28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨੇ ਨਵੇਂ ਸਾਲ 'ਤੇ ਦਿੱਤੀਆਂ ਵਧਾਈਆਂ <br/>

Ad Position 21
No active advertisement
ਅਜੀਤ ਡੈਸਕ 02-01-2026
ਚੰਡੀਗੜ੍ਹ, 1 ਜਨਵਰੀ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋ. ਰੇਣੂ ਵਿਗ ਨੇ ਫੈਕਲਟੀ ਮੈਂਬਰਾਂ, ਅਧਿਕਾਰੀਆਂ, ਪ੍ਰਸ਼ਾਸਨਿਕ ਸਟਾਫ਼ ਤੇ ਵਿਦਿਆਰਥੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਨਵੇਂ ਸਾਲ ਨੂੰ ਨਵੀਂ ਸ਼ੁਰੂਆਤ ਦਾ ਸਮਾਂ ਦੱਸਦੇ ਹੋਏ ਉਪ ਕੁਲਪਤੀ ਨੇ ਸਾਰੇ ਹਿੱਸੇਦਾਰਾਂ ਨੂੰ ਨਵੀਂ ਵਚਨਬੱਧਤਾ, ਸਕਾਰਾਤਮਕਤਾ ਅਤੇ ਜ਼ਿੰਮੇਵਾਰੀ ਦੀ ਸਾਂਝੀ ਭਾਵਨਾ ਨਾਲ ਅੱਗੇ ਵਧਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਸਮੂਹਿਕ ਯਤਨ ਅਤੇ ਸਮਰਪਣ ਯੂਨੀਵਰਸਿਟੀ ਨੂੰ ਵਧੇਰੇ ਅਕਾਦਮਿਕ ਉੱਤਮਤਾ ਪ੍ਰਾਪਤ ਕਰਨ ਅਤੇ ਇਸ ਦੀ ਸਾਖ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਇਤਾ ਕਰਨਗੇ | ਯੂਨੀਵਰਸਿਟੀ ਇੰਸਟੱ੍ਰਕਸ਼ਨ ਦੀ ਡੀਨ ਪ੍ਰੋਫੈਸਰ ਯੋਗਨਾ ਰਾਵਤ, ਰਜਿਸਟਰਾਰ ਪ੍ਰੋਫੈਸਰ ਵਾਈ. ਪੀ. ਵਰਮਾ, ਅਨਿਲ ਠਾਕੁਰ ਐਕਸੀਅਨ, ਡਾ. ਵਿਨੀਤ ਪੂਨੀਆ ਡਾਇਰੈਕਟਰ ਪਬਲਿਕ ਰਿਲੇਸ਼ਨਜ਼, ਵਿਕਰਮ ਸਿੰਘ ਯੂਨੀਵਰਸਿਟੀ ਸੁਰੱਖਿਆ ਦੇ ਮੁਖੀ, ਡਿਪਟੀ ਰਜਿਸਟਰਾਰ, ਸਹਾਇਕ ਰਜਿਸਟਰਾਰ, ਸੁਪਰਡੈਂਟ ਅਤੇ ਸਟਾਫ਼ ਮੈਂਬਰ ਮੌਜੂਦ ਸਨ | ਦੱਸਣਯੋਗ ਹੈ ਕਿ ਇਹ ਪ੍ਰੋਗਰਾਮ ਪੰਜਾਬ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਫੈਡਰੇਸ਼ਨ ਵਲੋਂ ਪੀ. ਯੂ. ਐੱਸ. ਏ. ਦੇ ਪ੍ਰਧਾਨ ਹਨੀ ਠਾਕੁਰ ਦੀ ਅਗਵਾਈ ਹੇਠ ਪੀ. ਯੂ. ਪ੍ਰਬੰਧਕੀ ਬਲਾਕ ਵਿਖੇ ਕਰਵਾਇਆ

Ad Position 22
No active advertisement
ਪਿਛਲੀ ਖ਼ਬਰ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾਅ ਕਰੇ ਪੰਜਾਬ ਸਰਕਾਰ- ਡਾ. ਢੋਲੇਵਾਲ ਅਗਲੀ ਖ਼ਬਰ ਕੀਰਤਨ ਦਰਬਾਰ ਕਰਵਾਇਆ
Ad Position 24