28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਕੀਰਤਨ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 02-01-2026
ਚੰਡੀਗੜ੍ਹ, 1 ਜਨਵਰੀ (ਅਜਾਇਬ ਸਿੰਘ ਔਜਲਾ)-ਸਥਾਨਕ ਸੈਕਟਰ-21 ਵਿਖੇ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਤਿਸੰਗ ਵਲੋਂ 45ਵਾਂ ਕੀਰਤਨ ਦਰਬਾਰ ਕਰਵਾਇਆ ਗਿਆ | ਨਵੇਂ ਵਰ੍ਹੇ ਨੂੰ ਸਮਰਪਿਤ ਸੰਗਤਾਂ ਵਲੋਂ ਇਸ ਕੀਰਤਨ ਦਰਬਾਰ ਵਿਚ ਭਰਵੀਂ ਸ਼ਮੂਲੀਅਤ ਕੀਤੀ ਗਈ | ਇਸ ਵਿਚ ਰਾਗੀ ਜਿ ਥਆਂ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ | ਕੀਰਤਨ ਦਰਬਾਰ ਵਿਚ ਭਾਈ ਹਰਪਾਲ ਸਿੰਘ ਤੇ ਕੀਰਤਨੀ ਸੇਵਕ ਜਥਾ ਅਤੇ ਭਾਈ ਮੱਖਣ ਸਿੰਘ ਹਜ਼ੂਰੀ ਰਾਗੀ ਸੈਕਟਰ-21 ਵਾਲਿਆਂ ਵਲੋਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਵਚਨ ਸੁਣਾਏ ਗਏ | ਇਸੇ ਲੜੀ ਵਿਚ ਭਾਈ ਸਿਮਰਜੀਤ ਸਿੰਘ ਪਟਿਆਲਾ ਵਾਲੇ, ਭਾਈ ਚਰਨਜੀਤ ਸਿੰਘ ਮੌਤੀ ਅਨੰਦਪੁਰ ਸਾਹਿਬ ਵਾਲੇ, ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਕਮਲਜੀਤ ਸਿੰਘ ਤੇ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਲੋਂ ਆਪਣੇ ਰੱਸਭਿੰਨੇ ਕੀਰਤਨ ਨਾਲ ਸੰਗਤਾਂ ਦਾ ਜੱਸ ਖੱਟਿਆ | ਇਹ ਕੀਰਤਨ ਦਰਬਾਰ ਸਾਹਿਬਜ਼ਾਦਾ ਫਤਿਹ ਸਿੰਘ ਜਥੇ ਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸੈਕਟਰ-21ਸੀ ਚੰਡੀਗੜ੍ਹ ਵਲੋਂ ਕਰਵਾਇਆ ਗਿਆ | ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਸੰਗਤਾਂ ਲਈ ਲੰਗਰ ਅਤੁੱਟ ਵਰਤਾਏ ਗਏ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨੇ ਨਵੇਂ ਸਾਲ 'ਤੇ ਦਿੱਤੀਆਂ ਵਧਾਈਆਂ <br/> ਅਗਲੀ ਖ਼ਬਰ ਕੰਨਿਆ ਆਸ਼ਰਮ ਖਰੜ ਵਿਖੇ ਨਵਾਂ ਸਾਲ ਮਨਾਇਆ <br/>
Ad Position 24