ਚੰਡੀਗੜ੍ਹ, 1 ਜਨਵਰੀ (ਅਜਾਇਬ ਸਿੰਘ ਔਜਲਾ)-ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ, ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਖੇਤ ਮਜ਼ਦੂਰਾਂ,ਕਿਸਾਨਾਂ ਅਤੇ ਹੋਰ ਤਬਕਿਆਂ ਦੇ ਹੱਕੀਂ ਸੰਘਰਸ਼ਾਂ ਨੂੰ ਕੁਚਲਣ ਦੇ ਰਾਹ ਪਈ ਹੋਈ ਹੈ |ਅੰਦੋਲਨਾਂ ਵਿਚੋਂ ਨਿਕਲੀ ਪੰਜਾਬ ਸਰਕਾਰ ਪੇਂਡੂ ਮਜ਼ਦੂਰਾਂ ਦੇ ਹਿੱਤਾਂ ਖਿਲਾਫ਼ ਕੇਂਦਰ ਵਲੋਂ ਬਣਾਏ ਗਏ ਨਵੇਂ ਕਾਨੂੰਨ ਵੀ ਬੀ ਜੀ ਰਾਮ ਜੀ ਕਾਨੂੰਨ ਖ਼ਿਲਾਫ਼ ਵਿਰੋਧ ਕਰਨ ਦਾ ਢੌਂਗ ਕਰ ਰਹੀ ਹੈ | ਦੂਜੇ ਪਾਸੇ ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੇ ਆਗੂ ਮੁਕੇਸ਼ ਮਲੌਦ ਨੂੰ ਗਿ੍ਫ਼ਤਾਰ ਕਰਕੇ ਸਲਾਖ਼ਾਂ ਪਿੱਛੇ ਡੱਕ ਰਹੀ ਹੈÉ, ਜਿਸ ਨਾਲ ਸਰਕਾਰ ਦਾ ਦੋਗਲਾ ਚਿਹਰਾ ਬੇਨਕਾਬ ਹੋ ਰਿਹਾ ਹੈ | ਮੁਕੇਸ਼ ਮਲੌਦ ਦੀ ਗਿ੍ਫ਼ਤਾਰੀ ਦੀ ਨਿੰਦਾ ਕਰਦਿਆਂ ਰਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਆਗੂਆਂ ਨੈਸ਼ਨਲ ਕਨਵੀਨਰ ਰਜਿੰਦਰ ਕੌਰ ਬੱਲੂਆਣਾ, ਨੈਸ਼ਨਲ ਟਰੇਨਰ ਡਾ. ਨਰਿੰਦਰ ਸੰਧੂ, ਪੰਜਾਬ ਕਨਵੀਨਰ ਐਡਵੋਕੇਟ ਜਸਪ੍ਰੀਤ ਸਿੰਘ ਕਲਾਲਮਾਜਰਾ, ਸੀਨੀਅਰ ਆਗੂ ਗਗਨਦੀਪ ਸਿੰਘ ਬੋਬੀ, ਜਨਰਲ ਸਕੱਤਰ ਗੁਰਮੀਤ ਸਿੰਘ ਨਾਗਪਾਲ ਨੇ ਸਰਕਾਰ ਨੂੰ ਕਿਹਾ ਹੈ ਕਿ ਸਰਕਾਰ ਨੂੰ ਮਜ਼ਦੂਰਾਂ ਦੇ ਹਿਤਾਂ ਲਈ ਕੰਮ ਕਰਨਾ ਚਾਹੀਦਾ ਹੈ |