14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪਿੰਡ ਭਾਂਖਰਪੁਰ ਦੀ ਪੰਚਾਇਤ ਨੇ ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਅਪਣਾਇਆ ਸਖ਼ਤ ਰੁਖ਼ <br/>

Ad Position 21
No active advertisement
ਅਜੀਤ ਡੈਸਕ 01-01-2026
ਡੇਰਾਬੱਸੀ, 31 ਦਸੰਬਰ (ਗੁਰਮੀਤ ਸਿੰਘ)-ਪਿੰਡ ਭਾਂਖਰਪੁਰ ਵਿਖੇ ਅਣ-ਅਧਿਕਾਰਤ ਕਾਲੋਨੀਆਂ ਦੇ ਫੈਲ ਰਹੇ ਮੱਕੜਜਾਲ ਨੂੰ ਰੋਕਣ ਲਈ ਪਿੰਡ ਦੀ ਪੰਚਾਇਤ ਨੇ ਸਖ਼ਤ ਫ਼ੈਸਲਾ ਲਿਆ ਹੈ | ਪਿਛਲੇ ਕੁਝ ਸਾਲਾਂ 'ਚ ਇਲਾਕੇ 'ਚ ਅਣ-ਅਧਿਕਾਰਤ ਤੌਰ 'ਤੇ ਕੱਟੀਆਂ ਜਾ ਰਹੀਆਂ ਕਾਲੋਨੀਆਂ ਕਾਰਨ ਪਿੰਡ ਦੇ ਕੁਦਰਤੀ ਸ੍ਰੋਤਾਂ 'ਤੇ ਵਾਧੂ ਬੋਝ ਪੈ ਰਿਹਾ ਹੈ ਅਤੇ ਟ੍ਰੈਫ਼ਿਕ, ਪਾਣੀ ਤੇ ਸੀਵਰੇਜ ਵਰਗੀਆਂ ਸਮੱਸਿਆਵਾਂ ਗੰਭੀਰ ਹੁੰਦੀਆਂ ਜਾ ਰਹੀਆਂ ਹਨ | ਪੰਚਾਇਤ ਨੇ ਕਲੋਨਾਈਜ਼ਰਾਂ ਨੂੰ ਸਪੱਸ਼ਟ ਅਪੀਲ ਕੀਤੀ ਹੈ ਕਿ ਪਿੰਡ ਦੀ ਹੱਦ ਅੰਦਰ ਨਿਯਮਾਂ ਦੀ ਉਲੰਘਣਾ ਕਰਕੇ ਕੋਈ ਵੀ ਅਣ-ਅਧਿਕਾਰਤ ਕਾਲੋਨੀ ਨਾ ਕੱਟੀ ਜਾਵੇ | ਇਸ ਬਾਬਤ ਪਿੰਡ ਭਾਂਖਰਪੁਰ ਦੀ ਸਰਪੰਚ ਮਨਦੀਪ ਕੌਰ ਨੇ ਪੰਚਾਇਤ ਮੈਂਬਰਾਂ ਦੀ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਹੈ ਕਿ ਕਿਸੇ ਵੀ ਅਣ-ਅਧਿਕਾਰਤ ਕਾਲੋਨੀ 'ਚ ਪੰਚਾਇਤ ਵਲੋਂ ਕੋਈ ਸਰਕਾਰੀ ਸਹੂਲਤ ਨਹੀਂ ਦਿੱਤੀ ਜਾਵੇਗੀ | ਇਸ 'ਚ ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਸਿਸਟਮ, ਪੱਕੀਆਂ ਗਲੀਆਂ-ਨਾਲੀਆਂ, ਬਿਜਲੀ ਕੁਨੈਕਸ਼ਨ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਜੁੜੇ ਵਿਕਾਸ ਕਾਰਜ ਵੀ ਸ਼ਾਮਿਲ ਹਨ | ਸਰਪੰਚ ਮਨਦੀਪ ਕੌਰ ਨੇ ਕਿਹਾ ਕਿ ਕਲੋਨਾਈਜ਼ਰ ਪੰਜਾਬ ਸਰਕਾਰ ਅਤੇ ਪੁੱਡਾ (ਪੰਜਾਬ ਅਰਬਨ ਪਲਾਨਿੰਗ ਐਂਡ ਡਿਵੈਲਪਮੈਂਟ ਅਥਾਰਟੀ) ਵਿਭਾਗ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ | ਇਨ੍ਹਾਂ ਨਿਯਮਾਂ ਅਨੁਸਾਰ ਘੱਟੋ-ਘੱਟ 35 ਫੁੱਟ ਚੌੜੀਆਂ ਸੜਕਾਂ ਅਤੇ 100 ਗਜ਼ ਦੇ ਪਲਾਟ ਲਾਜ਼ਮੀ ਹਨ | ਨਿਯਮ ਤੋੜਨ ਵਾਲੇ ਕਲੋਨਾਈਜ਼ਰ ਅਤੇ ਪਲਾਟ ਖ਼ਰੀਦਣ ਵਾਲੇ ਕਿਸੇ ਵੀ ਅਸੁਵਿਧਾ ਲਈ ਖ਼ੁਦ ਜ਼ਿੰਮੇਵਾਰ ਹੋਣਗੇ | ਇਸ ਮੌਕੇ ਪੰਚ ਕਰਮਜੀਤ ਕੌਰ, ਹਰਪ੍ਰੀਤ ਕੌਰ, ਮਨਪ੍ਰੀਤ ਕੌਰ, ਦਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਮੀਤ ਸਿੰਘ ਤੇ ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਮੌਜੂਦ ਸਨ | ਇਸ ਮੌਕੇ ਹਾਜ਼ਰ ਕਈ ਪਿੰਡ ਵਾਸੀਆਂ ਨੇ ਪੰਚਾਇਤ ਦੀ ਇਸ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪਿੰਡ ਦੇ ਯੋਜਨਾਬੱਧ ਵਿਕਾਸ 'ਚ ਮੀਲ-ਪੱਥਰ ਸਾਬਿਤ ਹੋਵੇਗਾ | ਉਨ੍ਹਾਂ ਕਿਹਾ ਕਿ ਅਣ-ਅਧਿਕਾਰਤ ਕਲੋਨੀਆਂ ਕਾਰਨ ਸਾਡੇ ਬੱਚਿਆਂ ਦਾ ਭਵਿੱਖ ਹਨ੍ਹੇਰੇ 'ਚ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੋਨੀਆਂ ਕਰਕੇ ਪਿੰਡ ਵਾਸੀਆਂ ਨੂੰ ਸਹੂਲਤਾਂ ਲਈ ਭਟਕਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਪੰਚਾਇਤ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ 'ਚ ਕਿਸੇ ਵੀ ਗ਼ੈਰ-ਕਾਨੂੰਨੀ ਉਸਾਰੀ ਲਈ ਸਰਕਾਰੀ ਫ਼ੰਡਾਂ ਦੀ ਵਰਤੋਂ ਨਹੀਂ ਹੋਵੇਗੀ ਅਤੇ ਇਹ ਫ਼ੈਸਲਾ ਡੇਰਾਬੱਸੀ ਖੇਤਰ 'ਚ ਅਣ-ਅਧਿਕਾਰਤ ਕਾਲੋਨੀਆਂ ਦੇ ਰੁਝਾਨ ਨੂੰ ਰੋਕਣ 'ਚ ਮਿਸਾਲ ਸਾਬਿਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਖਾਲਸਾ ਸਕੂਲ ਵਿਖੇ ਪੰਜਾਬੀ ਲਿਖਾਰੀ ਸਭਾ ਕੁਰਾਲੀ ਦੀ ਇਕੱਤਰਤਾ ਹੋਈ <br/> ਅਗਲੀ ਖ਼ਬਰ ਕ੍ਰਾਈਮ ਬ੍ਰਾਂਚ ਵਲੋਂ 21.66 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ
Ad Position 24