28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਵਿਧਾਇਕ ਰੰਧਾਵਾ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 'ਚ ਲੁਆਈ ਹਾਜ਼ਰੀ <br/>

Ad Position 21
No active advertisement
ਅਜੀਤ ਡੈਸਕ 02-01-2026
ਲਾਲੜੂ, 1 ਜਨਵਰੀ (ਰਾਜਬੀਰ ਸਿੰਘ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਲੜੂ ਸਥਿਤ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਸਰਦਾਰਪੁਰਾ ਤੋਂ ਸਜਾਏ ਗਏ ਨਗਰ ਕੀਰਤਨ 'ਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪਣੀ ਸਮੁੱਚੀ ਟੀਮ ਸਮੇਤ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਵੱਖ-ਵੱਖ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਨਗਰ ਕੀਰਤਨ ਦਾ ਥਾਂ-ਥਾਂ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕਰਕੇ ਲੰਗਰ ਲਗਾ ਕੇ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ | ਇਸ ਨਗਰ ਕੀਰਤਨ 'ਚ ਵੱਡੀ ਗਿਣਤੀ ਸਥਾਨਕ ਸੰਗਤਾਂ ਨੇ ਆਪਣੇ ਪਰਿਵਾਰਾਂ ਸਮੇਤ ਹਾਜ਼ਰੀ ਭਰ ਕੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਲਿਆ | ਇਸ ਮੌਕੇ ਵਿਧਾਇਕ ਰੰਧਾਵਾ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਸਰਦਾਰਪੁਰਾ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਨਾਲ ਹੋਈ |

Ad Position 22
No active advertisement
ਪਿਛਲੀ ਖ਼ਬਰ ਕੰਨਿਆ ਆਸ਼ਰਮ ਖਰੜ ਵਿਖੇ ਨਵਾਂ ਸਾਲ ਮਨਾਇਆ <br/> ਅਗਲੀ ਖ਼ਬਰ ਸੀ. ਟੀ. ਯੂ. ਬੱਸ ਦੀ ਟੱਕਰ ਨਾਲ ਆਟੋ ਪਲਟਿਆ, 3 ਸਵਾਰੀਆਂ ਜ਼ਖ਼ਮੀ <br/>
Ad Position 24