ਚੰਡੀਗੜ੍ਹ, 2 ਜਨਵਰੀ (ਅਜੀਤ ਬਿਊਰੋ)-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰੇਦਸ਼ਾਂ 'ਤੇ ਵਿੱਢੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੇ 307ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 318 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐੱਫ.ਆਈ.ਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 307 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,888 ਹੋ ਗਈ ਹੈ | ਛਾਪੇਮਾਰੀ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 14 ਕਿਲੋ ਭੁੱਕੀ, 993 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪ੍ਰੇਸ਼ਨ ਦੌਰਾਨ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 318 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 333 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 28 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |