28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪਿੰਡ ਮੁਬਾਰਕਪੁਰ ਦੀ ਪ੍ਰਾਚੀਨ ਗੁੱਗਾ ਮਾੜੀ ਵਿਖੇ ਚੋਰੀ <br/>

Ad Position 21
No active advertisement
ਅਜੀਤ ਡੈਸਕ 02-01-2026
ਡੇਰਾਬੱਸੀ, 1 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਖੇਤਰ 'ਚ ਅਣਪਛਾਤੇ ਨੌਜਵਾਨਾਂ ਵਲੋਂ ਮੁਬਾਰਕਪੁਰ ਸਥਿਤ ਪ੍ਰਾਚੀਨ ਗੁੱਗਾ ਮਾੜੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਉੱਥੋਂ ਕੀਮਤੀ ਸਾਮਾਨ ਅਤੇ ਨਕਦੀ ਚੋਰੀ ਕਰ ਲਈ ਗਈ | ਚੋਰੀ ਦੀ ਸਾਰੀ ਘਟਨਾ ਮੰਦਰ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ | ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਹੈਪੀ ਸੈਣੀ ਅਤੇ ਕਾਲਾ ਰਾਣਾ ਨੇ ਦੱਸਿਆ ਕਿ ਇਹ ਘਟਨਾ ਬੀਤੀ ਦੇਰ ਰਾਤ ਵਾਪਰੀ | ਉਨ੍ਹਾਂ ਦੱਸਿਆ ਕਿ ਤਿੰਨ ਅਣਪਛਾਤੇ ਚੋਰਾਂ ਨੇ ਬੜੀ ਚਲਾਕੀ ਨਾਲ ਗੁੱਗਾ ਮਾੜੀ ਦੇ ਤਾਲੇ ਤੋੜ ਕੇ ਗੋਲਕ 'ਚੋਂ ਨਕਦੀ ਅਤੇ ਹੋਰ ਕੀਮਤੀ ਪੂਜਾ ਸਮੱਗਰੀ ਚੋਰੀ ਕਰ ਲਈ ਤੇ ਮੌਕੇ ਤੋਂ ਫ਼ਰਾਰ ਹੋ ਗਏ | ਅਗਲੀ ਸਵੇਰੇ ਜਦੋਂ ਸ਼ਰਧਾਲੂ ਅਤੇ ਸੇਵਾਦਾਰ ਮਾੜੀ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਤਾਂ ਉਨ੍ਹਾਂ ਨੂੰ ਘਟਨਾ ਦਾ ਪਤਾ ਚੱਲਿਆ | ਪਿੰਡ ਵਾਸੀਆਂ ਨੇ ਇਸ ਨੂੰ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਕਿਹਾ ਕਿ ਹੁਣ ਧਾਰਮਿਕ ਅਸਥਾਨ ਵੀ ਸੁਰੱਖਿਅਤ ਨਹੀਂ ਰਹੇ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੀ. ਸੀ. ਟੀ. ਵੀ. ਫੁਟੇਜ਼ ਦੇ ਆਧਾਰ 'ਤੇ ਚੋਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕੀਤਾ ਜਾਵੇ ਅਤੇ ਇਲਾਕੇ 'ਚ ਰਾਤ ਵੇਲੇ ਪੁਲਿਸ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪੈ ਸਕੇ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੂੰ ਹਲਕਾ ਵਾਸੀਆਂ ਨੇ ਨਵੇਂ ਵਰ੍ਹੇ ਦੀ ਦਿੱਤੀ ਵਧਾਈ <br/> ਅਗਲੀ ਖ਼ਬਰ ਜਥੇ. ਬਾਬਾ ਹਰਬੰਸ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24