28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਜਥੇ. ਬਾਬਾ ਹਰਬੰਸ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 02-01-2026
ਐੱਸ. ਏ. ਐੱਸ. ਨਗਰ, 1 ਜਨਵਰੀ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਾਰ ਸੇਵਾ ਦੇ ਪੁੰਜ ਸੱਚਖੰਡ ਵਾਸੀ ਜਥੇ. ਬਾਬਾ ਹਰਬੰਸ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਕੀਰਤਨ ਦਰਬਾਰ ਦੌਰਾਨ ਸਭ ਤੋਂ ਪਹਿਲਾਂ ਭਾਈ ਹਰਦੇਵ ਸਿੰਘ ਖ਼ਾਲਸਾ ਦੇ ਢਾਡੀ ਜਥੇ ਨੇ ਜਥੇ. ਬਾਬਾ ਹਰਬੰਸ ਸਿੰਘ ਦਾ ਜੀਵਨ ਬਿ੍ਤਾਂਤ ਅਤੇ ਪੰਥ ਪ੍ਰਤੀ ਕੀਤੀਆਂ ਅਨਮੋਲ ਕਾਰ ਸੇਵਾਵਾਂ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ | ਇਸ ਤੋਂ ਬਾਅਦ ਭਾਈ ਸਰਬਜੋਤ ਸਿੰਘ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਇਲਾਵਾ ਸ਼੍ਰੋਮਣੀ ਪ੍ਰਚਾਰਕ ਗਿਆਨੀ ਸੁਖਦੇਵ ਸਿੰਘ, ਭਾਈ ਦੀਦਾਰ ਸਿੰਘ ਪਾਤੜਾਂ ਵਾਲਿਆਂ, ਭਾਈ ਅਰਵੇਲ ਸਿੰਘ ਗੁਰਦੁਆਰਾ ਲੋਹਗੜ੍ਹ ਸਾਹਿਬ, ਭਾਈ ਹਰਦੀਪ ਸਿੰਘ ਸ਼ਿਮਲੇ ਵਾਲਿਆਂ, ਬੀਬੀ ਗੁਰਮੀਤ ਕੌਰ ਕੁਰੂਕਸ਼ੇਤਰ ਵਾਲਿਆਂ, ਭਾਈ ਗੁਰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਵਿੰਦਰ ਸਿੰਘ, ਭਗੜਾਣੇ ਵਾਲਿਆਂ ਦੇ ਕਵੀਸ਼ਰੀ ਜਥੇ ਤੇ ਭਾਈ ਕੁਲਤਾਰ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਹਰਬਖਸ਼ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਪਿੰਡ ਮੁਬਾਰਕਪੁਰ ਦੀ ਪ੍ਰਾਚੀਨ ਗੁੱਗਾ ਮਾੜੀ ਵਿਖੇ ਚੋਰੀ <br/> ਅਗਲੀ ਖ਼ਬਰ ਕੰਨਿਆ ਆਸ਼ਰਮ ਖਰੜ ਵਿਖੇ ਨਵਾਂ ਸਾਲ ਮਨਾਇਆ <br/>
Ad Position 24