28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਭਰਾ ਦੇ ਝਗੜੇ ਨੂੰ ਸੁਲਝਾਉਣ ਲਈ ਗਏ ਨੌਜਵਾਨ ਦਾ ਚਾਕੂ ਮਾਰ ਕੇ ਕੀਤਾ ਕਤਲ <br/>

Ad Position 21
No active advertisement
ਅਜੀਤ ਡੈਸਕ 02-01-2026
ਐੱਸ. ਏ. ਐੱਸ. ਨਗਰ, 1 ਜਨਵਰੀ (ਕਪਿਲ ਵਧਵਾ)-ਜੁਝਾਰ ਨਗਰ ਵਿਖੇ ਦਿਨ-ਦਿਹਾੜੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ | ਮਿ੍ਤਕ ਦੀ ਪਛਾਣ ਮੁਕੇਸ਼ ਵਜੋਂ ਹੋਈ ਹੈ, ਜੋ ਕਿ ਆਪਣੇ ਛੋਟੇ ਭਰਾ ਤੇ ਦੂਜੇ ਧਿਰ ਦੇ ਵਿਚਾਲੇ ਹੋਏ ਝਗੜੇ ਨੂੰ ਸੁਲਝਾਉਣ ਲਈ ਮੌਕੇ 'ਤੇ ਗਿਆ ਸੀ | ਹਾਸਿਲ ਜਾਣਕਾਰੀ ਅਨੁਸਾਰ ਕੁੱਝ ਸਮਾਂ ਪਹਿਲਾਂ ਮੁਕੇਸ਼ ਦੇ ਭਰਾ ਮੋਹਿਤ ਦੀ ਇਕ ਧਿਰ ਨਾਲ ਤਕਰਾਰ ਹੋ ਗਈ ਸੀ | ਵੀਰਵਾਰ ਨੂੰ ਮੋਹਿਤ ਆਪਣੇ ਜੀਜੇ ਬਲਵੀਰ ਨੂੰ ਮਿਲਣ ਲਈ ਆਇਆ ਹੋਇਆ ਸੀ ਅਤੇ ਵਾਪਸੀ ਮੌਕੇ ਰਸਤੇ 'ਚ ਪਹਿਲਾਂ ਤੋਂ ਹੀ ਮੌਜੂਦ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ | ਗੱਲਬਾਤ ਦੌਰਾਨ ਛੋਟੀ ਗੱਲ ਨੂੰ ਲੈ ਕੇ ਤਕਰਾਰ ਵਧ ਗਈ ਅਤੇ ਦੋਵਾਂ ਧਿਰਾਂ ਵਿਚਕਾਰ ਗਾਲੀ-ਗਲੋਚ ਸ਼ੁਰੂ ਹੋ ਗਈ | ਝਗੜੇ ਦੀ ਜਾਣਕਾਰੀ ਮਿਲਣ 'ਤੇ ਮੁਕੇਸ਼ ਮੌਕੇ 'ਤੇ ਪਹੁੰਚ ਗਿਆ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰਨ ਲੱਗ ਪਿਆ | ਚਸ਼ਮਦੀਦਾਂ ਦੇ ਮੁਤਾਬਿਕ ਸਮਝੌਤਾ ਕਰਵਾਉਣ ਦੌਰਾਨ ਅਚਾਨਕ ਦੋਵਾਂ ਧਿਰਾਂ 'ਚ ਤਲਖੀ ਹੋ ਗਈ ਅਤੇ ਇਸੇ ਦੌਰਾਨ ਇਕ ਨੌਜਵਾਨ ਨੇ ਗੁੱਸੇ ਵਿਚ ਆ ਕੇ ਮੁਕੇਸ਼ ਦੇ ਪੇਟ ਵਿਚ ਚਾਕੂ ਮਾਰ ਦਿੱਤਾ | ਇਸ ਤੋਂ ਬਾਅਦ ਖ਼ੂਨ ਨਾਲ ਲਥਪਥ ਹੋਏ ਮੁਕੇਸ਼ ਨੂੰ ਤੁਰੰਤ ਲੋਕਾਂ ਵਲੋਂ ਸਿਵਲ ਹਸਪਤਾਲ ਫੇਜ਼-6 ਮੁਹਾਲੀ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ | ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ | ਇਸ ਹਾਦਸੇ ਸੰਬੰਧੀ ਸੂਚਨਾ ਮਿਲਣ 'ਤੇ ਥਾਣਾ ਬਲੌਂਗੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਅਧਿਕਾਰੀਆਂ ਅਨੁਸਾਰ ਸ਼ੁਰੂਆਤੀ ਜਾਂਚ ਦੌਰਾਨ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਸਿੱਟਾ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਖਾਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਨੇੜਲੇ ਇਲਾਕਿਆਂ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ | ਦਿਨ-ਦਿਹਾੜੇ ਵਾਪਰੀ ਕਤਲ ਦੀ ਇਸ ਵਾਰਦਾਤ ਨੇ ਸੁਰੱਖਿਆ ਵਿਵਸਥਾ 'ਤੇ ਪ੍ਰਸ਼ਨ ਚਿੰਨ੍ਹ ਲਗਾ ਦਿੱਤੇ ਹਨ | ਖੇਤਰ ਦੇ ਲੋਕਾਂ ਨੇ ਪੁਲਿਸ ਗਸ਼ਤ ਵਧਾਉਣ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਦਾ ਨਾਂਅ ਬਦਲਣਾ ਭਾਜਪਾ ਦੀ ਸੌੜੀ ਸਿਆਸਤ ਦਾ ਪ੍ਰਤੀਕ- ਕੰਗ <br/> ਅਗਲੀ ਖ਼ਬਰ ਨੌਜਵਾਨ ਨਾਲ ਕੁੱਟਮਾਰ ਤੇ ਲੁੱਟ-ਖੋਹ ਕਰਨ ਦੇ ਦੋਸ਼ 'ਚ ਦੋ ਖ਼ਿਲਾਫ਼ ਮਾਮਲਾ ਦਰਜ
Ad Position 24