨ ਮਗਰੋਂ ਨਸ਼ੀਲਾ ਪਦਾਰਥ ਤੌਲ ਕੇ ਸੀਲਬੰਦ ਕੀਤਾ ਗਿਆ ਅਤੇ ਅੱਗੇ ਦੀ ਕਾਰਵਾਈ ਅਨੁਸਾਰ ਜ਼ਬਤ ਕੀਤੀ ਗਈ ਸਮੱਗਰੀ ਫੋਰੈਂਸਿਕ ਜਾਂਚ ਨੂੰ ਭੇਜੀ ਜਾਵੇਗੀ | ਪੁਲਿਸ ਮੁਤਾਬਿਕ, ਸ਼ੁਰੂਆਤੀ ਪੁੱਛਗਿੱਛ ਦੌਰਾਨ ਮੁਲਜ਼ਮ ਤੋਂ ਨਸ਼ੇ ਦੇ ਸਰੋਤ ਅਤੇ ਸਪਲਾਈ ਨੈੱਟਵਰਕ ਬਾਰੇ ਮਹੱਤਵਪੂਰਨ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ | ਬੁੱਧਵਾਰ ਦੇਰ ਸ਼ਾਮ ਉਕਤ ਮੁਲਜ਼ਮ ਨੂੰ ਡਿਊਟੀ ਮੈਜਿਸਟ੍ਰੇਟ ਅੱਗੇ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ | ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਗਿ੍ਫ਼ਤਾਰੀਆਂ ਵੀ ਹੋ ਸਕਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਭਾਂਖਰਪੁਰ ਦੀ ਪੰਚਾਇਤ ਨੇ ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਅਪਣਾਇਆ ਸਖ਼ਤ ਰੁਖ਼ <br/> ਅਗਲੀ ਖ਼ਬਰ ਨਵੇਂ ਸਾਲ 2026 ਮੌਕੇ ਮਾਤਾ ਮਨਸਾ ਦੇਵੀ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ <br/>...
Ad Position 24