28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸਿਹਤ ਕਰਮਚਾਰੀ ਯੂਨੀਅਨ ਨੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ <br/>

Ad Position 21
No active advertisement
ਅਜੀਤ ਡੈਸਕ 02-01-2026
ਚੰਡੀਗੜ੍ਹ, 1 ਜਨਵਰੀ (ਅਜੀਤ ਬਿਊਰੋ)-ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਤੇ ਡਾਇਰੈਕਟੋਰੇਟ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੇ ਅੱਜ ਨਵੇਂ ਸਾਲ ਦੀ ਆਮਦ ਤੇ ਦਫ਼ਤਰ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਗਏ | ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਹਿਤੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿੱਤੀ ਸਲਾਰੀਆ, ਡਾਇਰੈਕਟਰ ਸਿਹਤ ਸੇਵਾਵਾਂ (ਸਮਾਜਿਕ ਬੀਮਾ) ਡਾ. ਅਨਿਲ ਗੋਇਲ, ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ. ਸੁਖਵਿੰਦਰਜੀਤ ਸਿੰਘ, ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪ੍ਰਕਿਓਰਮੈਂਟ) ਡਾ. ਪਵਨਪ੍ਰੀਤ ਕੌਰ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ | ਦਫ਼ਤਰ ਵਿਖੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਲਖਵਿੰਦਰ ਸਿੰਘ ਵਲੋਂ ਰਸਭਿੰਨਾ ਸ਼ਬਦ ਕਿਰਤਨ ਕੀਤਾ ਗਿਆ | ਸਮਾਗਮ ਮੌਕੇ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ, ਪੰਕਜ ਸ਼ਰਮਾ ਪ੍ਰੈੱਸ ਸਕੱਤਰ, ਜਥੇਬੰਦੀ ਦੇ ਅਹੁਦੇਦਾਰ ਚੇਅਰਮੈਨ ਪਰਵਿੰਦਰ ਸਿੰਘ, ਵਾਇਸ ਚੇਅਰਮੈਨ ਤੋਸ਼ਪਿੰਦਰ ਸਿੰਘ, ਕਨਵੀਨਰ ਜਸਵੀਰ ਸਿੰਘ, ਰਿੰਪੀ (ਪ੍ਰਧਾਨ ਇਸਤਰੀ ਵਿੰਗ), ਅਮਨਦੀਪ ਸਿੰਘ, ਸੁਖਜੈਨ ਸਿੰਘ, ਅਮਨਦੀਪ ਕੌਰ, ਕੁਲਦੀਪ ਸਿੰਘ,ਗੁਰਪ੍ਰੀਤ ਕੌਰ, ਸੰਯੁਕਤ ਸਕੱਤਰ ਗਗਨਦੀਪ ਸਿੰਘ, ਸੁਰੇਸ਼ ਕੁਮਾਰ ਸਿੰਗਲਾ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸ਼ਵਿੰਦਰ ਸਿੰਘ, ਜਗਤਾਰ ਸਿੰਘ, ਕਰਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਜ਼ੁਰਗਾਂ ਦੀ ਸੁਰੱਖਿਆ ਅਤੇ ਸਿਹਤ ਦੋਵਾਂ 'ਤੇ ਸਰਕਾਰ ਦਾ ਪੂਰਾ ਧਿਆਨ- ਡਾ. ਬਲਜੀਤ ਕੌਰ <br/> ਅਗਲੀ ਖ਼ਬਰ ਬਿਜਲੀ ਵਿਭਾਗ ਚੰਡੀਗੜ੍ਹ ਤੋਂ ਨਿੱਜੀ ਕੰਪਨੀ 'ਚ ਜਬਰੀ ਤਬਦੀਲ ਕੀਤੇ ਮੁਲਾਜ਼ਮ ਰਿਟਾਇਰਮੈਂਟ ਤੋਂ ਬਾਅਦ ਖ਼ਾਲੀ ਹੱਥ ਘਰਾਂ...
Ad Position 24